Summer Vacation In Punjab: ਪੰਜਾਬ ਦੇ ਸਕੂਲਾਂ ’ਚ 1 ਜੂਨ ਤੋਂ ਪੈਣਗੀਆਂ ਗਰਮੀਆਂ ਦੀਆਂ ਛੁੱਟੀਆਂ
Punjab School Holidays: ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲ ਪੂਰਾ ਮਹੀਨਾ ਬੰਦ ਰਹਿਣਗੇ। ਸਿੱਖਿਆ ਵਿਭਾਗ ਦੇ ਸਕੱਤਰ ਆਈਏਐਸ ਕਮਲ ਕਿਸ਼ੋਰ ਯਾਦਵ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਾਲ 2014 ਦੌਰਾਨ 01.06.2024 ਤੋਂ 30.06.2024 ਤੱਕ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ। ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਗਏ ਹਨ।
- PTC NEWS