Sukhbir Singh Badal ਨੇ ਮਨਿਕ ਗੋਇਲ ,ਮਿੰਟੂ ਗੁਰੂਸਰੀਆ ਤੇ ਮਨਿੰਦਰਜੀਤ ਸਿੱਧੂ ਵਿਰੁੱਧ ਕੇਸ ਦਰਜ ਕਰਨ ਨੂੰ ਲੈ ਕੇ AAP ਸਰਕਾਰ 'ਤੇ ਕਸਿਆ ਤੰਜ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ‘ਆਪ’ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦ ਪੱਤਰਕਾਰਾਂ ਅਤੇ ਕਾਰਕੁਨਾਂ ਵਿਰੁੱਧ ਦਮਨ ਸ਼ੁਰੂ ਕਰ ਦਿੱਤਾ ਹੈ, ਜੋ ਲਗਾਤਾਰ ਉਨ੍ਹਾਂ ਦਾ ਪੰਜਾਬੀ ਵਿਰੋਧੀ ਚੇਹਰਾ ਬੇਨਕਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ RTI ਐਕਟਿਵਿਸਟ ਮਨਿਕ ਗੋਇਲ, iWorld TV ਦੇ ਪੱਤਰਕਾਰ ਮਿੰਟੂ ਗੁਰੂਸਰੀਆ ਅਤੇ LokAwazTV ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁੱਧ ਝੂਠਾ ਕੇਸ ਦਰਜ ਕਰਨਾ ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਦਬਾਉਣ ਅਤੇ ‘ਆਪ’ ਪੰਜਾਬ ਸਰਕਾਰ ਦੀਆਂ ਅਸਫ਼ਲਤਾਵਾਂ ਨੂੰ ਛੁਪਾਉਣ ਦੀ ਇਕ ਬੇਤੁਕੀ ਕੋਸ਼ਿਸ਼ ਹੈ। ਸ਼੍ਰੋਮਣੀ ਅਕਾਲੀ ਦਲ ਇਸ ਅਣ-ਐਲਾਨੀ ਐਮਰਜੈਂਸੀ ਦੀ ਨਿੰਦਾ ਕਰਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਸਭ ‘ਆਪ’ ਦਿੱਲੀ ਹਾਈ ਕਮਾਂਡ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਅਹਿਸਾਸ ਹੈ ਕਿ ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ ਅਤੇ ਪੰਜਾਬੀ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਸੁੱਟਣ ਲਈ ਤਿਆਰ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਇਸ ਅਣ-ਐਲਾਨੀ ਐਮਰਜੈਂਸੀ ਦੀ ਨਿੰਦਾ ਕਰਦਾ ਹੈ। ਅਸੀਂ ਪ੍ਰਭਾਵਿਤ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁਨ ਨਾਲ ਇਕਜੁੱਟਤਾ ਵਿਚ ਖੜ੍ਹੇ ਹਾਂ ਅਤੇ ਇਸ ਬਦਨੀਤੀਪੂਰਨ ਐਫ਼.ਆਈ.ਆਰ. ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ।
The @AamAadmiParty and chief minister @BhagwantMann have unleashed repression against independent journalists & activists who are consistently exposing their anti-Punjabi face.
The registration of a false and trumped up case against RTI activist @ManikGoyal_ , journalists Mintu… https://t.co/IQjXnxRW1z — Sukhbir Singh Badal (@officeofssbadal) January 1, 2026
- PTC NEWS