Sukhbir Singh Badal ਨੇ ਨਾਭਾ ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ, CM ਮਾਨ ਨੂੰ ਦਿੱਤੀ ਇਹ ਨਸੀਹਤ
Sukhbir Singh Badal Meet With Bikram Singh Majithia : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਚੜਦੀ ਕਲਾ ’ਚ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਨਾਲ ਕੋਈ ਵੀ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਡਰਨ ਵਾਲਾ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਐਸਵਾਈਐਲ ਦੇ ਮੁੱਦੇ ’ਤੇ ਕਿਸੇ ਵੀ ਹੋਰ ਸੂਬੇ ਨਾਲ ਮੀਟਿੰਗ ਨਹੀਂ ਕਰਨੀ ਬਣਦੀ। ਸਵਰਗੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਾਂਗ ਪੰਜਾਬ ਦੇ ਪਾਣੀਆਂ ਲਈ ਮੁੱਖ ਮੰਤਰੀ ਮਾਨ ਨੂੰ ਸਟੈਂਡ ਲੈਣਾ ਚਾਹੀਦਾ ਹੈ।
ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਗੈਂਗਵਾਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਿ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਗ੍ਰਹਿ ਵਿਭਾਗ ਮੁੱਖ ਮੰਤਰੀ ਦੇ ਕੋਲ ਹੋਣ ਦੇ ਬਾਵਜੂਦ ਵੀ ਪੰਜਾਬ ’ਚ ਰੋਜ਼ਾਨਾ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਕਹਿਣ ’ਤੇ ਝੂਠੇ ਕੇਸ ਬਣਾਉਣ ਵਾਲੇ ਅਫਸਰ ਵੀ ਤਿਆਰ ਰਹਿਣ।
- PTC NEWS