Sushil Kumar Rinku: ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਨੇ ਵਿਖਾਇਆ ਬਾਹਰ ਦਾ ਰਸਤਾ
Sushil Kumar Rinku: ਪੰਜਾਬ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ।
ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਪਹੁੰਚੇ ਹਨ। ਇਥੇ ਉਹ 'ਸੀਐਮ ਦੀ ਯੋਗਸ਼ਾਲਾ' ਪ੍ਰੋਜੈਕਟ ਦੀ ਸ਼ੁਰੂਆਤ ਕਰ ਰਹੇ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਸ਼ੀਲ ਰਿੰਕੂ ਕੇਜਰੀਵਾਲ ਤੇ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਪ ਵਿੱਚ ਸ਼ਮਲ ਹੋ ਸਕਦੇ ਹਨ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਅਜੇ ਤਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।
- PTC NEWS