ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕਰਨਗੇ ਲੁਧਿਆਣਾ 'ਚ ਪ੍ਰਚਾਰ
Anil Joshi rejoin Shiromani Akali Dal : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਬਹੁਤ ਵੱਡਾ ਹੁਲਾਰਾ ਮਿਲਿਆ, ਜਦੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਉਹਨਾਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ (Ludhiana West ByElection) ਦੀ ਜ਼ਿਮਨੀ ਚੋਣ ਵਿਚ ਪ੍ਰਚਾਰ ਮੁਹਿੰਮ ਵਿਚ ਵੀ ਸ਼ਮੂਲੀਅਤ ਕਰ ਲਈ।
ਜੋਸ਼ੀ ਮੇਰੇ ਛੋਟੇ ਭਰਾ ਵਾਂਗ : ਸੁਖਬੀਰ ਸਿੰਘ ਬਾਦਲ
ਜੋਸ਼ੀ ਦੇ ਮੁੜ ਸ਼ਾਮਲ ਹੋਣ ਦੇ ਸਵਾਲ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੀਨੀਅਰ ਆਗੂ ਉਹਨਾਂ ਦੇ ਛੋਟੇ ਭਰਾਵਾਂ ਵਾਂਗੂ ਹਨ। ਉਹਨਾਂ ਕਿਹਾ ਕਿ ਸਾਡੇ ਦੋ ਦਹਾਕਿਆਂ ਤੋਂ ਬਹੁਤ ਨਿੱਘੇ ਸੰਬੰਧ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ ਜੋਸ਼ੀ ਨੇ ਮੁੜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸੂਬੇ ਨੂੰ ਮੁੜ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ ’ਤੇ ਲਿਆਉਣ ਦੀ ਬਹੁਤ ਜ਼ਰੂਰਤ ਹੈ ਤੇ ਅਸੀਂ ਇਸ ਵਾਸਤੇ ਹੀ ਯਤਨ ਕਰਾਂਗੇ।
ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ : ਜੋਸ਼ੀGlad to welcome back my younger brother Anil Joshi to the Shiromani Akali Dal today. He has also joined the party campaign in the Ludhiana West by-election. Together, we’ll make a difference! pic.twitter.com/D9IH3Bscb2 — Sukhbir Singh Badal (@officeofssbadal) June 9, 2025
ਇਸ ਮੌਕੇ ਸੰਬੋਧਨ ਕਰਦਿਆਂ ਜੋਸ਼ੀ ਨੇ ਕਿਹਾ ਕਿ ਇਹ ਸਮੇਂ ਦੀ ਜ਼ਰੂਰਤ ਹੈ ਕਿ ਅਸੀਂ ਉਸ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਪ੍ਰੋਗਰਾਮ ਤੇ ਨੀਤੀਆਂ ਬਣਾਉਂਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਹ ਗੱਲ ਸਮਾਜ ਦੇ ਹਰ ਵਰਗ ਦੀਆਂ ਆਸਾਂ ਵਿਚ ਵੀ ਝਲਕੇਗੀ। ਉਹਨਾਂ ਇਹ ਵੀ ਆਖਿਆ ਕਿ ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਅਕਾਲੀ ਦਲ ਦੀ ਸਰਕਾਰ ਵੇਲੇ ਵਿਕਾਸ ਪੱਖੀ ਤੇ ਗਰੀਬ ਪੱਖੀ ਨੀਤੀਆਂ ਬਣਾਈਆਂ ਗਈਆਂ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਕਸਪ੍ਰੈਸਵੇਅ ਅਤੇ ਕੌਮਾਂਤਰੀ ਹਵਾਈ ਅੱਡਿਆਂ ਸਮੇਤ ਤੇਜ਼ ਰਫਤਾਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ।
ਉਪਰੰਤ, ਸਰਦਾਰ ਬਾਦਲ ਨੇ ਸਾਬਕਾ ਜਥੇਦਾਰ ਹਰਭਜਨ ਸਿੰਘ ਡਾਂਗ ਦੇ ਭਰਾ ਦੀ ਵੀ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਗੁਰਦੀਪ ਸਿੰਘ ਰਾਣਾ ਡਾਂਗ ਪਾਰਟੀ ਵਿਚ ਸ਼ਾਮਲ ਹੋਏ। ਉਹਨਾਂ ਨੇ ਆਜ਼ਾਦ ਉਮੀਦਵਾਰ ਵਜੋਂ ਪਿਛਲੀਆਂ ਮਿਉਂਸਪਲ ਚੋਣਾਂ ਲੜੀਆਂ ਸਨ।
- PTC NEWS