ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੇਸ਼ ਚਲਾਨ 'ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ
ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੇਸ਼ ਚਲਾਨ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਝੂਠ ਝੂਠ ਹੀ ਰਹਿੰਦਾ ਹੈ ਸਾਨੂੰ ਕਿਸੇ ਚਲਾਨ ਦੀ ਪ੍ਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਸੱਤ ਸਾਲਾਂ ਤੋਂ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
This is a brazenly politically motivated act of @AamAadmiParty govt. Vidhan Sabha Speaker & a minister had already announced this decision. Anyway, this false & fabricated case will meet the same fate as Kunwar Vijay Partap's report did earlier. We have full faith in judiciary. pic.twitter.com/PrITk7UlhJ
— Sukhbir Singh Badal (@officeofssbadal) February 24, 2023
ਆਮ ਆਦਮੀ ਪਾਰਟੀ ਸਿਰਫ਼ ਕਰ ਰਹੀ ਸਿਆਸਤ
ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਵਿਜੈ ਕੁੰਵਰ ਪ੍ਰਤਾਪ ਨੇ ਰਿਪੋਰਟ ਪੇਸ਼ ਕੀਤੀ ਸੀ ਜੋ ਹਾਈਕੋਰਟ ਨੇ ਰੱਦ ਕਰ ਦਿੱਤੀ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਧਰਨੇ ਵਿੱਚ ਜਾ ਕੇ ਵਾਅਦਾ ਕੀਤਾ ਸੀ ਕਿ ਮੇਰਾ ਨਾਮ ਪਾਇਆ ਜਾਵੇਗਾ। ਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਜਦੋਂ ਇਹ ਕਾਂਡ ਹੋਇਆ ਉਦੋਂ ਮੈਂ ਇੱਥੇ ਹੀ ਨਹੀਂ ਸੀ। ਉਨ੍ਹਾਂ ਨੇ ਕਿਹਾ ਹੈ ਕਿ ਮਾਮਲਾ ਸਿਰਫ ਸਿਆਸਤ ਤੋਂ ਪ੍ਰੇਰਿਤ ਹੈ।
ਮੇਰੀ ਕਿਸੇ ਅਫ਼ਸਰ ਨਾਲ ਗੱਲਬਾਤ ਹੋਈ ਹੋਵੇ ਸਾਬਿਤ ਕਰੋ
ਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਮੇਰੀ ਕਿਸੇ ਅਫ਼ਸਰ ਨਾਲ ਫੋਨ ਉੱਤੇ ਕੋਈ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੇਰੇ ਖਿਲਾਫ਼ ਸਬੂਤ ਹੈ ਤਾਂ ਸਾਬਿਤ ਕਰੋ। ਉਨ੍ਹਾਂ ਨੇ ਕਿਹਾ ਹੈ ਕਿ ਝੂਠ ਝੂਠ ਹੀ ਰਹਿੰਦਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਹਾਈ ਕੋਰਟ ਉੱਤੇ ਪੂਰਾ ਵਿਸ਼ਵਾਸ ਹੈ।
- PTC NEWS