Mon, May 19, 2025
Whatsapp

ਐਡਵੋਕੇਟ ਧਾਮੀ ਦੀ ਝਾੜ ਮਗਰੋਂ ਗੁਰਦੁਆਰਿਆਂ 'ਤੇ ਨਿੰਦਣਯੋਗ ਟਿਪਣੀ ਕਰਨ ਵਾਲੇ ਭਾਜਪਾ ਨੇਤਾ ਨੇ ਮੰਗੀ ਮੁਆਫ਼ੀ

Reported by:  PTC News Desk  Edited by:  Shameela Khan -- November 03rd 2023 11:27 AM -- Updated: November 03rd 2023 03:56 PM
ਐਡਵੋਕੇਟ ਧਾਮੀ ਦੀ ਝਾੜ ਮਗਰੋਂ ਗੁਰਦੁਆਰਿਆਂ 'ਤੇ ਨਿੰਦਣਯੋਗ ਟਿਪਣੀ ਕਰਨ ਵਾਲੇ ਭਾਜਪਾ ਨੇਤਾ ਨੇ ਮੰਗੀ ਮੁਆਫ਼ੀ

ਐਡਵੋਕੇਟ ਧਾਮੀ ਦੀ ਝਾੜ ਮਗਰੋਂ ਗੁਰਦੁਆਰਿਆਂ 'ਤੇ ਨਿੰਦਣਯੋਗ ਟਿਪਣੀ ਕਰਨ ਵਾਲੇ ਭਾਜਪਾ ਨੇਤਾ ਨੇ ਮੰਗੀ ਮੁਆਫ਼ੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ ‘ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਸੀ। ਜਿਸਤੋਂ ਬਾਅਦ ਭਾਜਪਾ ਨੇਤਾ ਸੰਦੀਪ ਦਾਇਮਾ ਨੇ ਹੱਥ ਜੋੜ ਕੇ ਸਮੂਹ ਸਿੱਖ ਸੰਗਤ ਤੋਂ ਮੁਆਫ਼ੀ ਹੱਥ ਜੋੜ ਮੁਆਫ਼ੀ ਮੰਗੀ ਹੈ। ਭਾਜਪਾ ਆਗੂ ਸੰਦੀਪ ਦਾਇਮਾ ਨੇ ਕਿਹਾ ਕਿ ਦਾਇਮਾ ਨੇ ਕਿਹਾ ਕਿ ਉਸ ਨੂੰ ਵੀ ਨਹੀਂ ਪਤਾ ਕਿ ਗੁਰਦੁਆਰਿਆਂ ਬਾਰੇ ਇਹ ਸ਼ਬਦ ਉਸ ਦੇ ਮੂੰਹੋਂ ਕਿਵੇਂ ਨਿਕਲੇ। ਉਹ ਮਸਜਿਦਾਂ ਅਤੇ ਮਦਰੱਸਿਆਂ ਦੀ ਗੱਲ ਕਰ ਰਿਹਾ ਸੀ। ਉਹ ਇਸ ਲਈ ਮੁਆਫੀ ਮੰਗਦਾ ਹੈ। ਸਨਾਤਨ ਧਰਮ ਲਈ ਹਮੇਸ਼ਾ ਕੁਰਬਾਨੀਆਂ ਕਰਨ ਵਾਲੇ ਸਿੱਖ ਉਨ੍ਹਾਂ ਬਾਰੇ ਅਜਿਹਾ ਸੋਚ ਵੀ ਨਹੀਂ ਸਕਦੇ।

ਐਡਵੋਕੇਟ ਧਾਮੀ ਨੇ ਪਾਈ ਸੀ ਝਾੜ: 


ਇਸ ਵਿਵਾਦਿਤ ਟਿਪਣੀ ਤੋਂ ਜਿੱਥੇ ਸਮੂਹ ਸਿੱਖ ਸੰਗਤ ਵਿੱਚ ਰੋਹ ਵਿਖਾਈ ਦੇ ਰਿਹਾ ਸੀ। ਉੱਥੇ ਹੀ ਇਸ ਘਟਨਾ ਤੋਂ ਬਾਅਦ ਸਖ਼ਤੀ ਦਿਖਾਉਂਦਿਆਂ ਨੋਟਿਸ ਜਾਰੀ ਕੀਤਾ ਸੀ।  ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪ੍ਰਫੁੱਲਤ ਕਰਨ ਲਈ ਗੁਰਦੁਆਰਾ ਸਾਹਿਬਾਨ ਅੱਜ ਪੂਰੀ ਦੁਨੀਆਂ ਵਿੱਚ ਸਥਾਪਤ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਰੈਲੀ ਦੌਰਾਨ ਗੁਰਦੁਆਰਾ ਸਾਹਿਬਾਨ ਬਾਰੇ ਨਫ਼ਰਤੀ ਬਿਆਨ ਭਾਜਪਾ ਆਗੂਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਸੋਚ ਨੂੰ ਢਾਹ ਲਾਉਣ ਦੀ ਸਾਜ਼ਿਸ਼ ਹੈ ਜੋ ਪੁਰਾਤਨ ਸਮੇਂ ਵੀ ਚੱਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਇਹ ਪ੍ਰਵਿਰਤੀ ਦੇਸ਼ ਅੰਦਰ ਜਾਣਬੁਝ ਕੇ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ਼ ਅਤੇ ਸਮਾਜ ਨੂੰ ਜਿਸ ਸੰਕੀਰਨ ਸੋਚ ਵਿਚੋਂ ਬਾਹਰ ਕੱਢ ਕੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਸੀ। ਅੱਜ ਉਸੇ ਸੋਚ ਵੱਲ ਭਾਜਪਾ ਆਗੂ ਮੁੜ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।



ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿਤਿਆਨਾਥ ਵੀ ਸਟੇਜ ’ਤੇ ਮੌਜੂਦ ਸਨ, ਜਿਨ੍ਹਾਂ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ। ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਵੀ ਸ੍ਰੀ ਆਦਿਤਿਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕਾਂਗਰਸ ਨੇ ਵੀ ਇਸੇ ਸੋਚ ਤਹਿਤ ਸਿੱਖਾਂ ਦੇ ਗੁਰਧਾਮਾਂ ’ਤੇ ਹਮਲੇ ਕੀਤੇ ਸਨ ਅਤੇ ਅੱਜ ਭਾਜਪਾ ਵੀ ਉਸੇ ਰਾਹ ’ਤੇ ਤੁਰਦੀ ਨਜ਼ਰ ਆ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਸਥਾਨ ਦੀ ਰੈਲੀ ਦੌਰਾਨ ਸਿੱਖ ਵਿਰੋਧੀ ਬਿਆਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਮੇਤ ਰੈਲੀ ਦੇ ਪ੍ਰਬੰਧਕ ਅਤੇ ਬਿਆਨ ਦੇਣ ਵਾਲਾ ਵਿਅਕਤੀ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗਣ ਅਤੇ ਭਾਰਤੀ ਜਨਤਾ ਪਾਰਟੀ ਵੀ ਇਸ ਬਾਰੇ ਆਪਣਾ ਪੱਖ ਸਪਸ਼ਟ ਕਰੇ।

- PTC NEWS

Top News view more...

Latest News view more...

PTC NETWORK