Mon, Dec 15, 2025
Whatsapp

ਕੁਰੂਕਸ਼ੇਤਰ: ਬੇਸਿੱਟਾ ਰਹੀ ਹਰਿਆਣਾ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਗੱਲਬਾਤ; ਕਿਸਾਨਾਂ ਵੱਲੋਂ ਜੰਮੂ-ਦਿੱਲੀ ਨੈਸ਼ਨਲ ਹਾਈਵੇ ਜਾਮ View in English

Reported by:  PTC News Desk  Edited by:  Jasmeet Singh -- June 12th 2023 03:38 PM
ਕੁਰੂਕਸ਼ੇਤਰ: ਬੇਸਿੱਟਾ ਰਹੀ ਹਰਿਆਣਾ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਗੱਲਬਾਤ; ਕਿਸਾਨਾਂ ਵੱਲੋਂ ਜੰਮੂ-ਦਿੱਲੀ ਨੈਸ਼ਨਲ ਹਾਈਵੇ ਜਾਮ

ਕੁਰੂਕਸ਼ੇਤਰ: ਬੇਸਿੱਟਾ ਰਹੀ ਹਰਿਆਣਾ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਗੱਲਬਾਤ; ਕਿਸਾਨਾਂ ਵੱਲੋਂ ਜੰਮੂ-ਦਿੱਲੀ ਨੈਸ਼ਨਲ ਹਾਈਵੇ ਜਾਮ

ਕੁਰੂਕਸ਼ੇਤਰ: ਹਰਿਆਣਾ ਦੇ ਕੁਰੂਕਸ਼ੇਤਰ 'ਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਉਨ੍ਹਾਂ ਨੇ ਪਿਪਲੀ ਨੇੜੇ ਜੰਮੂ-ਦਿੱਲੀ ਨੈਸ਼ਨਲ ਹਾਈਵੇ - 44 'ਤੇ ਜਾਮ ਲਗਾ ਦਿੱਤਾ ਹੈ। ਕਿਸਾਨ ਧਰਨੇ 'ਤੇ ਬੈਠ ਗਏ ਨੇ ਅਤੇ ਉਨ੍ਹਾਂ ਪੁਲ ਤੇ ਸਰਵਿਸ ਰੋਡ ਨੂੰ ਵੀ ਬਲਾਕ ਕਰ ਦਿੱਤਾ ਹੈ। ਕਿਸਾਨਾਂ ਦੀ ਸੂਰਜਮੁਖੀ ਨੂੰ ਲੈ ਕੇ 'ਐਮਐਸਪੀ ਦਿਲਾਓ-ਕਿਸਾਨ ਬਚਾਓ ਰੈਲੀ' ਕੀਤੀ ਗਈ। ਹਰਿਆਣਾ ਤੋਂ ਇਲਾਵਾ ਰਾਜਸਥਾਨ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਯੂਪੀ ਤੋਂ ਹਜ਼ਾਰਾਂ ਕਿਸਾਨ ਵੀ ਇੱਥੇ ਪੁੱਜੇ। ਕਿਸਾਨ ਸੂਰਜਮੁਖੀ 'ਤੇ MSP ਤੇ ਕਿਸਾਨ ਆਗੂ ਗੁਰਨਾਮ ਚਢੂਨੀ ਤੇ ਹੋਰ ਆਗੂ ਐਮ.ਐਸ.ਪੀ ਛੱਡਣ ਦੀ ਮੰਗ ਕਰ ਰਹੇ ਹਨ।

ਦੇਸ਼ ਭਰ ਵਿੱਚ ਅੰਦੋਲਨ ਦੀ ਚੇਤਾਵਨੀ

ਕਿਸਾਨ ਆਗੂ ਸੁਰੇਸ਼ ਕੋਚ ਨੇ ਕਿਹਾ ਕਿ ਜਿੰਨਾ ਚਿਰ ਸੂਰਜਮੁਖੀ 'ਤੇ MSP ਅਤੇ ਗੁਰਨਾਮ ਸਿੰਘ ਚਢੂਨੀ ਸਮੇਤ ਨੌਂ ਕਿਸਾਨਾਂ ਨੂੰ ਰਿਹਾਅ ਕਰਨ ਦੀ ਗੱਲ ਨਹੀਂ ਕਰਦੇ। ਅਸੀਂ ਲੋਕਲ ਕਮੇਟੀ ਦੇ ਫੈਸਲੇ ਨੂੰ ਸਵੀਕਾਰ ਕਰਾਂਗੇ। ਸਰਕਾਰ ਨੇ ਹੱਥ ਜੋੜ ਕੇ ਇੱਕ ਘੰਟੇ ਦਾ ਸਮਾਂ ਮੰਗਿਆ ਹੈ। ਅਸੀਂ ਕਿਸੇ ਵੀ ਤਰ੍ਹਾਂ ਗੱਲਬਾਤ ਤੋਂ ਨਹੀਂ ਭੱਜਾਂਗੇ। ਅਸੀਂ ਸਰਕਾਰ ਨਾਲ ਗੱਲ ਜ਼ਰੂਰ ਕਰਾਂਗੇ ਪਰ ਜੋ ਕਿਸਾਨਾਂ ਦੀ ਹਰ ਗੱਲ ਸੁਣੇਗੀ ਉਸ ਨੂੰ ਮੰਨਾਂਗੇ। ਜੇਕਰ ਸਰਕਾਰ ਨਾ ਮੰਨੀ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਅੰਦੋਲਨ ਨੂੰ ਪੂਰੇ ਦੇਸ਼ ਵਿੱਚ ਵਿੱਢਿਆ ਜਾਵੇਗਾ। 

ਨਾ ਤਾਂ ਕਿਸਾਨ ਰੁਕਣਗੇ ਅਤੇ ਨਾ ਹੀ ਗ੍ਰਿਫਤਾਰੀਆਂ ਦੇਣਗੇ: ਟਿਕੈਤ

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਉਹ ਰੈਲੀ ਵਿੱਚ ਜ਼ਰੂਰ ਪੁੱਜਣਗੇ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਉੱਤਰ ਪ੍ਰਦੇਸ਼ ਤੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ, ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਗਲਤ ਜਾਣਕਾਰੀ ਨਾ ਦੇਣ ਦੀ ਗੱਲ ਕਹੀ। ਇਸ ਵਾਰ ਨਾ ਤਾਂ ਕਿਸਾਨ ਰੁਕਣਗੇ ਅਤੇ ਨਾ ਹੀ ਗ੍ਰਿਫਤਾਰੀਆਂ ਦੇਣਗੇ। ਐਮਐਸਪੀ ਦਾ ਮੁੱਦਾ ਹੁਣ ਪੂਰੇ ਦੇਸ਼ ਦਾ ਮੁੱਦਾ ਬਣ ਗਿਆ ਹੈ।

ਉੱਚ-ਪੁਲਿਸ ਅਧਿਆਕਰੀਆਂ ਦੀਆਂ ਵਧੀਆਂ ਚਿੰਤਾਵਾਂ 


ਕਿਸਾਨ ਆਗੂ ਜਿੱਥੇ ਰੈਲੀ ਨੂੰ ਸਫ਼ਲ ਬਣਾਉਣ ਦਾ ਦਾਅਵਾ ਕਰ ਰਹੇ ਨੇ, ਉੱਥੇ ਹੀ ਪੁਲਿਸ ਨੇ ਵੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਮੰਡੀ ਵਿੱਚ ਕਿਸਾਨਾਂ ਦੇ ਵੱਡੇ ਇਕੱਠ ਦੇ ਖਦਸ਼ੇ ਕਾਰਨ ਪ੍ਰਸ਼ਾਸਨ ਦੇ ਸਾਹ ਉੱਡ ਗਏ ਹਨ। ਕਿਸਾਨਾਂ ਨੇ ਐਲਾਨ ਕੀਤਾ ਕਿ ਰੈਲੀ 'ਚ ਲੱਖਾਂ ਦੀ ਗਿਣਤੀ 'ਚ ਲੋਕ ਪੁੱਜਣਗੇ ਅਤੇ ਜੇਕਰ ਪੁਲਿਸ ਨੇ ਉਨ੍ਹਾਂ ਨੂੰ ਕਿਤੇ ਵੀ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਜਾਮ ਲਗਾ ਦਿੱਤਾ ਜਾਵੇਗਾ। ਇੱਥੇ ਹੀ ਬੱਸ ਨਹੀਂ ਜੇਕਰ ਬਲ ਦੀ ਵਰਤੋਂ ਕੀਤੀ ਗਈ ਤਾਂ ਉਸ ਦਾ ਵੀ ਤੁਰੰਤ ਜਵਾਬ ਦਿੱਤਾ ਜਾਵੇਗਾ।

ਕਿਸਾਨਾਂ ਨੇ ਦਿੱਤਾ ਅਲਟੀਮੇਟਮ 

ਮਹਾਂ ਰੈਲੀ ਵਿੱਚ ਸਵੇਰ ਤੋਂ ਹੀ ਕਿਸਾਨਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਕਿਸਾਨਾਂ ਦੇ ਰਵੱਈਏ ਨੂੰ ਦੇਖਦੇ ਹੋਏ ਪੁਲਿਸ ਨੇ ਵੀ ਤਿਆਰੀਆਂ ਸ਼ੁਰੂ ਕਰਦੇ ਹੋਏ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ। ਮੰਡੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਸਰਕਾਰ ਨੂੰ ਇੱਕ ਘੰਟੇ ਦਾ ਅਲਟੀਮੇਟਮ ਦਿੱਤਾ ਸੀ। ਇਸ ਤੋਂ ਬਾਅਦ ਕਿਹਾ ਗਿਆ ਕਿ ਮੀਟਿੰਗ ਸ਼ੁਰੂ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਅਲਟੀਮੇਟਮ ਖ਼ਤਮ ਹੁੰਦੇ ਹੀ ਉਪ ਪੁਲਿਸ ਕਪਤਾਨ ਰਣਧੀਰ ਸਿੰਘ ਕਿਸਾਨ ਆਗੂਆਂ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਦੇ ਪੱਖ ਤੋਂ ਸੁਨੇਹਾ ਮਿਲਣ ਤੋਂ ਬਾਅਦ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਸ਼ੁਰੂ ਹੋਈ ਜੋ ਬੇਸਿੱਟਾ ਨਿਕਲੀ। 

ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਾਵਧਾਨ 

ਇਸ ਰੈਲੀ ਵਿੱਚ ਹਰਿਆਣਾ ਦੇ ਨਾਲ-ਨਾਲ ਗੁਆਂਢੀ ਰਾਜਾਂ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਰਹੇ ਹਨ। ਰੈਲੀ 'ਚ ਕਿਸਾਨ ਕੋਈ ਕਰਾਸ ਫੈਸਲਾ ਲੈ ਸਕਦੇ ਹਨ ਜਿਸ ਕਾਰਨ ਪ੍ਰਸ਼ਾਸਨ ਅਤੇ ਸਰਕਾਰ ਦੀਆਂ ਨਜ਼ਰਾਂ ਵੀ ਇਸ ਰੈਲੀ 'ਤੇ ਟਿਕੀਆਂ ਹੋਈਆਂ ਹਨ। ਦੂਜੇ ਪਾਸੇ ਸ਼ਾਹਬਾਦ 'ਚ 6 ਜੂਨ ਨੂੰ ਹੋਈ ਲਾਠੀਚਾਰਜ ਦੀ ਘਟਨਾ ਤੋਂ ਸਬਕ ਲੈਂਦਿਆਂ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ: ਮੁੜ ਵਧੀ ਰਾਜਪਾਲ ਤੇ CM ਮਾਨ ਵਿਚਾਲੇ ਤਕਰਾਰ; ਰਾਜਪਾਲ ਨੇ ਇਨ੍ਹਾਂ ਮੁੱਦਿਆਂ ‘ਤੇ ਰਾਸ਼ਟਰਪਤੀ ਜਾਂ SC ਜਾਣ ਦਾ ਦਿੱਤਾ ਸੰਕੇਤ

- With inputs from agencies

Top News view more...

Latest News view more...

PTC NETWORK
PTC NETWORK