Mon, Sep 14, 2026
Whatsapp

TarnTaran Bribe Case : ਪੰਜਾਬ ਪੁਲਿਸ 'ਚ ਹੜਕੰਪ, ਰਿਸ਼ਵਤ ਕਾਂਡ 'ਚ ਇੱਕ SHO ਗ੍ਰਿਫ਼ਤਾਰ, ਦੋ ਵਿਚੋਲਿਆਂ ਨਾਲ ਇੱਕ ਹੋਰ ਫ਼ਰਾਰ

TarnTaran Bribe Case : ਮਾਮਲੇ ਦੇ ਵੇਰਵਿਆਂ ਅਨੁਸਾਰ, ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਦੋ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚ ਮੁਕੱਦਮਾ ਨੰਬਰ 117 ਮਿਤੀ 01.09.2026 ਥਾਣਾ ਵਲਟੋਹਾ ਨਾਲ ਸਬੰਧਤ ਹੈ, ਜਿਸ ਵਿੱਚ 14 ਕਿਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ।

Reported by:  PTC News Desk  Edited by:  KRISHAN KUMAR SHARMA -- September 14th 2026 03:39 PM -- Updated: September 14th 2026 03:44 PM
TarnTaran Bribe Case : ਪੰਜਾਬ ਪੁਲਿਸ 'ਚ ਹੜਕੰਪ, ਰਿਸ਼ਵਤ ਕਾਂਡ 'ਚ ਇੱਕ SHO ਗ੍ਰਿਫ਼ਤਾਰ, ਦੋ ਵਿਚੋਲਿਆਂ ਨਾਲ ਇੱਕ ਹੋਰ ਫ਼ਰਾਰ

TarnTaran Bribe Case : ਪੰਜਾਬ ਪੁਲਿਸ 'ਚ ਹੜਕੰਪ, ਰਿਸ਼ਵਤ ਕਾਂਡ 'ਚ ਇੱਕ SHO ਗ੍ਰਿਫ਼ਤਾਰ, ਦੋ ਵਿਚੋਲਿਆਂ ਨਾਲ ਇੱਕ ਹੋਰ ਫ਼ਰਾਰ

TarnTaran Bribe Case : ਤਰਨ ਤਾਰਨ ਪੁਲਿਸ (TarnTaran Police) ਵੱਲੋਂ ਸਖ਼ਤ ਕਾਰਵਾਈ ਕਰਦਿਆਂ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇੱਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਹੈ।

ਇਸ ਸਬੰਧ ਵਿੱਚ ਐੱਸ.ਆਈ. ਬਲਜਿੰਦਰ ਸਿੰਘ, ਐੱਸ.ਐੱਚ.ਓ. ਥਾਣਾ ਵਲਟੋਹਾ (Valtoha Police); ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ (Kacha Pakka Police Station); ਰੋਬਿਨ ਸਿੰਘ ਵਾਸੀ ਮਾੜੀ ਮੇਘਾ ਅਤੇ ਪੂਰਨ ਸਿੰਘ ਵਾਸੀ ਦਾਓਕੇ ਖ਼ਿਲਾਫ਼ ਮੁਕੱਦਮਾ ਨੰਬਰ 123 ਮਿਤੀ 13.09.2026, ਧਾਰਾ 7 ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਧਾਰਾ 255 ਭਾਰਤੀ ਨਿਆਂ ਸੰਹਿਤਾ ਅਧੀਨ ਥਾਣਾ ਵਲਟੋਹਾ ਵਿਖੇ ਦਰਜ ਕੀਤਾ ਗਿਆ ਹੈ।

ਕਿਹੜੇ ਮਾਮਲੇ 'ਚ ਲਈ ਜਾ ਰਹੀ ਸੀ ਰਿਸ਼ਵਤ ?

ਮਾਮਲੇ ਦੇ ਵੇਰਵਿਆਂ ਅਨੁਸਾਰ, ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਦੋ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚ ਮੁਕੱਦਮਾ ਨੰਬਰ 117 ਮਿਤੀ 01.09.2026 ਥਾਣਾ ਵਲਟੋਹਾ ਨਾਲ ਸਬੰਧਤ ਹੈ, ਜਿਸ ਵਿੱਚ 14 ਕਿਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ। ਇਸੇ ਤਰ੍ਹਾਂ ਮੁਕੱਦਮਾ ਨੰਬਰ 76 ਮਿਤੀ 02.09.2026 ਥਾਣਾ ਕੱਚਾ ਪੱਕਾ ਵਿਖੇ ਦਰਜ ਹੈ, ਜਿਸ ਵਿੱਚ 2 ਕਿਲੋ ਅਫ਼ੀਮ ਬਰਾਮਦ ਹੋਈ ਸੀ।

7 ਲੱਖ ਰੁਪਏ ਰਿਸ਼ਵਤ ਵੱਜੋਂ ਲਏ

ਸੂਚਨਾ ਅਨੁਸਾਰ, ਐੱਸ.ਆਈ. ਬਲਜਿੰਦਰ ਸਿੰਘ ਉੱਤੇ ਦੋਸ਼ ਹੈ ਕਿ ਉਸ ਨੇ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ਵਿੱਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਜੋਂ ਲਏ। ਇਸੇ ਤਰ੍ਹਾਂ ਐੱਸ.ਆਈ. ਕਿਰਪਾਲ ਸਿੰਘ ਉੱਤੇ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ। ਰੋਬਿਨ ਸਿੰਘ ਅਤੇ ਪੂਰਨ ਸਿੰਘ ਉੱਤੇ ਇਨ੍ਹਾਂ ਕਥਿਤ ਲੈਣ-ਦੇਣਾਂ ਵਿੱਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ।

ਥਾਣਾ ਕੱਚਾ ਪੱਕਾ ਦਾ ਐਸਐਚਓ ਗ੍ਰਿਫ਼ਤਾਰ

ਮੁਕੱਦਮੇ ਵਿੱਚ ਕਾਰਵਾਈ ਕਰਦਿਆਂ ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਤਿੰਨ ਮੁਲਜ਼ਮ ਐੱਸ.ਆਈ. ਬਲਜਿੰਦਰ ਸਿੰਘ, ਰੋਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਅਤੁਲ ਸੋਨੀ, ਡੀ.ਐੱਸ.ਪੀ. ਸਬ-ਡਵੀਜ਼ਨ ਭਿੱਖੀਵਿੰਡ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ...

Extortion Case : ਕੈਨੇਡਾ 'ਚ ਪਹਿਲੀ ਵਾਰੀ ਫਿਰੌਤੀ ਮਾਮਲੇ 'ਚ ਪੰਜਾਬੀ ਔਰਤ ਗ੍ਰਿਫ਼ਤਾਰ, ਦੋ ਨਾਬਾਲਗ਼ਾਂ ਦਾ ਵੀ ਨਾਮ

ਬਿਜਲੀ ਕੱਟਾਂ ਖਿਲਾਫ਼ ਕਿਸਾਨਾਂ ਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਸਰਕਾਰ ਨੇ PSPCL ਦਾ ਸੀਐਮਡੀ ਦਾ ਕੀਤਾ ਤਬਾਦਲਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK