Kanchanpreet Kaur News : ਤਰਨਤਾਰਨ ਕੋਰਟ ਨੇ ਮਹਿਲਾ ਅਕਾਲੀ ਆਗੂ ਕੰਚਨਪ੍ਰੀਤ ਕੌਰ ਨੂੰ ਕੀਤਾ ਬਰੀ, ਸਵੇਰੇ 4 ਵਜੇ ਆਇਆ ਫੈਸਲਾ
Kanchanpreet Kaur News : ਤਰਨਤਾਰਨ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਨੂੰ ਅੱਜ ਸਵੇਰੇ ਰਿਹਾਅ ਕਰ ਦਿੱਤਾ ਗਿਆ। ਤਰਨਤਾਰਨ ਅਦਾਲਤ ਵਿੱਚ ਰਾਤ 8 ਵਜੇ ਸੁਣਵਾਈ ਸ਼ੁਰੂ ਹੋਈ। ਅਦਾਲਤ ਨੇ ਸਵੇਰੇ 4 ਵਜੇ ਆਪਣਾ ਫੈਸਲਾ ਸੁਣਾਇਆ।
ਆਪਣੀ ਰਿਹਾਈ ਤੋਂ ਬਾਅਦ ਕੰਚਨਪ੍ਰੀਤ ਨੇ ਕਿਹਾ ਕਿ ਮੇਰੇ ਨਾਲ ਖੜ੍ਹੇ ਹੋਣ ਲਈ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ। ਪੁਲਿਸ ਨੇ ਉਪ ਚੋਣ ਦੌਰਾਨ ਕੰਚਨਪ੍ਰੀਤ ਵਿਰੁੱਧ ਚਾਰ ਮਾਮਲੇ ਦਰਜ ਕੀਤੇ ਸਨ। ਕੰਚਨਪ੍ਰੀਤ ਨੇ ਇਨ੍ਹਾਂ ਮਾਮਲਿਆਂ ਵਿਰੁੱਧ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਦੂਜੇ ਪਾਸੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਸਵਾਲ ਚੁੱਕੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਧੀ ’ਤੇ ਪਰਚਾ ਦਰਜ ਕਰ ਕੇ ਗਲਤ ਕੀਤਾ। ਇਹ ਫੈਸਲਾ ਸਰਕਾਰ ਦੇ ਮੂੰਹ ’ਤੇ ਚਪੇੜ ਹੈ।
ਤਰਨਤਾਰਨ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਰਨਤਾਰਨ ਉਪ-ਚੋਣ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਰਾਤ ਭਰ ਦੀ ਸੁਣਵਾਈ ਤੋਂ ਬਾਅਦ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਤਰਨਤਾਰਨ ਉਪ-ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਆਪਣੇ ਵਿਰੁੱਧ ਦਰਜ ਇੱਕ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ ਪਹੁੰਚੇ ਸੀ।
ਇਹ ਵੀ ਪੜ੍ਹੋ : Ludhiana ਵਿੱਚ ਵਿਆਹ ਸਮਾਗਮ ਦੌਰਾਨ ਦੋ ਗੁੱਟਾਂ ਵਿੱਚ ਝੜਪ: ਅੰਨ੍ਹੇਵਾਹ ਗੋਲੀਬਾਰੀ ਵਿੱਚ ਦੋ ਦੀ ਮੌਤ, ਇੱਕ ਜ਼ਖਮੀ
- PTC NEWS