Rajvir Jawanda News : ਸੁਖਬੀਰ ਸਿੰਘ ਬਾਦਲ ਨੇ ਫੋਰਟਿਸ ਹਸਪਤਾਲ ’ਚ ਪਰਿਵਾਰ ਨਾਲ ਮੁਲਾਕਾਤ ਕਰਕੇ ਜਾਣਿਆ ਰਾਜਵੀਰ ਜਵੰਦਾ ਦਾ ਹਾਲ
Rajvir Jawanda News : ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਗਾਇਕ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਗਾਇਕ ਰਾਜਵੀਰ ਜਵੰਦਾ ਇਸ ਸਮੇਂ ਵੈਂਟੀਲੇਟਰ ’ਤੇ ਹਨ। ਉਨ੍ਹਾਂ ਦੀ ਸਿਹਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉੱਥੇ ਹੀ ਦੂਜੇ ਪਾਸੇ ਹਰ ਕੋਈ ਉਨ੍ਹਾਂ ਦੀ ਸਿਹਤਯਾਬੀ ਦੇ ਲਈ ਅਰਦਾਸ ਕਰ ਰਹੇ ਹਨ।
ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਜਿੱਥੇ ਉਨ੍ਹਾਂ ਨੇ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਿਆ ਅਤੇ ਪਰਿਵਾਰ ਦੇ ਨਾਲ ਵੀ ਮੁਲਾਕਾਤ ਕੀਤੀ। ਸੁਖਬੀਰ ਸਿੰਘ ਬਾਦਲ ਦੀ ਪਰਿਵਾਰ ਦੇ ਨਾਲ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਫੇਸਬੁੱਕ ਦੀ ਪੋਸਟ ’ਤੇ ਕਿਹਾ ਕਿ ਪੰਜਾਬ ਦੇ ਹੋਣਹਾਰ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਦੇ ਨਾਲ ਉਸਦੇ ਦੋਸਤਾਂ, ਜੋ ਔਖੀ ਘੜ੍ਹੀ ‘ਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ, ਨਾਲ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮੁਲਾਕਾਤ ਕੀਤੀ। ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰ ਸਾਹਿਬਾਨਾਂ ਤੋਂ ਰਾਜਵੀਰ ਦਾ ਸਾਰਾ ਹਾਲ ਜਾਣਿਆ। ਜਿੱਥੇ ਡਾਕਟਰ ਸਾਹਿਬਾਨਾਂ ਦੀ ਟੀਮ ਪੂਰੀ ਤਨਦੇਹੀ ਨਾਲ ਇਲਾਜ਼ ਕਰ ਰਹੀ ਹੈ, ਉੱਥੇ ਹੀ ਪਰਿਵਾਰ ਪੂਰੇ ਹੌਂਸਲੇ ਵਿੱਚ ਹੈ। ਵਾਹਿਗੁਰੂ ਜੀ ਦੇ ਚਰਨਾਂ ‘ਚ ਅਰਜੋਈ ਕਰਦੇ ਹਾਂ ਕਿ ਸਾਡਾ ਪੰਜਾਬ ਦਾ ਮਾਣ ਸਾਡਾ ਛੋਟਾ ਵੀਰ ਛੇਤੀ ਸਿਹਤਯਾਬ ਹੋਵੇ।
ਕਾਬਿਲੇਗੌਰ ਹੈ ਕਿ ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ 'ਤੇ ਸ਼ਿਮਲਾ ਜਾ ਰਹੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ਪਿੰਜੌਰ-ਨਾਲਾਗੜ੍ਹ ਸੜਕ 'ਤੇ ਅਚਾਨਕ ਸੜਕ 'ਤੇ ਦੋ ਲੜਾਕੂ ਬਲਦ ਦਿਖਾਈ ਦਿੱਤੇ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ, ਜਵੰਦਾ ਦੀ ਸਾਈਕਲ ਸਾਹਮਣੇ ਤੋਂ ਆ ਰਹੀ ਬੋਲੈਰੋ ਨਾਲ ਟਕਰਾ ਗਈ।
ਹਾਦਸੇ ਤੋਂ ਬਾਅਦ, ਉਨ੍ਹਾਂ ਨੂੰ ਪਹਿਲਾਂ ਪੰਚਕੂਲਾ ਲਿਜਾਇਆ ਗਿਆ ਅਤੇ ਫਿਰ, ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ, ਤਾਂ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ, ਉਨ੍ਹਾਂ ਦੇ ਦਿਮਾਗ ਤੱਕ ਆਕਸੀਜਨ ਦੀ ਘਾਟ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ : Coldrif Syrup Ban in Punjab : ਮੱਧ ਪ੍ਰਦੇਸ਼ 'ਚ 10 ਬੱਚਿਆਂ ਦੀ ਮੌਤ ਦਾ ਮਾਮਲਾ; ਪੰਜਾਬ 'ਚ ਕੋਲਡਰਿਫ਼ ਦਵਾਈ 'ਤੇ ਲੱਗੀ ਪਾਬੰਦੀ
- PTC NEWS