SC On Stubble Burning: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- 'ਜਿਵੇਂ ਮਰਜ਼ੀ ਪਰਾਲੀ ਸਾੜਨਾ ਕਰਵਾਓ ਬੰਦ'
Supreme Court On Stubble Burning: ਪੰਜਾਬ ’ਚ ਲਗਾਤਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬੇਸ਼ੱਕ ਪੰਜਾਬ ਸਰਕਾਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਪਰ ਉਹ ਦਾਅਵੇ ਖੋਖਲ੍ਹੇ ਨਜ਼ਰ ਆ ਰਹੇ ਹਨ। ਜਿਸ ਦੇ ਚੱਲਦੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਹਰ ਸਮੇਂ ਸਿਆਸੀ ਲੜਾਈ ਨਹੀਂ ਹੋ ਸਕਦੀ ਹੈ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
ਮੰਗਲਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪਰਾਲੀ ਸਾੜਨਾ ਬੰਦ ਹੋਵੇ। ਅਸੀਂ ਇਹ ਨਹੀਂ ਜਾਣਦੇ ਤੁਸੀਂ ਇਹ ਕਿਵੇਂ ਕਰਦੇ ਹੋ ਇਹ ਤੁਹਾਡਾ ਕੰਮ ਹੈ। ਪਰ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਤੁਰੰਤ ਪ੍ਰਭਾਵ ਨਾਲ ਇਸ ਨੂੰ ਰੋਕਣ ਲਈ ਕੁਝ ਨਾ ਕੁਝ ਜਰੂਰ ਕਰਨਾ ਚਾਹੀਦਾ ਹੈ।
ਹਰ ਸਮੇਂ ਸਿਆਸੀ ਲੜਾਈ ਨਹੀਂ ਹੋ ਸਕਦੀ-ਸਪਰੀਮ ਕੋਰਟ
ਦਿੱਲੀ-ਐਨਸੀਆਰ ਖੇਤਰ ਵਿੱਚ ਹਵਾ ਦੀ ਗੁਣਵੱਤਾ ਇੱਕ ਸਿਆਸੀ ਲੜਾਈ ਨਹੀਂ ਬਣ ਸਕਦੀ, ਸੁਪਰੀਮ ਕੋਰਟ ਨੇ ਜ਼ੋਰ ਦੇ ਕੇ ਕਿਹਾ ਕਿ ਉੱਤਰੀ ਭਾਰਤ ਖੇਤਰ ਦੀ ਹਵਾ ਦੀ ਗੁਣਵੱਤਾ 'ਲੋਕਾਂ ਦੀ ਸਿਹਤ ਖਰਾਬ ਕਰਨ ਦੇ ਲਈ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ: SGPC Election: ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ
- PTC NEWS