Sat, May 31, 2025
Whatsapp

Tarn Taran News : ਪੰਜਾਬ 'ਚ 2025 ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ ,ਤਰਨਤਾਰਨ ਪੁਲਿਸ ਨੇ ਬਰਾਮਦ ਕੀਤੀ 85 ਕਿਲੋ ਹੈਰੋਇਨ

Tarn Taran News : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨਤਾਰਨ ਪੁਲਸ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਇਸ ਸਾਲ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ 5 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤੇ ਗਏ ਪਿੰਡ ਭੁੱਟੇਵਿੰਡ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਤਸਕਰ ਅਮਰਜੋਤ ਸਿੰਘ ਉਰਫ਼ ਜੋਟਾ ਤੋਂ ਇੱਕ ਹੀ ਰਾਤ ਵਿੱਚ 80 ਕਿਲੋ ਹੋਰ ਹੈਰੋਇਨ ਬਰਾਮਦ ਹੋਈ ਹੈ

Reported by:  PTC News Desk  Edited by:  Shanker Badra -- May 16th 2025 11:33 AM
Tarn Taran News : ਪੰਜਾਬ 'ਚ 2025 ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ ,ਤਰਨਤਾਰਨ ਪੁਲਿਸ ਨੇ ਬਰਾਮਦ ਕੀਤੀ 85 ਕਿਲੋ ਹੈਰੋਇਨ

Tarn Taran News : ਪੰਜਾਬ 'ਚ 2025 ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ ,ਤਰਨਤਾਰਨ ਪੁਲਿਸ ਨੇ ਬਰਾਮਦ ਕੀਤੀ 85 ਕਿਲੋ ਹੈਰੋਇਨ

Tarn Taran News : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨਤਾਰਨ ਪੁਲਸ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਇਸ ਸਾਲ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ 5 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤੇ ਗਏ ਪਿੰਡ ਭੁੱਟੇਵਿੰਡ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਤਸਕਰ ਅਮਰਜੋਤ ਸਿੰਘ ਉਰਫ਼ ਜੋਟਾ ਤੋਂ ਇੱਕ ਹੀ ਰਾਤ ਵਿੱਚ 80 ਕਿਲੋ ਹੋਰ ਹੈਰੋਇਨ ਬਰਾਮਦ ਹੋਈ ਹੈ। ਇਸ ਗ੍ਰਿਫ਼ਤਾਰ ਤਸਕਰ ਨੇ ਵਿਦੇਸ਼ਾਂ ਵਿੱਚ ਆਪਣਾ ਇੱਕ ਵੱਡਾ ਨੈੱਟਵਰਕ ਬਣਾਇਆ ਹੋਇਆ ਸੀ।

ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭੁੱਟੇ ਵਿੰਡ ਦਾ ਰਹਿਣ ਵਾਲਾ ਨਸ਼ਾ ਤਸਕਰ ਅਮਰਜੋਤ ਸਿੰਘ ਉਰਫ਼ ਜੋਟਾ ਦੇਸ਼-ਵਿਦੇਸ਼ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਸਬੰਧ ਸਥਾਪਤ ਕਰਕੇ ਵੱਡੇ ਪੱਧਰ 'ਤੇ ਹੈਰੋਇਨ ਦੀ ਸਪਲਾਈ ਕਰ ਰਿਹਾ ਹੈ। ਉਪਰੋਕਤ ਜਾਣਕਾਰੀ ਦੇ ਆਧਾਰ 'ਤੇ ਸੀਆਈਏ ਸਟਾਫ ਦੇ ਮੁਖੀ ਅਮਨਦੀਪ ਸਿੰਘ ਰੰਧਾਵਾ ਨੇ ਐਸਪੀ ਆਈ ਅਜੈਰਾਜ ਸਿੰਘ, ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਹੇਠ ਆਪਣੀ ਟੀਮ ਸਮੇਤ ਵੀਰਵਾਰ ਸ਼ਾਮ ਨੂੰ ਤਰਨਤਾਰਨ ਇਲਾਕੇ ਤੋਂ ਨਸ਼ਾ ਤਸਕਰ ਅਮਰਜੋਤ ਸਿੰਘ ਜੋਟਾ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। 


ਅਮਰਜੋਤ ਸਿੰਘ ਉਰਫ ਜੋਟਾ ਨੇ ਸ਼ੁਰੂਆਤੀ ਪੁੱਛਗਿੱਛ ਦੌਰਾਨ ਮਹੱਤਵਪੂਰਨ ਜਾਣਕਾਰੀ ਦਿੱਤੀ। ਉਸਨੇ 40 ਕਿਲੋ ਹੈਰੋਇਨ ਦੀ ਖੇਪ ਆਪਣੇ ਘਰੋਂ ਬਰਾਮਦ ਕਰਵਾਈ, ਜਦੋਂ ਕਿ ਬੀੜ ਬਾਬਾ ਬੁੱਢਾ ਸਾਹਿਬ ਦੇ ਨੇੜੇ ਇੱਕ ਖੇਤ ਵਿੱਚ ਦੱਬੀ ਹੋਈ 40 ਕਿਲੋ ਹੈਰੋਇਨ ਵੱਖਰੇ ਤੌਰ 'ਤੇ ਬਰਾਮਦ ਕੀਤੀ ਗਈ। ਯਾਨੀ ਕਿ ਅਮਰਜੋਤ ਤੋਂ ਕੁੱਲ 85 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਪੰਜਾਬ ਦੇ DGP ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰਜੋਤ ਸਿੰਘ ਸਰਹੱਦ ਪਾਰ ਤਸਕਰਾਂ ਤੋਂ ਖੇਪਾਂ ਪ੍ਰਾਪਤ ਕਰ ਰਿਹਾ ਸੀ ਅਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਅਮਰਜੋਤ ਸਿੰਘ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਅਮਰਜੋਤ ਸਿੰਘ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਲਈ ਕੰਮ ਕਰਦਾ ਸੀ। ਤਰਨਤਾਰਨ ਪੁਲਸ ਦੀ ਜਾਂਚ ਅਜੇ ਜਾਰੀ ਹੈ ਤਾਂ ਕਿ ਅਗਲੇ ਅਤੇ ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਹੋਰ ਵੀ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ।

- PTC NEWS

Top News view more...

Latest News view more...

PTC NETWORK