ਤੇਜਿੰਦਰ ਸਿੰਘ ਨਿੱਝਰ ਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁਕਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਸਰਪ੍ਰਸਤੀ ਹੇਠ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨ ਤੇ ਸਰਗਰਮ ਯੂਥ ਅਕਾਲੀ ਆਗੂਆਂ ਤੇਜਿੰਦਰ ਸਿੰਘ ਨਿੱਝਰ ਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਦੋਵੇਂ ਆਗੂ ਲੰਬੇ ਸਮੇ ਤੋਂ ਪਾਰਟੀ ਲਈ ਦਿਨ ਰਾਤ ਮੇਹਨਤ ਕਰ ਰਹੇ ਸਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਬਜੀਤ ਸਿਘ ਝਿੰਜਰ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਲਈ ਡੱਟ ਕੇ ਦਿਨ ਰਾਤ ਮਿਹਨਤ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ। ਉਹਨਾਂ ਕਿਹਾ ਕਿ ਨੌਜਵਾਨ ਸ਼ਕਤੀ ਹੀ ਕੱਲ੍ਹ ਦਾ ਭਵਿੱਖ ਹੈ ਤੇ ਜਿਸ ਪਾਰਟੀ ਨਾਲ ਸਭ ਤੋਂ ਵੱਧ ਨੌਜਵਾਨ ਵਰਗ ਜੁੜੇਗਾ, ਉਹੀ ਪਾਰਟੀ ਲੋਕਾਂ ਦੀ ਸਭ ਤੋਂ ਵੱਧ ਸੇਵਾ ਕਰ ਸਕੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਅੱਜ ਮਹਿਸੂਸ ਕਰ ਲਿਆ ਹੈ ਕਿ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਤੇ ਧੱਕਾ ਕੀਤਾ ਹੈ ਤੇ ਉਹ ਸੱਚ ਜਾਨਣ ਮਗਰੋਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।
- PTC NEWS