Fri, Jan 23, 2026
Whatsapp

TarnTaran : ਅਕਾਲੀ ਆਗੂ ਕੰਚਨਪ੍ਰੀਤ ਕੌਰ ਨੂੰ ਵੱਡੀ ਰਾਹਤ, 31 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

Kanchanpreet Kaur Case : ਵਕੀਲ ਨੇ ਦੱਸਿਆ ਕਿ ਅੱਜ ਮਾਨਯੋਗ ਜੱਜ ਛੱਟੀ 'ਤੇ ਹੋਣ ਕਾਰਨ ਮਾਨਯੋਗ ਅਦਾਲਤ ਵੱਲੋਂ ਅਗਲੀ ਪੇਸ਼ੀ 31 ਜਨਵਰੀ ਨੂੰ ਰੱਖੀ ਗਈ ਹੈ ਅਤੇ ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ 'ਤੇ 31 ਜਨਵਰੀ ਤੱਕ ਵੀ ਰੋਕ ਵੱਧ ਗਈ ਹੈ।

Reported by:  PTC News Desk  Edited by:  KRISHAN KUMAR SHARMA -- January 23rd 2026 05:50 PM -- Updated: January 23rd 2026 05:52 PM
TarnTaran : ਅਕਾਲੀ ਆਗੂ ਕੰਚਨਪ੍ਰੀਤ ਕੌਰ ਨੂੰ ਵੱਡੀ ਰਾਹਤ, 31 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

TarnTaran : ਅਕਾਲੀ ਆਗੂ ਕੰਚਨਪ੍ਰੀਤ ਕੌਰ ਨੂੰ ਵੱਡੀ ਰਾਹਤ, 31 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

Kanchanpreet Kaur Case : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਰਗਰਮ ਆਗੂ ਕੰਚਨਪ੍ਰੀਤ ਕੌਰ ਰੰਧਾਵਾ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ (TarnTaran News) ਵਿਖੇ ਦਰਜ ਮੁਕੱਦਮਾ ਨੰਬਰ 240, ਜਿਸ ਵਿੱਚ ਪੁਲਿਸ ਵੱਲੋਂ ਆਈ.ਟੀ. ਐਕਟ ਤਹਿਤ ਧਾਰਾਵਾਂ ਲਗਾਈਆਂ ਗਈਆਂ ਹਨ। ਮਾਮਲੇ ਦੀ ਅੱਜ ਸਥਾਨਕ ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਪ੍ਰੇਮ ਕੁਮਾਰ ਦੀ ਅਦਾਲਤ ਵਿੱਚ ਪੇਸ਼ੀ ਸੀ। ਮਾਨਯੋਗ ਅਦਾਲਤ ਵੱਲੋਂ ਬੀਤੀ 8 ਜਨਵਰੀ ਨੂੰ ਸੁਣਵਾਈ ਕਰਦਿਆਂ ਕੰਚਨਪ੍ਰੀਤ ਕੌਰ ਰੰਧਾਵਾ ਦੀ ਗ੍ਰਿਫ਼ਤਾਰੀ 'ਤੇ 23 ਜਨਵਰੀ ਤੱਕ ਰੋਕ ਲਗਾਉਂਦਿਆਂ ਕੰਚਨਪ੍ਰੀਤ ਕੌਰ ਨੂੰ ਪੁਲਿਸ ਤਫਤੀਸ਼ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ, ਪਰ ਅੱਜ ਮਾਨਯੋਗ ਜੱਜ ਪ੍ਰੇਮ ਕੁਮਾਰ ਦੇ ਛੁੱਟੀ 'ਤੇ ਹੋਣ ਕਾਰਨ ਅਦਾਲਤ ਵੱਲੋਂ ਆਗੂ ਦੀ ਗ੍ਰਿਫ਼ਤਾਰੀ 'ਤੇ ਰੋਕ 31 ਜਨਵਰੀ ਤੱਕ ਵਧਾ ਦਿੱਤੀ ਹੈ।

ਕੰਚਨਪ੍ਰੀਤ ਕੌਰ ਦੇ ਵਕੀਲ ਜੇ.ਐਸ. ਢਿੱਲੋਂ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 31 ਜਨਵਰੀ ਨੂੰ ਕਰਨ ਦੀ ਤਰੀਕ ਪਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਿਮਨੀ ਚੋਣ ਮੌਕੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਕੰਚਨਪ੍ਰੀਤ ਕੌਰ, ਅਮ੍ਰਿਤਪਾਲ ਬਾਠ, ਪੂਰਨ ਸਿੰਘ, ਪਰਮਜੀਤ ਸਿੰਘ ਪੰਮਾ, ਅਜਮੇਰ ਸਿੰਘ, ਸੰਦੀਪ ਕੁਮਾਰ ਦੋਦੇ ਅਤੇ ਹੋਰ ਕੁਝ ਵਿਅਕਤੀਆਂ ਖ਼ਿਲਾਫ਼ ਆਈ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।


ਵਕੀਲ ਨੇ ਦੱਸਿਆ ਕਿ ਅੱਜ ਮਾਨਯੋਗ ਜੱਜ ਛੱਟੀ 'ਤੇ ਹੋਣ ਕਾਰਨ ਮਾਨਯੋਗ ਅਦਾਲਤ ਵੱਲੋਂ ਅਗਲੀ ਪੇਸ਼ੀ 31 ਜਨਵਰੀ ਨੂੰ ਰੱਖੀ ਗਈ ਹੈ ਅਤੇ ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ 'ਤੇ 31 ਜਨਵਰੀ ਤੱਕ ਵੀ ਰੋਕ ਵੱਧ ਗਈ ਹੈ।

- PTC NEWS

Top News view more...

Latest News view more...

PTC NETWORK
PTC NETWORK