Sukhdev Singh Dhindsa : 30 ਮਈ ਨੂੰ ਚੰਡੀਗੜ੍ਹ ਤੋਂ ਪਿੰਡ ਉਭਾਵਾਲ ਵੱਲ ਰਵਾਨਾ ਹੋਵੇਗੀ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਯਾਤਰਾ , ਦੁਪਹਿਰ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ
Sukhdev Singh Dhindsa : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਅੱਜ ਚੰਡੀਗੜ੍ਹ ਸਥਿਤ ਘਰ 'ਚ ਰੱਖੀ ਗਈ ਹੈ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ , ਸੰਗਰੂਰ ਹੁੰਦਿਆਂ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵੱਲ ਅੰਤਿਮ ਯਾਤਰਾ ਕੱਢੀ ਜਾਵੇਗੀ। ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ।
89 ਸਾਲ ਦੀ ਉਮਰ ’ਚ ਸੁਖਦੇਵ ਸਿੰਘ ਢੀਂਡਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਫੇਫੜਿਆਂ ਦੀ ਬੀਮਾਰੀ ਦੇ ਚੱਲਦੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਜ਼ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ,ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਸ਼ੁਕਰਵਾਰ 30 ਮਈ ਨੂੰ ਕੀਤਾ ਜਾਵੇਗਾ।
ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਵਾਲ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੀ ਗ੍ਰੈਜੂਏਸ਼ਨ ਸਰਕਾਰੀ ਰਣਬੀਰ ਕਾਲਜ, ਸੰਗਰੂਰ ਤੋਂ ਕੀਤੀ।
ਰਾਜਨੀਤੀ ਸਫਰ
ਪੰਜਾਬ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ 1972, 1977, 1980 ਅਤੇ 1985 ਵਿੱਚ ਵਿਧਾਨ ਸਭਾ ਚੋਣਾਂ ਜਿੱਤੀਆਂ। ਉਹ ਟਰਾਂਸਪੋਰਟ, ਖੇਡਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸ਼ਹਿਰੀ ਹਵਾਬਾਜ਼ੀ ਵਰਗੇ ਵਿਭਾਗਾਂ ਦੇ ਮੰਤਰੀ ਰਹੇ। ਇਸ ਦੇ ਨਾਲ ਹੀ, ਉਹ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਰਹੇ। ਉੱਥੇ ਹੀ ਜੇਕਰ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸੰਗਰੂਰ ਤੋਂ ਬਤੌਰ ਸਰਪੰਚ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਕੀਤੀ ਸੀ। 1972 ’ਚ ਧਨੌਲਾ ਤੋਂ ਬਤੌਰ ਅਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਜਿੱਤੀ।
ਸੁਖਦੇਵ ਸਿੰਘ ਢੀਂਡਸਾ ਦੀ ਰਾਜਨੀਤੀ ਸਫਰ ’ਤੇ ਇੱਕ ਝਾਂਤ
ਸਾਲ 2019 ’ਚ ਪਦਮ ਭੂਸ਼ਣ ਨਾਲ ਨਵਾਜ਼ੇ ਗਏ ਸਨ ਢੀਂਡਸਾ
ਲੋਕਸਭਾ ਤੇ ਰਾਜਸਭਾ ਦੇ ਮੈਂਬ ਰਹਿ ਚੁੱਕੇ ਹਨ ਢੀਂਡਸਾ
ਵਾਜਪਈ ਸਰਕਾਰ ’ਚ ਬਣੇ ਸਨ ਮੰਤਰੀ
ਸਾਲ 2020 ’ਚ ਅਕਾਲੀ ਦਲ ਤੋਂ ਹੋਏ ਸੀ ਵੱਖ
1972 ’ਚ ਧਨੌਲਾ ਤੋਂ ਬਤੌਰ ਅਜ਼ਾਦ ਉਮੀਦਵਾਰ ਜਿੱਤੀ ਵਿਧਾਇਕ ਦੀ ਚੋਣ
14ਵੀਂ ਲੋਕਸਭਾ ਚ ਬਣੇ ਸੰਗਰੂਰ ਤੋਂ ਸਾਂਸਦ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਰਹੇ ਪ੍ਰਧਾਨ
- PTC NEWS