Sukhbir Singh Badal ਨੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ 24 ਸਤੰਬਰ ਨੂੰ ਸੱਦੀ ਮੀਟਿੰਗ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨ ਅਤੇ ਭਵਿੱਖ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜ ਸਹਿਬਾਨ ਦੀ ਇੱਕ ਸਾਂਝੀ ਮੀਟਿੰਗ 24 ਸਤੰਬਰ ਨੂੰ 2 ਵਜੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਬੁਲਾਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਹਰ ਹਲਕੇ ਤੋਂ ਇਸ ਗੱਲ ਦੇ ਵੇਰਵੇ ਮੰਗੇ ਜਾਣਗੇ ਕਿ ਗਰੀਬ ਪਰਿਵਾਰਾਂ ਲਈ ਖਾਣ ਵਾਸਤੇ ਕਿੰਨੀ ਕਣਕ ਚਾਹੀਦੀ ਹੈ ਤੇ ਕਿਸਾਨਾਂ ਨੂੰ ਬਿਜਾਈ ਲਈ ਕਿੰਨੀ ਕਣਕ ਚਾਹੀਦੀ ਹੈ।
ਇਹ ਜਾਣਕਾਰੀ ਵੀ ਪ੍ਰਾਪਤ ਕੀਤੀ ਜਾਵੇਗੀ ਕਿ ਖੇਤਾਂ ਵਿੱਚੋਂ ਸਿਲਟ ਕੱਢਣ ਲਈ ਕਿੰਨੇ ਟਰੈਕਟਰ ਲੋੜੀਂਦੇ ਹਨ। ਮੀਟਿੰਗ ਵਿੱਚ ਪਾਰਟੀ ਵੱਲੋਂ ਖਰੀਦੀਆਂ ਗਈਆਂ Fogging Machines ਵੀ ਯੂਥ ਆਗੂਆਂ ਨੂੰ ਸੇਵਾਵਾਂ ਸ਼ੁਰੂ ਕਰਨ ਲਈ ਜਾਰੀ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਹੜ੍ਹ ਪੀੜਤਾਂ ਨੂੰ ਜਲਦੀ ਮੁਆਵਜ਼ਾ ਦਿਵਾਉਣ ਲਈ ਸਰਕਾਰ ਉਪਰ ਦਬਾਅ ਬਣਾਉਣ ਦੀ ਰਣਨੀਤੀ ਉੱਪਰ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
- PTC NEWS