Sat, Apr 11, 2026
Whatsapp

SAD Rally : ਗੈਂਗਸਟਰਾਂ ਖਿਲਾਫ ਇਸ਼ਤਿਹਾਰ ਜਾਰੀ ਕਰਨ ਵਾਲੀ 'ਆਪ' ਸਰਕਾਰ ਖੁਦ ਗੈਂਗਸਟਰਾਂ ਨੂੰ ਕਰ ਰਹੀ ਹੈ ਪ੍ਰਮੋਟ : ਸੁਖਬੀਰ ਸਿੰਘ ਬਾਦਲ

Talwandi Sabo Rally : ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੁਦ ਗੈਂਗਸਟਰਾਂ ਨੂੰ ਪ੍ਰਮੋਟ ਕਰ ਰਹੀ ਹੈ। ਜੱਗੂ ਭਗਵਾਨਪੁਰੀਆ ਅਜਿਹੇ ਗੈਂਗਸਟਰਾਂ ਰਾਹੀਂ ਚੋਣਾਂ ਜਿੱਤਣ ਲਈ ਅਸਾਮ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ।

Reported by:  PTC News Desk  Edited by:  KRISHAN KUMAR SHARMA -- April 11th 2026 04:42 PM -- Updated: April 11th 2026 04:43 PM
SAD Rally : ਗੈਂਗਸਟਰਾਂ ਖਿਲਾਫ ਇਸ਼ਤਿਹਾਰ ਜਾਰੀ ਕਰਨ ਵਾਲੀ 'ਆਪ' ਸਰਕਾਰ ਖੁਦ ਗੈਂਗਸਟਰਾਂ ਨੂੰ ਕਰ ਰਹੀ ਹੈ ਪ੍ਰਮੋਟ : ਸੁਖਬੀਰ ਸਿੰਘ ਬਾਦਲ

SAD Rally : ਗੈਂਗਸਟਰਾਂ ਖਿਲਾਫ ਇਸ਼ਤਿਹਾਰ ਜਾਰੀ ਕਰਨ ਵਾਲੀ 'ਆਪ' ਸਰਕਾਰ ਖੁਦ ਗੈਂਗਸਟਰਾਂ ਨੂੰ ਕਰ ਰਹੀ ਹੈ ਪ੍ਰਮੋਟ : ਸੁਖਬੀਰ ਸਿੰਘ ਬਾਦਲ

Talwandi Sabo Rally : ਵਿਸਾਖੀ ਦੇ ਸ਼ੁਭ ਦਿਹਾੜੇ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜੋੜ ਮੇਲੇ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (SAD Punjab Bachao Rally) ਵੱਲੋਂ ਅੱਜ 40ਵੀਂ ਰੈਲੀ ਕੀਤੀ ਗਈ ਰੈਲੀਆਂ ਦੇ ਪਹਿਲੇ ਗੇੜ ਨੂੰ ਅੱਜ ਸਮਾਪਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ ਦੀ ਸਰਕਾਰ (AAP Punjab) ਅਤੇ ਸੀਐਮ ਭਗਵੰਤ ਮਾਨ 'ਤੇ ਤਿੱਖੇ ਨਿਸ਼ਾਨੇ ਸਾਧੇ।


ਸੁਖਬੀਰ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਟਰਾਲੀ ਨੂੰ ਲੈ ਕੇ ਇੰਡਸਟਰੀ ਲਿਸਟਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਅਤੇ ਹਿੱਸਾ ਪਾਉਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ ਨਹੀਂ ਤਾਂ ਐਮਡੀ ਗਗਨਦੀਪ ਸਿੰਘ ਰੰਧਾਵਾ ਵਾਂਗ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ ਕਿਉਂਕਿ ਜਿਸ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਟ ਮੰਤਰੀਆਂ ਵੱਲੋਂ ਲੋਕਾਂ ਨਾਲ ਲੁੱਟ ਖਸੁੱਟ ਕੀਤੀ ਜਾ ਰਹੀ ਹੈ। ਉਸ ਨਾਲ ਆਮ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ।

'ਗੈਂਗਸਟਰਾਂ ਨੂੰ ਪ੍ਰਮੋਟ ਕਰ ਰਹੀ 'ਆਪ' ਸਰਕਾਰ'

ਗੈਂਗਸਟਰਾਂ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰਨ 'ਤੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੁਦ ਗੈਂਗਸਟਰਾਂ ਨੂੰ ਪ੍ਰਮੋਟ ਕਰ ਰਹੀ ਹੈ। ਜੱਗੂ ਭਗਵਾਨਪੁਰੀਆ ਅਜਿਹੇ ਗੈਂਗਸਟਰਾਂ ਰਾਹੀਂ ਚੋਣਾਂ ਜਿੱਤਣ ਲਈ ਅਸਾਮ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਗੈਂਗਸਟਰਾਂ ਦੇ ਰਿਸ਼ਤੇਦਾਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ ਅਜਿਹੇ ਹਾਲਾਤਾਂ ਵਿੱਚ ਪੰਜਾਬ ਦੇ ਇੰਡਸਟਰੀ ਲਿਸਟ ਪੰਜਾਬ ਨੂੰ ਛੱਡ ਕੇ ਹੋਰਨਾ ਸੂਬਿਆਂ ਦਾ ਰੁੱਖ ਕਰ ਰਹੇ ਹਨ। ਕਿਉਂਕਿ ਗੈਂਗਸਟਰਾਂ ਰਾਹੀਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚੋਂ ਪੈਸਾ ਇਕੱਠਾ ਕੀਤਾ ਜਾ ਰਿਹਾ, ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 40 ਤੋਂ ਉੱਪਰ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹਨਾਂ ਰੈਲੀਆਂ ਦੌਰਾਨ ਲੋਕਾਂ ਦਾ ਭਰਮਾ ਸਮਰਥਨ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੋਕਾਂ ਨੇ ਮਨ ਬਣਾ ਲਿਆ ਹੈ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ।

ਪੰਜਾਬੀ ਭਾਸ਼ਾ ਲਾਜ਼ਮੀ ਦੀ ਸ਼ਰਤ ਹਟਾ ਕੇ ਹੱਕ ਮਾਰ ਰਹੀ 'ਆਪ' ਸਰਕਾਰ : ਬਿਕਰਮ ਸਿੰਘ ਮਜੀਠੀਆ 

ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਵਿਕਰਮਜੀਤ ਸਿੰਘ ਮਜੀਠੀਆ ਵੱਲੋਂ ਪੰਜਾਬ ਵਿੱਚ ਵੱਖ ਵੱਖ ਭਾਗਾਂ ਵਿੱਚ ਭਰੀਆਂ ਜਾ ਰਹੀਆਂ ਅਸਾਮੀਆਂ ਦੌਰਾਨ ਪੰਜਾਬੀ ਭਾਸ਼ਾ ਦੀ ਲਾਜ਼ਮੀ ਸ਼ਰਤ ਨੂੰ ਹਟਾਏ ਜਾਣ ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਹੱਕ ਮਾਰ ਕੇ ਆਮ ਆਦਮੀ ਪਾਰਟੀ ਹੋਰ ਨਾ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ ਅਜਿਹੇ ਹਾਲਾਤਾਂ ਵਿੱਚ ਪੰਜਾਬ ਵਿੱਚ ਬੇਰੁਜ਼ਗਾਰੀ ਵਧੇਗੀ ਅਤੇ ਪੰਜਾਬੀ ਨੌਜਵਾਨਾਂ ਦੇ ਹੱਕ ਮਾਰੇ ਜਾਣ ਕਾਰਨ ਉਹਨਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਵੇਗਾ।

ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਇੰਡਸਟਰੀ ਲਿਸਟਾਂ ਨੂੰ ਪਰੇਸ਼ਾਨ ਕਰਨ 'ਤੇ ਮਾਮਲਾ ਦਰਜ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਕੈਬਨਿਟ ਮਿਨਿਸਟਰਾਂ ਵੱਲੋਂ ਜਿਸ ਤਰ੍ਹਾਂ ਲੋਕਾਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਉਨਾਂ ਦੇ ਕਾਰੋਬਾਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਜਿਹਾ ਨਹੀਂ ਹੋਣਾ ਚਾਹੀਦਾ। ਜੇਕਰ ਅਜਿਹੇ ਹਾਲਾਤ ਰਹੇ ਤਾਂ ਪੰਜਾਬ ਵਿੱਚ ਕੋਈ ਵੀ ਇੰਡਸਟਰੀ ਲਾਉਣ ਤੋਂ ਗੁਰੇਜ ਕਰੇਗਾ।

- PTC NEWS

Top News view more...

Latest News view more...

PTC NETWORK
PTC NETWORK