206 Panchayats : ਸੁਪਰੀਮ ਕੋਰਟ ਨੇ 206 ਪੰਚਾਇਤਾਂ ਦੇ ਮਾਮਲੇ 'ਚ ਪਟੀਸ਼ਨ ਦਾ ਕੀਤਾ ਨਿਪਟਾਰਾ, ਜਾਣੋ ਫੈਸਲਾ
Panchayat Elections 2024 : ਪੰਚਾਇਤੀ ਚੋਣਾਂ ਸਬੰਧੀ ਸੁਪਰੀਮ ਕੋਰਟ 'ਚ ਦਾਇਰ ਅਪੀਲ ਦਾ ਸੁਪਰੀਮ ਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨਰਾਂ ਨੂੰ ਹਾਈ ਕੋਰਟ ਦੇ ਇਸੇ ਬੈਂਚ ਅੱਗੇ ਮੁੜ ਵਿਚਾਰ ਅਰਜ਼ੀ ਦਾਇਰ ਕਰਨ ਦਾ ਹੁਕਮ ਦਿੱਤਾ ਅਤੇ ਹਾਈ ਕੋਰਟ ਨੂੰ ਇਸ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ।
ਦੱਸ ਦਈਏ ਕਿ ਪਟੀਸ਼ਨ 'ਚ ਪੰਜਾਬ-ਹਰਿਆਣਾ ਹਾਈਕੋਰਟ ਦੇ 206 ਪੰਚਾਇਤਾਂ 'ਤੇ ਉਸ ਵੱਲੋਂ ਲਾਈ ਰੋਕ ਦੇ ਫੈਸਲੇ ਨੂੰ ਮੁੜ ਪਲਟ ਦਿੱਤਾ ਗਿਆ ਸੀ, ਜਿਸ ਦੇ ਖਿਲਾਫ਼ ਸੁਪਰੀਮ ਕੋਰਟ ਖਿਲਾਫ ਪਟੀਸ਼ਨ ਦਾਖਲ ਕੀਤੀ ਗਈ ਸੀ। ਪਟੀਸ਼ਨਰਾਂ ਨੇ ਕਿਹਾ ਕਿ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ 206 ਪੰਚਾਇਤਾਂ ਦੀਆਂ ਚੋਣਾਂ ’ਤੇ ਰੋਕ ਲਗਾਉਂਦੇ ਹੋਏ ਸੁਣਵਾਈ 16 ਅਕਤੂਬਰ ਲਈ ਤੈਅ ਕੀਤੀ ਹੈ। ਪਰ 14 ਅਕਤੂਬਰ ਨੂੰ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਅਰਜ਼ੀ ਦਾਇਰ ਕਰਕੇ 14 ਅਕਤੂਬਰ ਨੂੰ ਹੀ ਸੁਣਵਾਈ ਦੀ ਮੰਗ ਕੀਤੀ ਸੀ।
ਫਿਰ ਬੈਂਚ ਨੇ ਇਨ੍ਹਾਂ ਪਟੀਸ਼ਨਰਾਂ ਦਾ ਪੱਖ ਸੁਣੇ ਬਿਨਾਂ ਹੀ ਸਰਕਾਰ ਦੀ ਅਰਜ਼ੀ ਪ੍ਰਵਾਨ ਕਰਦਿਆਂ 206 ਪੰਚਾਇਤਾਂ ਦੀਆਂ ਚੋਣਾਂ ’ਤੇ ਰੋਕ ਲਾਉਣ ਵਾਲੇ ਹੁਕਮਾਂ ਨੂੰ ਰੱਦ ਕਰ ਦਿੱਤਾ।
ਇਸ ਲਈ ਇਨ੍ਹਾਂ ਪਟੀਸ਼ਨਰਾਂ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਕੇ ਇਹ ਮੁੱਦਾ ਉਠਾਇਆ ਸੀ। ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
- PTC NEWS