Supreme Court: ਹਾਈ ਕੋਰਟ ਦੇ ਜੱਜਾਂ ਵਜੋਂ ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ 'ਤੇ SC ਨੇ ਕੇਂਦਰ ’ਤੇ ਚੁੱਕੇ ਸਵਾਲ
Supreme Court: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਦੋ ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ 'ਤੇ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਹਨ।
ਜਸਟਿਸ ਸੰਜੇ ਕਿਸ਼ਨ ਕੌਲ ਅਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਐਡਵੋਕੇਟ ਹਰਮੀਤ ਸਿੰਘ ਗਰੇਵਾਲ ਅਤੇ ਦੀਪਇੰਦਰ ਸਿੰਘ ਨਲਵਾ ਦੇ ਨਾਵਾਂ ਨੂੰ ਮਨਜ਼ੂਰੀ ਦੇਣ ਵਿੱਚ ਕੇਂਦਰ ਦੀ ਅਸਫਲਤਾ ਦਾ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ, "ਦੋ ਉਮੀਦਵਾਰ ਜਿਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਸੀ, ਉਹ ਸਿੱਖ ਹਨ। ਅਜਿਹਾ ਕਿਉਂ ਪੈਦਾ ਹੋਣਾ ਚਾਹੀਦਾ ਹੈ? ਪੁਰਾਣੇ ਮੁੱਦਿਆਂ ਨੂੰ ਮੌਜੂਦਾ ਲੰਬਿਤ ਮਾਮਲਿਆਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ।"
ਗਰੇਵਾਲ ਅਤੇ ਨਲਵਾ ਨੂੰ ਤਿੰਨ ਹੋਰ ਵਕੀਲਾਂ ਦੇ ਨਾਲ 17 ਅਕਤੂਬਰ ਨੂੰ ਸੁਪਰੀਮ ਕੋਰਟ ਕੌਲਿਜੀਅਮ ਨੇ ਨਿਯੁਕਤੀ ਲਈ ਸਿਫਾਰਸ਼ ਕੀਤੀ ਸੀ। ਹਾਲਾਂਕਿ ਕੇਂਦਰ ਨੇ 2 ਨਵੰਬਰ ਨੂੰ ਪੰਜ ਵਕੀਲਾਂ ਦੀ ਸੂਚੀ ਵਿੱਚੋਂ ਸਿਰਫ਼ ਤਿੰਨ ਵਕੀਲਾਂ ਦੀ ਨਿਯੁਕਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਜਿਸ ’ਤੇ ਸੁਪਰੀਮ ਕੋਰਟ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਜੱਜਾਂ ਦੇ ਤਬਾਦਲਿਆਂ ਵਿੱਚ "ਚੋਣਵੇਂ" ਪਹੁੰਚ ਲਈ ਸਵਾਲ ਕੀਤਾ ਹੈ।
ਇਹ ਵੀ ਪੜ੍ਹੋ: Punjab Vidhan Sabha Winter Session: ਸਰਦ ਰੁੱਤ ਇਜਲਾਸ ਦੀਆਂ ਤਰੀਕਾਂ ਦਾ ਹੋਇਆ ਐਲਾਨ, ਕੈਬਨਿਟ ’ਚ ਲਿਆ ਫੈਸਲਾ
- PTC NEWS