Mon, Aug 3, 2026
Whatsapp

ਅਕਾਲੀ ਦਲ ਦੀ ਹਮਾਇਤ ਕਰੋ ਜਿਸ ਨੇ ਹਮੇਸ਼ਾ ਤੁਹਾਡੀ ਭਲਾਈ ਵਾਸਤੇ ਕੰਮ ਕੀਤਾ, ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਦਾ ਮੁਲਾਜ਼ਮ ਵਿਰੋਧੀ ਰਵੱਈਆ ਅਦਾਲਤ ਵਿਚ ਬੇਨਕਾਬ ਹੋ ਗਿਆ ਹੈ।

Reported by:  PTC News Desk  Edited by:  Amritpal Singh -- August 03rd 2026 07:13 PM
ਅਕਾਲੀ ਦਲ ਦੀ ਹਮਾਇਤ ਕਰੋ ਜਿਸ ਨੇ ਹਮੇਸ਼ਾ ਤੁਹਾਡੀ ਭਲਾਈ ਵਾਸਤੇ ਕੰਮ ਕੀਤਾ, ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਕੀਤੀ ਅਪੀਲ

ਅਕਾਲੀ ਦਲ ਦੀ ਹਮਾਇਤ ਕਰੋ ਜਿਸ ਨੇ ਹਮੇਸ਼ਾ ਤੁਹਾਡੀ ਭਲਾਈ ਵਾਸਤੇ ਕੰਮ ਕੀਤਾ, ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਕੀਤੀ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਕਾਰੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਉਸ ਪਾਰਟੀ ਦੀ ਹਮਾਇਤ ਕਰਨ ਜਿਸਨੇ ਉਹਨਾਂ ਦੀ ਭਲਾਈ ਵਾਸਤੇ ਡੱਟ ਕੇ ਕੰਮ ਕੀਤਾ ਤੇ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦਾ ਸਵਾਗਤ ਕੀਤਾ ਜਿਸ ਵਿਚ ਅਦਾਲਤ ਨੇ ਉਸਨੂੰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਦੇ 14191 ਕਰੋੜ ਰੁਪਏ 15 ਦਿਨਾਂ ਵਿਚ ਜਾਰੀ ਕਰਨ ਦਾ ਹੁਕਮ ਦਿੱਤਾ ਹੈ ਤੇ ਪਾਰਟੀ ਨੇ ਮੁਲਾਜ਼ਮਾਂ ਨੂੰ ਇਹ ਲਾਭ ਦੇਣ ਤੋਂ ਟਾਲਾ ਵੱਟਣ ਦੀ ਸਖ਼ਤ ਨਿਖੇਧੀ ਕੀਤੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਦਾ ਮੁਲਾਜ਼ਮ ਵਿਰੋਧੀ ਰਵੱਈਆ ਅਦਾਲਤ ਵਿਚ ਬੇਨਕਾਬ ਹੋ ਗਿਆ ਹੈ। ਉਹਨਾਂਕਿਹਾ  ਕਿ ਸਰਕਾਰ ਨੇ ਆਨੇ ਬਹਾਨੇ ਮੁਲਾਜ਼ਮਾਂ ਨੂੰ ਡੀ ਏ ਦੇ ਲਾਭ ਦੇਣ ਤੋਂ ਟਾਲਾ ਵੱਟਿਆ। ਉਹਨਾਂ ਕਿਹਾ ਕਿ ਸਰਕਾਰ ਨੇ ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ ਕੌਰ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਕਮੇਟੀ ਬਣਾਈ ਜਿਸਨੇ ਸਿਫਾਰਸ਼ ਕੀਤੀ ਕਿ ਰਾਜ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇ ਵਾਧੂ ਲਾਭ ਦੇਣ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਇਹ ਲਾਭ ਪਹਿਲਾਂ ਹੀ ਕੇਂਦਰ ਸਰਕਾਰ ਦੇ ਬਰਾਬਰ ਹਨ ਜਾਂ ਉਸ ਤੋਂ ਜ਼ਿਆਦਾ ਹਨ। ਆਪ ਨੇ ਇਹ ਵੀ ਕਿਹਾ ਕਿ ਸੂਬਾ ਆਰਥਿਕ ਸੰਕਟ ਵਿਚ ਹੈ ਤੇ ਜ਼ੋਰ ਦੇ ਕੇ ਕਿਹਾ ਕਿ ਉਸਨੂੰ ਡੀ ਏ ਭੱਤੇ ਦੇ ਮਾਮਲੇ ਵਿਚ ਕੇਂਦਰ ਸਰਕਾਰ ਦੇ ਪਿੱਛੇ ਲੱਗਣ ਦੀ ਜ਼ਰੂਰਤ ਨਹੀਂ ਹੈ।


ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਰੇ ਤੱਥ ਅਦਾਲਤ ਵਿਚ ਰਿਕਾਰਡ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਸਾਹਮਣੇ ਕੁਝ ਕਹਿੰਦੀ ਸੀ ਤੇ ਅਦਾਲਤ ਵਿਚ ਕੁਝ ਹੋਰ ਆਖਦੀ ਸੀ। ਉਹਨਾਂ ਕਿਹਾ ਕਿ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਹਨ ਕਿ ਸੂਬੇ ਦਾ ਅਰਥਚਾਰਾ ਚੰਗੀ ਹਾਲਤ ਵਿਚ ਹੈ ਪਰ ਸਰਕਾਰ ਅਦਾਲਤ ਵਿਚ ਇਸਦੇ ਉਲਟ ਦੱਸਦੀ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਵਿਕਾਸ ਦੇ ਮਾਮਲੇ ਵਿਚ ਵਧਾ ਚੜ੍ਹਾ ਕੇ ਦਾਅਵੇ ਪੇਸ਼ ਕਰ ਰਹੀ ਹੈ ਜਦੋਂ ਕਿ ਅਦਾਲਤ ਵਿਚ ਇਸਨੇ ਖੁਦ ਮੰਨਿਆ ਹੈ ਕਿ ਇਹ ਵਿਕਾਸ ਨਹੀਂ ਕਰਵਾ ਸਕੀ ਕਿਉਂਕਿ ਸੂਬੇ ਦੇ ਫੰਡਾਂ ਦਾ ਜ਼ਿਆਦਾ ਹਿੱਸਾ ਤਨਖਾਹਾਂ, ਪੈਨਸ਼ਨਾਂ, ਕਰਜ਼ੇ ਦੀਆਂ ਕਿਸ਼ਤਾਂ ਤੇ ਸਬਸਿਡੀਆਂ ਵਿਚ ਜਾ ਰਿਹਾ ਹੈ।

ਮਜੀਠੀਆ ਨੇ ਕਿਹਾ ਕਿ ਹੁਣ ਵੀ ਆਪ ਸਰਕਾਰ ਦਾ ਅਦਾਲਤ ਦੇ ਹੁਕਮਾਂ ਮੁਤਾਬਕ 15 ਦਿਨਾਂ ਵਿਚ ਡੀ ਏ ਦਾ ਬਕਾਇਆ ਕਲੀਅਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਅੱਜ ਹੀ ਅਦਾਲਤ ਵਿਚ ਆ ਕੇ ਆਖਿਆ ਸੀ ਕਿ ਉਸਨੂੰ ਕਿਸ਼ਤਾਂ ਵਿਚ ਅਦਾਇਗੀ ਦਾ ਮੌਕਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਭਾਵੇਂ ਇਹ ਸਭ ਕੁਝ ਸਰਕਾਰ ਕਰ ਰਹੀ ਹੈ ਪਰ ਦੂਜੇ ਪਾਸੇ ਇਸਨੇ ਇਸ਼ਤਿਹਾਰਬਾਜ਼ੀ ਤੇ ਜਨਤਕ ਪ੍ਰੋਗਰਾਮਾਂ ’ਤੇ 8 ਹਜ਼ਾਰ ਕਰੋੜ ਰੁਪਏ ਖਰਚ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਸਰਕਾਰ ਹਰਜੋਤ ਬੈਂਸ ਵਰਗੇ ਮੰਤਰੀਆਂ ਨੂੰ ਆਪਣੇ ਵਿਦੇਸ਼ੀ ਟੂਰ ਵਾਸਤੇ ਸਰਕਾਰੀ ਭੱਤੇ ਲੈਣ ਦੀ ਆਗਿਆ ਦੇ ਰਹੀ ਹੈ ਜਦੋਂ ਕਿ ਇਸ ਵਾਸਤੇ ਸਿਆਸੀ ਕਲੀਅਰੰਸ ਨਹੀਂ ਮਿਲੀ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਖਰਚੇ ’ਤੇ ਅਰਵਿੰਦ ਕੇਜਰੀਵਾਲ ਨੂੰ ਚਾਰਟਡ ਜਹਾਜ਼ਾਂ ਵਿਚ ਸਾਰੇ ਦੇਸ਼ ਵਿਚ ਲਿਜਾਣ ’ਤੇ ਕਰੋੜਾਂ ਰੁਪਏ ਬਰਬਾਦ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਪੈਸਾ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੀ ਸੁਰੱਖਿਆ ਵਾਸਤੇ ਵਰਤਿਆ ਜਾ ਸਕਦਾ ਸੀ।

ਇਸ ਮੌਕੇ ਪ੍ਰੈਸ ਕਾਨਫਰੰਸ ਵਿਚ ਹਾਜ਼ਰ ਐਨ ਕੇ ਸ਼ਰਮਾ ਨੇ ਕਿਹਾ ਕਿ ਤੀਜਾ, ਚੌਥਾ ਤੇ ਪੰਜਵਾਂ ਤਨਖਾਹ ਕਮਿਸ਼ਨ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਲਾਗੂ ਕੀਤਾ ਸੀ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਡੀ ਏ ਵਿਚ 125 ਫੀਸਦੀ ਦਾ ਰਿਕਾਰਡ ਵਾਧਾ ਕੀਤਾ। ਉਹਨਾਂ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਮੈਰਿਟ ਦੇ ਆਧਾਰ ’ਤੇ ਅਕਾਲੀ ਦਲ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਅਕਾਲੀ ਦਲ ਇਕਲੌਤੀ ਪਾਰਟੀ ਹੈ ਜੋ ਤੁਹਾਡੇ ਨਾਲ ਡੱਟ ਕੇ ਖੜ੍ਹੀ ਹੋਈ ਹੈ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਵੀ ਤੁਹਾਡੇ ਭੱਤੇ ਘਟਾ ਦਿੱਤੇ ਸਨ। ਉਹਨਾਂ ਐਲਾਨ ਕੀਤਾ ਕਿ ਅਕਾਲੀ ਦਲ ਸਰਕਾਰੀ ਮੁਲਾਜ਼ਮਾਂ ਦੀ ਮੰਗ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਉਹਨਾਂ ਦੀਆਂ ਹੋਰ ਮੰਗਾਂ ਦੀ ਪੂਰਤੀ ਵਾਸਤੇ ਵਚਲਬੱਧ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK