Wed, May 28, 2025
Whatsapp

Heroine Seized : ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ, 25 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

Heroine Seized : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ।

Reported by:  PTC News Desk  Edited by:  KRISHAN KUMAR SHARMA -- May 15th 2025 04:16 PM -- Updated: May 15th 2025 04:19 PM
Heroine Seized : ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ, 25 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

Heroine Seized : ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ, 25 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

Heroine Seized : ਤਰਨਤਾਰਨ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ ਨੈਟਵਰਕ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਝਬਾਲ ਤੋਂ ਨਸ਼ਾ ਤਸਕਰ ਅਮਰਜੋਤ ਸਿੰਘ ਉਰਫ ਜੋਟਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ।


ਤਰਨਤਾਰਨ ਦੇ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ  ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਮੰਨਿਆ ਜਾ ਰਿਹਾ ਹੈ ਕਿ ਫੜੀ ਗਈ 5 ਕਿੱਲੋ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਹੈ।

- PTC NEWS

Top News view more...

Latest News view more...

PTC NETWORK