Sukhvinder Singh Calcutta News : ਪਿੰਡ ਸਹਿਣਾ ਦੇ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ
Sukhvinder Singh Calcutta News : ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਣਾ ਦੇ ਸਾਬਕਾ ਸਰਪੰਚ ਬੀਬੀ ਗੁਰਮੀਤ ਕੌਰ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦਾ ਦਿਨ-ਦਿਹਾੜੇ ਸਹਿਣਾ ਦੇ ਬੱਸ ਸਟੈਂਡ 'ਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਸ਼ਨੀਵਾਰ ਦੁਪਹਿਰ 4 ਵਜੇ ਵਾਪਰੀ। ਸੁਖਵਿੰਦਰ ਸਿੰਘ ਕਲਕੱਤਾ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਬੜੀ ਬੇਬਾਕੀ ਦੇ ਨਾਲ ਬੋਲਦਾ ਸੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਵਿਅਕਤੀ ਕਾਰ ਵਿੱਚ ਆਇਆ ਅਤੇ ਸੁਖਵਿੰਦਰ ਸਿੰਘ ਨੂੰ ਨੇੜਿਓਂ ਗੋਲੀ ਮਾਰ ਦਿੱਤੀ। ਗੋਲੀ ਉਸਦੀ ਗਰਦਨ ਵਿੱਚ ਲੱਗੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਹਮਲਾਵਰ ਅਪਰਾਧ ਕਰਨ ਤੋਂ ਬਾਅਦ ਭੱਜ ਗਿਆ।ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਸੁਖਵਿੰਦਰ ਸਿੰਘ ਕਲਕੱਤਾ ਪਿੰਡ ਦੇ ਸਾਬਕਾ ਸਰਪੰਚ ਦਾ ਕਤਲ ਉਸੇ ਪਿੰਡ ਦੇ ਕਿਸੇ ਵਿਅਕਤੀ ਨੇ ਕੀਤਾ ਹੈ।
ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕਲਕੱਤਾ ਪਿੰਡ ਸਹਿਣਾ ਦੇ ਬੱਸ ਸਟੈਂਡ 'ਤੇ ਇੱਕ ਦੁਕਾਨ 'ਤੇ ਬੈਠਾ ਸੀ ਜਦੋਂ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਸੁਖਵਿੰਦਰ ਸਿੰਘ ਕਲਕੱਤਾ ਦੀ ਮਾਂ ਗੁਰਮੀਤ ਕੌਰ ਸਾਬਕਾ ਸਰਪੰਚ ਸੀ। ਫ਼ਿਲਹਾਲ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸੁਖਵਿੰਦਰ ਸਿੰਘ ਕਲਕੱਤਾ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਸੀ, ਜਿੱਥੇ ਉਹ ਖੁੱਲ੍ਹ ਕੇ ਰਾਜਨੀਤਿਕ ਪਾਰਟੀਆਂ ਦੀ ਆਲੋਚਨਾ ਕਰਦਾ ਸੀ। ਸਿੱਟੇ ਵਜੋਂ ਇਸ ਕਤਲ ਨੂੰ ਰਾਜਨੀਤਿਕ ਦੁਸ਼ਮਣੀ ਨਾਲ ਜੋੜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਕਲਕੱਤਾ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਦਾ ਹਿੱਸਾ ਸੀ ਪਰ ਕੁਝ ਦੇਰ ਪਹਿਲਾਂ ਹੀ ਉਹ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨਾਲ ਕੰਮ ਕਰ ਰਿਹਾ ਸੀ।
- PTC NEWS