CM ਭਗਵੰਤ ਮਾਨ ਦੀ ਧੀ ਨੂੰ ਮਿਲ ਰਹੀਆਂ ਧਮਕੀਆਂ ਖ਼ਿਲਾਫ਼ ਸਾਹਮਣੇ ਆਈ ਸਵਾਤੀ ਮਾਲੀਵਾਲ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਨੂੰ ਅਮਰੀਕਾ 'ਚ ਖਾਲਿਸਤਾਨੀ ਅਨਸਰਾਂ ਵੱਲੋਂ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਹੁਣ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਸੂਚਿਤ ਕੀਤਾ ਹੈ ਕਿ ਅਮਰੀਕਾ ਸਥਿਤ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਦੱਸ ਦੇਈਏ ਕਿ ਭਗਵੰਤ ਮਾਨ ਦੀ ਧੀ ਨੂੰ ਖਾਲਿਸਤਾਨੀ ਅਨਸਰਾਂ ਨੇ ਧਮਕੀ ਭਰੇ ਫੋਨ ਕੀਤੇ ਸਨ। ਭਗਵੰਤ ਮਾਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ। ਸਵਾਤੀ ਮਾਲੀਵਾਲ ਨੇ ਇਸ ਖਬਰ ਬਾਰੇ ਟਵੀਟ ਕੀਤਾ ਅਤੇ ਲਿਖਿਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਨੂੰ ਅਮਰੀਕਾ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖ਼ਬਰ ਪੜ੍ਹੋ, ਇਹ ਬਹੁਤ ਹੀ ਕਾਇਰਤਾ ਭਰੀ ਹਰਕਤ ਹੈ। ਮੈਂ ਅਮਰੀਕਾ ਵਿੱਚ ਭਾਰਤੀ ਸਫ਼ਾਰਤਖਾਨੇ ਨੂੰ ਮਾਨ ਦੀ ਧੀ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦੀ ਹਾਂ।
Read reports of Punjab CM Shri @BhagwantMann’s daughter receiving death threats in the USA. It is an act of extreme cowardice. I appeal to the @IndianEmbassyUS to ensure her safety.
— Swati Maliwal (@SwatiJaiHind) March 31, 2023
ਇਸ ਤੋਂ ਪਹਿਲਾਂ ਪਟਿਆਲਾ ਦੇ ਇੱਕ ਵਕੀਲ ਨੇ ਦਾਅਵਾ ਕੀਤਾ ਸੀ ਕਿ ਅਮਰੀਕਾ ਵਿੱਚ ਰਹਿ ਰਹੀ ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਨੂੰ ਖਾਲਿਸਤਾਨ ਪੱਖੀ ਅਨਸਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਵਕੀਲ ਹਰਮੀਤ ਬਰਾੜ ਨੇ ਲਿਖਿਆ, ਕੀ ਬੱਚਿਆਂ ਨੂੰ ਧਮਕੀਆਂ ਦੇਣ ਅਤੇ ਦੁਰਵਿਵਹਾਰ ਕਰਨ ਨਾਲ ਖਾਲਿਸਤਾਨ ਦੀ ਪ੍ਰਾਪਤੀ ਹੋਵੇਗੀ? ਤੁਸੀਂ ਇਸ ਤਰ੍ਹਾਂ ਬੱਚਿਆਂ ਨੂੰ ਧਮਕੀਆਂ ਦੇ ਕੇ ਅਤੇ ਗਾਲ੍ਹਾਂ ਕੱਢ ਕੇ ਖਾਲਿਸਤਾਨ ਲੈਣ ਜਾ ਰਹੇ ਹੋ। ਅਜਿਹੇ ਲੋਕ ਸਿੱਖੀ 'ਤੇ ਕਲੰਕ ਹਨ।
- PTC NEWS