Tarn Taran News : ਤਰਨਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਐਨਕਾਉਂਟਰ , ਗੋਲੀ ਲੱਗਣ ਨਾਲ ਇਕ ਗੈਂਗਸਟਰ ਜ਼ਖ਼ਮੀ , ਉਸ ਦਾ ਦੂਜਾ ਸਾਥੀ ਫ਼ਰਾਰ
Tarn Taran News : ਤਰਨਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਫ਼ਤਿਹਾਬਾਦ ਦੇ ਨੇੜੇ ਗੱਡੀ ਸਵਾਰ ਸੱਤਾ ਨੌਸ਼ਹਿਰਾ ਗੈਂਗ ਨਾਲ ਸਬੰਧਤ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਐਨਕਾਊਂਟਰ ਹੋਇਆ ਹੈ। ਐਨਕਾਉਂਟਰ 'ਚ ਲੱਤ ਵਿੱਚ ਗੋਲੀ ਲੱਗਣ ਨਾਲ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ ,ਜਦਕਿ ਗੱਡੀ ਚਲਾ ਲਿਆ ਉਸ ਦਾ ਸਾਥੀ ਮੌਕੇ 'ਤੇ ਫਰਾਰ ਹੋ ਗਿਆ ਹੈ। ਫੜੇ ਗਏ ਗਏ ਬਦਮਾਸ਼ ਦੀ ਪਹਿਚਾਣ ਗੁਰਸੇਵਕ ਸਿੰਘ ਬੰਬ ਵੱਜੋਂ ਹੋਈ ਹੈ।
ਪੁਲਿਸ ਨੇ ਮੌਕੇ 'ਤੋਂ ਇੱਕ ਪਿਸਟਲ ਵੀ ਬਰਾਮਦ ਕੀਤਾ ਹੈ। ਮੌਕੇ ਦੀਆਂ ਤਸਵੀਰਾਂ ਵਿੱਚ ਜਗਾਂ -ਜਗਾਂ 'ਤੇ ਖਿਲਰੇ ਖਾਲੀ ਕਾਰਤੂਸਾਂ ਤੋਂ ਪਤਾ ਚੱਲਦਾ ਹੈ ਕਿ ਕਈ ਰੋਦ ਗੋਲੀ ਚੱਲੀ ਹੈ। ਮੌਕੇ 'ਤੇ ਪਹੁੰਚੇ ਐਸਐਸਪੀ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਫ਼ਤਿਹਾਬਾਦ ਕਸਬੇ ਦੇ ਨੇੜੇ ਬਾਬਾ ਡੰਡਿਆਂ ਵਾਲੇ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ।
ਜਦੋਂ ਕਾਰ ਸਵਾਰ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਕਾਰ ਝਾੜੀਆਂ ਵਿੱਚ ਵਾੜ ਦਿੱਤੀ ਅਤੇ ਕਾਰ ਤੋਂ ਬਾਹਰ ਆ ਕੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਦੌਰਾਨ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਹੈ, ਜਿਸ ਦੀ ਪਹਿਚਾਣ ਗੁਰਸੇਵਕ ਸਿੰਘ ਬੰਬ ਵੱਜੋਂ ਹੋਈ ਹੈ ,ਜਦਕਿ ਉਸਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।
ਏਐਸਐਸਪੀ ਨੇ ਦੱਸਿਆ ਕਿ ਫੜਿਆ ਗਿਆ ਬਦਮਾਸ਼ ਜੇਲ੍ਹ ਤੋਂ ਬਾਹਰ ਆਇਆ ਹੈ ਅਤੇ ਅੱਧਾ ਦਰਜਨ ਤੋਂ ਵੱਧ ਕਤਲ ਅਤੇ ਕਤਲ ਦੀ ਕੋਸ਼ਿਸ਼ ਕਰਨ ਵਰਗੇ ਪਰਚੇ ਦਰਜ ਹਨ। ਐਸਐਸਪੀ ਗਰੇਵਾਲ ਨੇ ਦੱਸਿਆ ਕਿ ਗੁਰਸੇਵਕ ਸਿੰਘ ਫਿਰੌਤੀ ਦੇ ਕੇਸਾਂ ਵਿੱਚ ਵੀ ਸ਼ਾਮਲ ਹੈ। ਬਾਕੀ ਪੁਲਿਸ ਵੱਲੋਂ ਉਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਰਿਮਾਂਡ ਲੈ ਕੇ ਉਸ ਤੋਂ ਅੱਗੇ ਪੁਛਤਾਛ ਕੀਤੀ ਜਾਵੇਗੀ।
- PTC NEWS