"ਜੇ ਦਿੱਲੀ 'ਚ 1 ਸਾਲ 'ਚ 2,000 ਕਰੋੜ ਦਾ ਘੁਟਾਲਾ ਹੈ, ਤਾਂ ਪੰਜਾਬ ਦੇ 3 ਸਾਲਾਂ ਦਾ ਅੰਕੜਾ ਕਿੰਨਾ" ਸੁਖਬੀਰ ਸਿੰਘ ਬਾਦਲ ਨੇ CM ਮਾਨ ਤੋਂ ਮੰਗਿਆ ਜਵਾਬ
Sukhbir Singh Badal on Punjab liquor Policy : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਨੇ ਅੱਜ ਸੂਬੇ ਦੀ ਆਬਕਾਰੀ ਨੀਤੀ ਨੂੰ ਮਨਜੂਰੀ ਦੇ ਦਿੱਤੀ ਹੈ। ਪੰਜਾਬ ਦੀ ਆਬਕਾਰੀ ਨੀਤੀ ਨੂੰ ਲੈ ਕੇ ਵਿੱਤ ਮੰਤਰੀ ਨੇ ਇਹ ਦਾਅਵਾ ਵੀ ਕੀਤਾ ਕਿ ਇਸ ਨਾਲ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਇਆ ਹੈ। ਪਰ ਇਸ ਦਾਅਵੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਦੀ ਆਬਕਾਰੀ ਨੀਤੀ ਨਾਲ ਪਿਛਲੇ 3 ਸਾਲਾਂ ਵਿੱਚ ਪੰਜਾਬ ਨੂੰ ਨੁਕਸਾਨ ਹੀ ਹੋਇਆ ਹੈ, ਕਿਉਂ ਜੋ ਇਹ ਦਿੱਲੀ ਦੀ ਸ਼ਰਾਬ ਨੀਤੀ 'ਤੇ ਆਧਾਰਤ ਹੀ ਸੀ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਐਕਸ 'ਤੇ ਲਿਖਦਿਆਂ ਕਿਹਾ, ''ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਪਿਛਲੀਆਂ ਆਬਕਾਰੀ ਨੀਤੀਆਂ ਕਾਰਨ ਪਿਛਲੇ 3 ਸਾਲਾਂ ਵਿੱਚ ਸੂਬੇ ਨੂੰ ਕਿੰਨਾ ਨੁਕਸਾਨ ਹੋਇਆ ਹੈ, ਜੋ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਦਿੱਲੀ ਨੀਤੀ ਦੇ ਅਨੁਸਾਰ ਹਨ।''
ਇਹ ਵੀ ਪੜ੍ਹੋ : Punjab liquor policy : BEER Shops ਲਈ ਸਸਤੇ ਲਾਇਸੈਂਸ ਤੋਂ ਵਧੇ ਗਊ ਸੈੱਸ ਤੱਕ ਜਾਣੋ ਸਭ ਕੁੱਝ
ਉਨ੍ਹਾਂ ਅੱਗੇ ਕਿਹਾ, ''ਜੇਕਰ ਜਾਂਚ ਏਜੰਸੀਆਂ ਨੇ ਦਿੱਲੀ ਵਿੱਚ 1 ਸਾਲ ਵਿੱਚ 2,000 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਤਾਂ ਪੰਜਾਬ ਦਾ 3 ਸਾਲਾਂ ਦਾ ਅੰਕੜਾ ਕਿੰਨਾ ਹੈ? ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਮਹੱਤਵਪੂਰਨ ਹੈ। ਪੰਜਾਬੀ, ਸਰਕਾਰ ਤੋਂ ਜਵਾਬ ਮੰਗਦੇ ਹਨ।''
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲੋਂ ਪੰਜਾਬ ਆਬਕਾਰੀ ਨੀਤੀ ਦੀ ਜਾਂਚ ਅਤੇ ਆਮ ਆਦਮੀ ਪਾਰਟੀ ਤੋਂ ਭ੍ਰਿਸ਼ਟਾਚਾਰ ਦੇ ਸਾਰੇ ਪੈਸੇ ਦੀ ਵਸੂਲੀ ਦੀ ਵੀ ਮੰਗ ਕਰਦੇ ਹਨ।
- PTC NEWS