Tarn Taran ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 2 ਤਸਕਰਾਂ ਨੂੰ ਵਿਦੇਸ਼ੀ ਪਿਸਟਲਾਂ ਸਮੇਤ ਕੀਤਾ ਕਾਬੂ
Tarn Taran News : ਤਰਨਤਾਰਨ ਪੁਲਿਸ ਨੇ ਸਰਹੱਦ ਪਾਰੋਂ ਪਾਕਿਸਤਾਨੀ ਹਥਿਆਰਾਂ ਦੀ ਸਮਗਲਿੰਗ ਕਰਨ ਵਾਲੇ 2 ਸਮੱਗਲਰਾਂ ਨੂੰ ਗਿਰਫ਼ਤਾਰ ਕਰਕੇ ਉਨ੍ਹਾਂ ਵੱਲੋਂ ਮੇਡ ਚਾਇਨਾ ਦੇ 30 ਬੋਰ ਦੇ 2 ਪਿਸਟਲ ਅਤੇ 4 ਜਿੰਦਾ ਰੋਦ ਬਰਾਮਦ ਕੀਤੇ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਡੱਲ ਵਾਸੀ ਸ਼ੇਰ ਸਿੰਘ ਉਰਫ਼ ਗੋਰੀ ਅਤੇ ਪਿੰਡ ਕਾਲੇਕੇ ਵਾਸੀ ਸੁਖਬੀਰ ਸਿੰਘ ਵਜੋਂ ਹੋਈ ਹੈ।
ਐਸਪੀ ਹੈੱਡ ਕਵਾਟਰ ਅਜੈ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਵਿਅਕਤੀ ਪਾਕਿਸਤਾਨੀ ਸਮਗਲਰਾਂ ਦੇ ਸੰਪਰਕ ਵਿੱਚ ਸਨ ਅਤੇ ਇਨ੍ਹਾਂ ਵੱਲੋਂ ਵੱਖ -ਵੱਖ ਤਰੀਕਿਆਂ ਨਾਲ ਹਥਿਆਰਾਂ ਦੀ ਸਮਗਲਿੰਗ ਕੀਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਉਕਤ ਹਥਿਆਰਾਂ ਦੀ ਖੇਪ ਡ੍ਰੋਨ ਰਾਹੀਂ ਮੰਗਵਾਏ ਗਏ ਸਨ। ਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਅੱਗੇ ਪੁਛਤਾਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਕਿਹਾ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
- PTC NEWS