Fri, Oct 30, 2026
Whatsapp

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੀ ਬਹਾਲੀ ਸਿੱਖ ਏਕਤਾ ਅਤੇ ਸੰਘਰਸ਼ ਦੀ ਜਿੱਤ : ਜਥੇਦਾਰ ਗਿਆਨੀ ਟੇਕ ਸਿੰਘ

Takht sri Hazur Sahib Board Act : ਜਥੇਦਾਰ ਗਿਆਨੀ ਟੇਕ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਆਪਣੇ ਪਾਵਨ ਤਖ਼ਤਾਂ ਅਤੇ ਇਤਿਹਾਸਕ ਗੁਰਧਾਮਾਂ ਦੀ ਆਜ਼ਾਦ ਹਸਤੀ ਦੀ ਰਾਖੀ ਲਈ ਆਪਸੀ ਮਤਭੇਦ ਭੁਲਾ ਕੇ ਇੱਕ ਨਿਸ਼ਾਨ ਸਾਹਿਬ ਥੱਲੇ ਇਕਜੁੱਟ ਰਿਹਾ ਜਾਵੇ।

Reported by:  PTC News Desk  Edited by:  KRISHAN KUMAR SHARMA -- October 30th 2026 03:52 PM -- Updated: October 30th 2026 03:59 PM
ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੀ ਬਹਾਲੀ ਸਿੱਖ ਏਕਤਾ ਅਤੇ ਸੰਘਰਸ਼ ਦੀ ਜਿੱਤ : ਜਥੇਦਾਰ ਗਿਆਨੀ ਟੇਕ ਸਿੰਘ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੀ ਬਹਾਲੀ ਸਿੱਖ ਏਕਤਾ ਅਤੇ ਸੰਘਰਸ਼ ਦੀ ਜਿੱਤ : ਜਥੇਦਾਰ ਗਿਆਨੀ ਟੇਕ ਸਿੰਘ

Takht sri Hazur Sahib Board Act : ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰੂ ਕੀ ਕਾਂਸ਼ੀ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਤਖ਼ਤ ਸੱਚਖੰਡ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ਦੇ ਆਏ ਫ਼ੈਸਲੇ ਦਾ ਪੁਰਜ਼ੋਰ ਸੁਆਗਤ ਕੀਤਾ ਹੈ। ਉਨ੍ਹਾਂ ਇਸ ਨੂੰ ਸਮੁੱਚੇ ਖ਼ਾਲਸਾ ਪੰਥ ਦੀ ਇਤਿਹਾਸਕ ਅਣਖ, ਏਕਤਾ ਅਤੇ ਨਿਰੰਤਰ ਸੰਘਰਸ਼ ਦੀ ਵੱਡੀ ਜਿੱਤ ਕਰਾਰ ਦਿੱਤਾ।

ਜਥੇਦਾਰ ਗਿਆਨੀ ਟੇਕ ਸਿੰਘ (Jathedar Tek Singh) ਨੇ ਕਿਹਾ ਕਿ ਪਾਵਨ ਤਖ਼ਤ ਸਾਹਿਬਾਨ ਅਤੇ ਸਿੱਖ ਗੁਰਧਾਮ ਕਿਸੇ ਵੀ ਸਿਆਸੀ ਜਾਂ ਸਰਕਾਰੀ ਕੰਟਰੋਲ ਦੇ ਅਧੀਨ ਨਹੀਂ ਰੱਖੇ ਜਾ ਸਕਦੇ। ਇਹ ਪੰਥਕ ਸੰਸਥਾਵਾਂ ਸਮੁੱਚੇ ਖ਼ਾਲਸਾ ਪੰਥ ਦੀ ਸਾਂਝੀ ਅਤੇ ਅਣਮੁੱਲੀ ਧਰੋਹਰ ਹਨ, ਜਿਨ੍ਹਾਂ ਦੀ ਅਜ਼ਮਤ, ਸੁਤੰਤਰ ਹੋਂਦ ਅਤੇ ਖ਼ੁਦਮੁਖ਼ਤਿਆਰੀ ਨੂੰ ਬਰਕਰਾਰ ਰੱਖਣਾ ਹਰ ਸਿੱਖ ਦਾ ਮੁੱਢਲਾ ਧਾਰਮਿਕ ਫ਼ਰਜ਼ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰਧਾਮਾਂ ਦਾ ਪ੍ਰਬੰਧ ਸਿਰਫ਼ ਤੇ ਸਿਰਫ਼ ਗੁਰਮਤਿ ਮਰਿਆਦਾ ਅਤੇ ਪੰਥਕ ਰਵਾਇਤਾਂ ਅਨੁਸਾਰ ਹੀ ਚਲਾਇਆ ਜਾ ਸਕਦਾ ਹੈ, ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਬਾਹਰੀ ਜਾਂ ਸਰਕਾਰੀ ਦਖ਼ਲਅੰਦਾਜ਼ੀ ਕਦਾਚਿਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਿੰਘ ਸਾਹਿਬ ਨੇ ਕਿਹਾ ਕਿ ਜਿਨ੍ਹਾਂ ਸਮੂਹ ਪੰਥਕ ਧਿਰਾਂ, ਸਿੱਖ ਵਿਦਵਾਨਾਂ, ਸੰਸਥਾਵਾਂ ਅਤੇ ਜਾਗਰੂਕ ਸਿੰਘਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਨੂੰ ਪੰਥਕ ਭਾਵਨਾਵਾਂ ਅਨੁਸਾਰ ਬਹਾਲ ਕਰਵਾਉਣ ਲਈ ਮੋਹਰੀ ਹੋ ਕੇ ਲੰਮੀ ਕਾਨੂੰਨੀ ਤੇ ਵਿਚਾਰਧਾਰਕ ਜੱਦੋਜਹਿਦ ਲੜੀ ਹੈ, ਉਹ ਸਮੁੱਚੇ ਖ਼ਾਲਸਾ ਪੰਥ ਵੱਲੋਂ ਵਧਾਈ ਦੇ ਹੱਕਦਾਰ ਹਨ।

ਜਥੇਦਾਰ ਗਿਆਨੀ ਟੇਕ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਆਪਣੇ ਪਾਵਨ ਤਖ਼ਤਾਂ ਅਤੇ ਇਤਿਹਾਸਕ ਗੁਰਧਾਮਾਂ ਦੀ ਆਜ਼ਾਦ ਹਸਤੀ ਦੀ ਰਾਖੀ ਲਈ ਆਪਸੀ ਮਤਭੇਦ ਭੁਲਾ ਕੇ ਇੱਕ ਨਿਸ਼ਾਨ ਸਾਹਿਬ ਥੱਲੇ ਇਕਜੁੱਟ ਰਿਹਾ ਜਾਵੇ, ਤਾਂ ਜੋ ਕੋਈ ਵੀ ਤਾਕਤ ਸਿੱਖਾਂ ਦੇ ਅੰਦਰੂਨੀ ਪ੍ਰਬੰਧਾਂ ਉੱਤੇ ਨਾਜਾਇਜ਼ ਕਬਜ਼ਾ ਕਰਨ ਦਾ ਹੀਆ ਨਾ ਕਰ ਸਕੇ।

ਇਹ ਵੀ ਪੜ੍ਹੋ... Amritsar 'ਚ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਦਾ ਕਹਿਰ, ਤੇਜ਼ ਰਫ਼ਤਾਰ ਬੱਸ ਨੇ ਇੱਕ ਨੌਜਵਾਨ ਦੀ ਲਈ ਜਾਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK