Sukhbir Singh Badal ਦੀ CM ਭਗਵੰਤ ਮਾਨ ਨੂੰ ਚਿਤਾਵਨੀ, ਕਿਹਾ- ਸਾਡੀ ਸਰਕਾਰ ਆਉਣ 'ਤੇ ਇਸੇ ਥਾਂ 'ਤੇ ਭਗਵੰਤ ਮਾਨ ਭੁਗਤੇਗਾ ਪੇਸ਼ੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਦੀ ਜਾਂਚ ’ਚ ਸ਼ਾਮਲ ਹੋਣ ਦੇ ਲਈ ਚੰਡੀਗੜ੍ਹ ਦੇ 32 ਸੈਕਟਰ ’ਚ ਐਸਆਈਟੀ ਦਫਤਰ ਵਿਖੇ ਪਹੁੰਚੇ ਹਨ। ਪੇਸ਼ੀ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਸੀਐੱਮ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ।
ਸੁਖਬੀਰ ਸਿੰਘ ਬਾਦਲ ਦੀ ਸੀਐੱਮ ਮਾਨ ਨੂੰ ਚਿਤਾਵਨੀ
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਬੇਅਦਬੀਆਂ ’ਤੇ ਸਿਆਸਤ ਕਰ ਰਹੀ ਹੈ। ਸਾਡੀ ਸਰਕਾਰ ਆਉਣ ’ਤੇ ਇਸੇ ਥਾਂ ’ਤੇ ਭਗਵੰਤ ਮਾਨ ਪੇਸ਼ੀ ਭੁਗਤੇਗਾ।
ਮੈਂ ਦਿਲੋਂ ਧੰਨਵਾਦੀ ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਤੇ ਆਗੂ ਸਾਹਿਬਾਨ ਦਾ ਜੋ ਇੰਨੇ ਭਾਰੀ ਮੀਂਹ ਅਤੇ ਸਰਕਾਰੀ ਰੋਕਾਂ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪੁੱਜੇ।
ਸੱਚ ਦੀ ਜਿੱਤ ਯਕੀਨੀ ਹੈ।
ਇਸ "ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ" ਮੁੱਖ ਮੰਤਰੀ ਭਗਵੰਤ ਮਾਨ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹੋ ਜਿਹੀਆਂ ਕੋਝੀਆਂ… pic.twitter.com/FLit49oP8M — Sukhbir Singh Badal (@officeofssbadal) July 20, 2026
ਪਾਰਟੀ ਪ੍ਰਧਾਨ ਨੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ
ਆਪਣੇ ਫੇਸਬੁੱਕ ਪੋਸਟ ’ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਦਿਲੋਂ ਧੰਨਵਾਦੀ ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਤੇ ਆਗੂ ਸਾਹਿਬਾਨ ਦਾ ਜੋ ਇੰਨੇ ਭਾਰੀ ਮੀਂਹ ਅਤੇ ਸਰਕਾਰੀ ਰੋਕਾਂ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪੁੱਜੇ। ਸੱਚ ਦੀ ਜਿੱਤ ਯਕੀਨੀ ਹੈ।
ਅਕਾਲੀ ਦਲ ਕੋਝੀਆਂ ਚਾਲਾਂ ਅਤੇ ਡਰਾਮਿਆਂ ਤੋਂ ਨਹੀਂ ਡਰਦੇ- ਸੁਖਬੀਰ ਸਿੰਘ ਬਾਦਲ
ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ "ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ" ਮੁੱਖ ਮੰਤਰੀ ਭਗਵੰਤ ਮਾਨ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹੋ ਜਿਹੀਆਂ ਕੋਝੀਆਂ ਚਾਲਾਂ ਅਤੇ ਡਰਾਮਿਆਂ ਤੋਂ ਅਕਾਲੀ ਨਹੀਂ ਡਰਦੇ।
ਐਸਆਈਟੀ ਦਫਤਰ ਅੰਦਰ ਜਾਣ ਤੋਂ ਰੇਕੇ ਗਏ ਅਰਸ਼ਦੀਪ ਸਿੰਘ ਕਲੇਰ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਐਸਆਈਟੀ ਦਫਤਰ ਦੇ ਅੰਦਰ ਜਾਣ ਤੋਂ ਰੋਕਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸਿਆਸੀ ਡਰਾਮਾ ਹੈ ਵੋਟਾਂ ਤੋਂ ਪਹਿਲਾਂ ਇਨ੍ਹਾਂ ਨੂੰ ਕੇਸ ਯਾਦ ਆਉਂਦਾ ਹੈ।
ਇਹ ਵੀ ਪੜ੍ਹੋ : Cockroach Janta Party Protest:ਜੰਤਰ-ਮੰਤਰ 'ਤੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
- PTC NEWS