SYL Canal Dispute Update : ਐਸਵਾਈਐਲ ਮੁੱਦੇ ਤੋਂ ਕੇਂਦਰ ਸਰਕਾਰ ਨੇ ਵੱਟਿਆ ਟਾਲਾ, ਕੇਂਦਰ ਵੱਲੋਂ ਦੋਵੇਂ ਸਰਕਾਰਾਂ ਨੂੰ ਖੁਦ ਹਲ ਕੱਢਣ ਦੀ ਹਿਦਾਇਤ
SYL Canal Dispute Update : ਕੇਂਦਰ ਸਰਕਾਰ ਹੁਣ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ 'ਤੇ ਵਿਚੋਲਗੀ ਤੋਂ ਖੁਦ ਨੂੰ ਪਿੱਛੇ ਕਰ ਲਿਆ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ, ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਪੰਜ ਦੌਰ ਦੀਆਂ ਦੁਵੱਲੀਆਂ ਮੀਟਿੰਗਾਂ ਕੀਤੀਆਂ, ਪਰ ਕਿਸੇ ਦਾ ਵੀ ਕੋਈ ਠੋਸ ਨਤੀਜਾ ਨਹੀਂ ਨਿਕਲਿਆ।
ਦੱਸ ਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਹੁਣ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਦਾ ਆਪਸੀ ਸਹਿਮਤੀ ਨਾਲ ਹੱਲ ਲੱਭਣ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਲੋੜ ਪੈਣ 'ਤੇ ਕੇਂਦਰ ਸਰਕਾਰ ਦੋਵਾਂ ਰਾਜਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰੇਗੀ।
ਮੰਤਰਾਲੇ ਨੇ ਕਿਹਾ ਕਿ 5 ਅਗਸਤ, 2025 ਨੂੰ ਹੋਈ ਮੀਟਿੰਗ ਵਿੱਚ, ਦੋਵੇਂ ਰਾਜ ਸਕਾਰਾਤਮਕ ਭਾਵਨਾ ਨਾਲ ਅੱਗੇ ਵਧਣ ਲਈ ਸਹਿਮਤ ਹੋਏ ਸਨ, ਅਤੇ ਇਸ ਲਈ, ਉਨ੍ਹਾਂ ਨੂੰ ਹੁਣ ਆਪਣੀਆਂ ਪ੍ਰਸਤਾਵਿਤ ਯੋਜਨਾਵਾਂ 'ਤੇ ਚਰਚਾ ਕਰਨੀ ਚਾਹੀਦੀ ਹੈ।
ਕਾਬਿਲੇਗੌਰ ਹੈ ਕਿ ਪੰਜਾਬ ’ਚ ਐਸਵਾਈਐਲ ਦਾ 122 ਕਿਲੋਮੀਟਰ ਹਿੱਸਾ ਉਸਾਰੀ ਦੇ ਕੰਮ ’ਚ ਲਟਕਿਆ ਹੋਇਆ ਹੈ। ਇੰਝ ਲੱਗ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਮੁੱਦੇ 'ਤੇ ਰਾਜਨੀਤਿਕ ਜੋਖਮ ਲੈਣ ਤੋਂ ਬਚ ਰਹੀ ਹੈ।
ਇਹ ਵੀ ਪੜ੍ਹੋ : Fazilka 'ਚ ਪਿੰਡ ਟਾਹਲੀ ਵਾਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ , ਕੈਂਟਰ ਚਾਲਕ ਅਤੇ ਉਸਦੇ ਸਾਥੀ ਦੀ ਮੌਤ ਅਤੇ ਕਈ ਜ਼ਖਮੀ
- PTC NEWS