Mon, Dec 8, 2025
Whatsapp

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਟਾਰਗੇਟ ਕਿਲਿੰਗ - ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇੱਕ ਪਾਸੇ ਗੈਂਗਸਟਰਾਂ ਵੱਲੋਂ ਲਗਾਤਾਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਰਾਜ ਦੀ ਭਾਈਚਾਰਕ ਸਾਂਝ ਨੂੰ ਖੇਰੂ ਖੇਰੂ ਕਰਨ ਦੇ ਉਦੇਸ਼ ਨਾਲ ਆਰਐਸਐਸ ਆਗੂ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕੀਤਾ ਗਿਆ ਹੈ ।

Reported by:  PTC News Desk  Edited by:  Aarti -- November 18th 2025 04:20 PM
ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਟਾਰਗੇਟ ਕਿਲਿੰਗ -  ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਟਾਰਗੇਟ ਕਿਲਿੰਗ - ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ

 Punjab BJP President Sunil Jakhar : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਫਿਰੋਜਪੁਰ ਵਿਖੇ ਆਖਿਆ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਟਾਰਗੇਟ ਕਿਲਿੰਗ (ਚੁਣ ਕੇ ਹਤਿਆਵਾਂ) ਹੋ ਰਹੀਆਂ ਹਨ ਜਦਕਿ ਰਾਜ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਅਸਫਲ ਸਿੱਧ ਹੋ ਰਹੀ ਹੈ।

ਇੱਥੇ ਆਰਐਸਐਸ ਤੇ ਆਗੂ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। 


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਸੁਨੀਲ ਜਾਖੜ ਨੇ ਕਿਹਾ ਕਿ ਇੱਕ ਪਾਸੇ ਗੈਂਗਸਟਰਾਂ ਵੱਲੋਂ ਲਗਾਤਾਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਰਾਜ ਦੀ ਭਾਈਚਾਰਕ ਸਾਂਝ ਨੂੰ ਖੇਰੂ ਖੇਰੂ ਕਰਨ ਦੇ ਉਦੇਸ਼ ਨਾਲ ਆਰਐਸਐਸ ਆਗੂ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕੀਤਾ ਗਿਆ ਹੈ । ਉਹਨਾਂ ਨੇ ਕਿਹਾ ਕਿ ਇਹ ਪੰਜਾਬੀਅਤ ਤੇ ਹਮਲਾ ਹੈ ਅਤੇ ਕੋਈ ਵੀ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ ।

ਉਹਨਾਂ ਕਿਹਾ ਕਿ ਪਹਿਲਾਂ ਆਰਐਸਐਸ ਆਗੂ ਜਗਦੀਸ਼ ਗਗਨੇਜਾ, ਫਿਰ ਵਿਕਾਸ ਬੱਗਾ ਅਤੇ ਹੁਣ ਨਵੀਨ ਅਰੋੜਾ ਦੀ ਹੱਤਿਆ ਇੱਕ ਸਮਾਨ ਤਰੀਕੇ ਨਾਲ ਹੋਈ ਹੈ ਜੋ ਕਿ ਕਿਸੇ ਵੱਡੀ ਸਾਜਿਸ਼ ਦਾ ਸੰਕੇਤ ਜਾਪਦੀ  ਹੈ ਜੋ ਪੰਜਾਬ ਦੇ ਭਾਈਚਾਰੇ ਨੂੰ ਖਰਾਬ ਕਰਨਾ ਚਾਹੁੰਦੀ ਹੈ।

ਉਹਨਾਂ ਕਿਹਾ ਕਿ ਅੱਜ ਜਦੋਂ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ ਜਿਨਾਂ ਨੇ ਧਰਮ ਨਿਰਪੱਖਤਾ ਲਈ ਆਪਣਾ ਬਲਿਦਾਨ ਦਿੱਤਾ ਸੀ ਤਾਂ ਅਜਿਹੇ ਸਮੇਂ ਇਸ ਤਰ੍ਹਾਂ ਦੇ ਮਿਥ ਕੇ ਕੀਤੇ ਗਏ ਕਤਲ ਪੰਜਾਬ ਅਤੇ ਪੰਜਾਬੀਅਤ ਦੇ ਮੱਥੇ ਤੇ ਕਲੰਕ ਬਣ ਰਹੇ ਹਨ। ਪਰ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਤੋਂ ਅਸਫਲ ਸਿੱਧ ਹੋ ਰਹੀ ਹੈ ਅਤੇ ਹਾਲੇ ਤੱਕ ਵੀ ਸਰਕਾਰ ਵੱਲੋਂ ਇਸ ਵਿਸ਼ੇਸ਼ ਸਬੰਧੀ ਕੋਈ ਅਧਿਕਾਰਿਤ ਪ੍ਰਤੀਕਰਿਆ ਨਹੀਂ ਆਈ ਹੈ।

 ਉਹਨਾਂ ਕਿਹਾ ਕਿ ਇਹ ਸਮਾਜ ਵਿੱਚ ਵੰਡੀਆਂ ਪਾਉਣ ਦੀ ਗੰਦੀ ਸੋਚ ਜਾਪ ਰਹੀ ਹੈ ਅਤੇ ਅਜਿਹੇ ਨੂੰ ਸਖਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਬੇਹਦ ਚਿੰਤਾਜਨਕ ਹੈ ਅਤੇ ਇਸ ਗੰਭੀਰ ਮਸਲੇ ਤੇ ਸਰਕਾਰ ਦੀ ਚੁੱਪੀ ਹੋਰ ਵੀ ਚਿੰਤਾ ਪੈਦਾ ਕਰ ਰਹੀ ਹੈ।  ਉਹਨਾਂ ਕਿਹਾ ਕਿ ਦੋਸ਼ੀਆਂ ਦੀ ਪਹਿਚਾਣ ਹੋਵੇ ਅਤੇ ਜੋ ਲੋਕ ਰਾਜ ਵਿੱਚ ਜਹਿਰ ਤੇ ਬੀਜ ਬੀਜ ਰਹੇ ਹਨ ਉਹਨਾਂ ਨੂੰ ਸਖਤ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ ।

ਉਹਨਾਂ ਨੇ ਇਸ ਮੌਕੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਅਜਿਹੀਆਂ ਸਮਾਜ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਸਫਲ ਨਾ ਹੋਣ ਦੇਣ ।

ਸੁਨੀਲ ਜਾਖੜ ਨੇ ਇਸ ਮੌਕੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 6 ਨਵੰਬਰ ਨੂੰ ਤਰਨ ਤਾਰਨ ਵਿਖੇ ਦਿੱਤੇ ਉਹਨਾਂ ਦੇ ਉਸ ਬਿਆਨ ਨੂੰ ਮੁੜ ਯਾਦ ਕਰਾਇਆ ਜਿਸ ਵਿੱਚ ਸ੍ਰੀ ਕੇਜਰੀਵਾਲ ਨੇ ਸੱਤ ਦਿਨਾਂ ਵਿੱਚ ਪੰਜਾਬ ਵਿੱਚੋਂ ਗੈਂਗਸਟਰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਨੇ ਕਿਹਾ ਕਿ ਸੱਤ ਦਿਨ ਬੀਤੇ ਨੂੰ ਬਹੁਤ ਸਮਾਂ ਹੋ ਗਿਆ ਪਰ ਉਨ ਦਾ ਇਹ ਵਾਅਦਾ ਇੱਕ ਚੋਣ ਸਗੂਫਾ ਹੀ ਸਾਬਤ ਹੋਇਆ ਹੈ ਜਦਕਿ ਪੰਜਾਬ ਦੇ ਲੋਕ ਡਰ ਅਤੇ ਭੈਅ ਦੇ ਮਾਹੌਲ ਵਿੱਚ ਜਿਉਣ ਲਈ ਮਜਬੂਰ ਹੋ ਰਹੇ ਹਨ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਦਿੱਲੀ ਦੀ ਲੀਡਰਸ਼ਿਪ ਅੱਗੇ ਗੋਡੇ ਟੇਕ ਰੱਖੇ ਹਨ ਜਿਸ ਕਾਰਨ ਉਹਨਾਂ ਦੀ ਪ੍ਰਸ਼ਾਸਨ ਤੇ ਕੋਈ ਪਕੜ ਨਹੀਂ ਹੈ ਅਤੇ ਪੰਜਾਬ ਦੀ ਜੋ ਵੀ ਦੁਰਗਤੀ ਹੋ ਰਹੀ ਹੈ ਉਸ ਲਈ ਆਮ ਆਦਮੀ ਪਾਰਟੀ  ਦੀ  ਸੀਨੀਅਰ ਲੀਡਰਸ਼ਿਪ ਸਿੱਧੇ ਤੌਰ ਤੇ ਜਿੰਮੇਵਾਰ ਹਨ।

ਉਹਨਾਂ ਕਿਹਾ ਕਿ ਬੇਹਤਰ ਹੋਵੇਗਾ ਕਿ  ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੰਜਾਬ ਛੱਡ ਜਾਣ ਕਿਉਂਕਿ ਪੰਜਾਬੀ ਪੰਜਾਬ ਨੂੰ ਸੰਭਾਲਣਾ ਜਾਣਦੇ ਹਨ।

ਇਹ ਵੀ ਪੜ੍ਹੋ : 1993 ਤਰਨਤਾਰਨ ਫਰਜ਼ੀ ਐਨਕਾਊਂਟਰ ਮਾਮਲਾ; ਸਜ਼ਾ ਕੱਟ ਰਹੇ 80 ਸਾਲਾਂ ਸਾਬਕਾ ਇੰਸਪੈਕਟਰ ਸੀਤਾ ਰਾਮ ਦੀ ਹੋਈ ਮੌਤ

- PTC NEWS

Top News view more...

Latest News view more...

PTC NETWORK
PTC NETWORK