Mon, Jun 8, 2026
Whatsapp

ਸੁਖਮਨਪ੍ਰੀਤ ਕੌਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਇਆ ਪੰਜਾਬ ਤੇ ਮਾਪਿਆਂ ਦਾ ਨਾਮ, ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਤਗਮਾ

Karate Championship 2026 : ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਸੁਖਮਨਪ੍ਰੀਤ ਕੌਰ (sukhmanpreet Kaur) ਦੀ ਪ੍ਰਾਪਤੀ ਨੇ ਪਿੰਡ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਇਆ ਹੈ। ਜਦਕਿ ਇਸਤੋਂ ਪਹਿਲਾਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ 'ਤੇ ਵੀ ਉਨ੍ਹਾਂ ਨੂੰ ਬਹੁਤ ਮਾਣ ਹੈ।

Reported by:  PTC News Desk  Edited by:  KRISHAN KUMAR SHARMA -- June 08th 2026 07:45 PM -- Updated: June 08th 2026 08:00 PM
ਸੁਖਮਨਪ੍ਰੀਤ ਕੌਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਇਆ ਪੰਜਾਬ ਤੇ ਮਾਪਿਆਂ ਦਾ ਨਾਮ, ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਤਗਮਾ

ਸੁਖਮਨਪ੍ਰੀਤ ਕੌਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਇਆ ਪੰਜਾਬ ਤੇ ਮਾਪਿਆਂ ਦਾ ਨਾਮ, ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਤਗਮਾ

Karate Championship 2026 : ਫਾਜ਼ਿਲਕਾ ਤੋਂ ਇੱਕ ਮਾਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਸ਼ਹੂਰ ਕ੍ਰਿਕਟਰ ਸ਼ੁਭਮਨ ਗਿੱਲ ਦੇ ਪਿੰਡ ਜੈਮਲ ਵਾਲਾ ਤੋਂ ਇਕ ਹੋਰ ਹੋਣਹਾਰ ਧੀ ਨੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। (Fazilka) ਪਿੰਡ ਜੈਮਲ ਵਾਲਾ ਦੀ ਹੋਣਹਾਰ ਧੀ ਸੁਖਮਨਪ੍ਰੀਤ ਕੌਰ ਨੇ ਨੇਪਾਲ 'ਚ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 2026 ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ।

ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਸੁਖਮਨਪ੍ਰੀਤ ਕੌਰ (Sukhmanpreet Kaur) ਦੀ ਪ੍ਰਾਪਤੀ ਨੇ ਪਿੰਡ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਇਆ ਹੈ। ਜਦਕਿ ਇਸਤੋਂ ਪਹਿਲਾਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ 'ਤੇ ਵੀ ਉਨ੍ਹਾਂ ਨੂੰ ਬਹੁਤ ਮਾਣ ਹੈ।


ਉਨ੍ਹਾਂ ਦੱਸਿਆ ਕਿ ਸੁਖਮਨਪ੍ਰੀਤ ਕੌਰ ਨੇ ਨੇਪਾਲ ਦੇ ਕਾਠਮੰਡੂ ਵਿੱਚ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਆਪਣੇ ਨਾਮ ਕੀਤਾ ਹੈ।

ਇਸ ਪ੍ਰਾਪਤੀ ਤੋਂ ਬਾਅਦ ਸੁਖਮਨਪ੍ਰੀਤ ਬੀਤੇ ਦਿਨ ਆਪਣੇ ਪਿੰਡ ਵਾਪਸ ਪਹੁੰਚੀ, ਜਿਸ ਦੌਰਾਨ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਸਦਾ ਭਰਪੂਰ ਸਵਾਗਤ ਕੀਤਾ ਗਿਆ। ਫੁੱਲਾਂ ਦੀਆਂ ਮਾਲਾਵਾਂ ਅਤੇ ਢੋਲ-ਨਗਾੜਿਆਂ ਨਾਲ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

ਇਸ ਮੌਕੇ ਗੱਲ ਕਰਦਿਆਂ ਸੁਖਮਨਪ੍ਰੀਤ ਕੌਰ ਨੇ ਕਿਹਾ, “ਮੇਰੇ ਪਰਿਵਾਰ ਨੇ ਹਮੇਸ਼ਾ ਮੈਨੂੰ ਹੌਸਲਾ ਦਿੱਤਾ, ਜਿਸ ਕਰਕੇ ਮੈਂ ਇਹ ਮਕਾਮ ਹਾਸਲ ਕਰ ਸਕੀ। ਹੁਣ ਮੇਰਾ ਅਗਲਾ ਟੀਚਾ ਗੋਲਡ ਮੈਡਲ ਜਿੱਤਣਾ ਹੈ।” ਉਸ ਕਿਹਾ ਕਿ ਨੌਜਵਾਨ ਪੀੜ੍ਹੀ ਲਈ ਇਹ ਇਕ ਵੱਡੀ ਪ੍ਰੇਰਣਾ ਹੈ ਕਿ ਮਿਹਨਤ ਅਤੇ ਲਗਨ ਨਾਲ ਕਿਸੇ ਵੀ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK