Tarn Taran News : ਤਰਨਤਾਰਨ 'ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ, 6 ਅਤਿ-ਆਧੁਨਿਕ ਪਿਸਤੌਲ ਬਰਾਮਦ
Tarn Taran News : ਤਰਨਤਾਰਨ ਪੁਲਿਸ ਨੇ ਸਰਹੱਦ ਪਾਰ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਖਨਾ ਪਿੰਡ ਤੋਂ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਛੇ ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚ ਦੋ ਅਤਿ-ਆਧੁਨਿਕ PX5 .30 ਪਿਸਤੌਲ ਅਤੇ ਚਾਰ 9mm ਗਲੌਕ ਪਿਸਤੌਲ ਜ਼ਿੰਦਾ ਕਾਰਤੂਸਾਂ ਸਮੇਤ ਸ਼ਾਮਲ ਹਨ। ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਹੋਰ ਜਾਂਚ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ।
ਤਰਨਤਾਰਨ ਦੇ ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨੌਜਵਾਨਾਂ ਦਾ ਇੱਕ ਗਰੁੱਪ ਆਈਐਸਆਈ ਦੁਆਰਾ ਸਪਾਂਸਰ ਕੀਤੇ ਸਰਹੱਦ ਪਾਰ ਡਰੱਗਜ਼ ਅਤੇ ਹਥਿਆਰਾਂ ਦੇ ਨੈੱਟਵਰਕ ਦਾ ਹਿੱਸਾ ਸੀ। ਇੱਕ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਲਖਨਾ ਪਿੰਡ ਦੇ ਰਹਿਣ ਵਾਲੇ ਦੋ ਮੁਲਜ਼ਮ ਸੂਰਜ ਅਤੇ ਅਰਸ਼ਦੀਪ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਅਸੀਂ ਉਨ੍ਹਾਂ ਤੋਂ ਕੁਝ ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਦੋ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਰਾਜੋਕੇ ਪਿੰਡ ਤੋਂ ਉਨ੍ਹਾਂ ਦੀ ਖੇਪ ਚੁੱਕਦੇ ਸਨ ,ਜਿੱਥੇ ਖੇਪ ਡਰੋਨ ਰਾਹੀਂ ਪਹੁੰਚਾਈ ਜਾਂਦੀ ਸੀ। ਇਹ ਹਥਿਆਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਭਾਰਤ ਵਿੱਚ ਤਸਕਰੀ ਕੀਤੇ ਜਾ ਰਹੇ ਸਨ ਪਰ ਪੰਜਾਬ ਪੁਲਿਸ ਨੇ ਪਹਿਲਾਂ ਹੀ ਦਬੋਚ ਲਿਆ।
- PTC NEWS