Heat Wave Alert In Punjab : ਪੰਜਾਬ ਦੇ 9 ਜ਼ਿਲ੍ਹਿਆਂ ’ਚ ਅੱਤ ਦੀ ਪਵੇਗੀ ਗਰਮੀ, ਯੈਲੋ ਅਲਰਟ ਜਾਰੀ; ਜਾਣੋ ਕਦੋਂ ਪਵੇਗਾ ਮੀਂਹ
Heat Wave Alert In Punjab : ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ-ਐਨਸੀਆਰ ਲਈ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਸਮੇਤ ਉੱਤਰੀ ਮੈਦਾਨੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ
ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਗਰਮੀ ਦੀ ਲਹਿਰ ਰਹੇਗੀ। ਇਸ ਦੇ ਨਾਲ ਹੀ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਗਰਮੀ ਦੀ ਲਹਿਰ ਰਹੇਗੀ।
ਪੰਜਾਬ ’ਚ ਕਦੋਂ ਪੈ ਸਕਦਾ ਹੈ ਮੀਂਹ
ਮੌਸਮ ਵਿਭਾਗ ਦੇ ਅਨੁਸਾਰ ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਗਈ ਹੈ। ਅਜਿਹੀ ਸਥਿਤੀ ਵਿੱਚ, 9, 10 ਅਤੇ 11 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਚੰਡੀਗੜ੍ਹ ਵਿੱਚ 10 ਅਤੇ 11 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਸਿਹਤ ਵਿਭਾਗ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਇੰਨੀ ਜ਼ਿਆਦਾ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹਲਕੇ ਧੱਫੜ, ਬਹੁਤ ਜ਼ਿਆਦਾ ਪਸੀਨਾ ਆਉਣ ਕਾਰਨ ਮਾਸਪੇਸ਼ੀਆਂ ਵਿੱਚ ਕੜਵੱਲ ਅਤੇ ਹੀਟਸਟ੍ਰੋਕ ਵਰਗੀਆਂ ਹੋਰ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ। ਜਿਸ ਕਾਰਨ ਉਹ ਘੱਟ ਤੋਂ ਘੱਟ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ। ਹਾਲਾਂਕਿ ਜਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ।
ਜਿੱਥੇ ਉੱਤਰੀ ਭਾਰਤ ਦੇ ਲੋਕ ਸੂਰਜ ਦੀ ਤੇਜ਼ ਗਰਮੀ ਤੋਂ ਪਰੇਸ਼ਾਨ ਹਨ, ਉੱਥੇ ਹੀ ਦੱਖਣੀ ਭਾਰਤ ਅਤੇ ਉੱਤਰ-ਪੂਰਬ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ, ਕੇਰਲ, ਤੇਲੰਗਾਨਾ, ਕਰਨਾਟਕ, ਅਰੁਣਾਚਲ ਪ੍ਰਦੇਸ਼ ਅਤੇ ਮੇਘਾਲਿਆ ਵਿੱਚ 12 ਅਪ੍ਰੈਲ ਤੱਕ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : Kotkapura News : ਗੁਰਦੁਆਰਾ ਸਾਹਿਬ ਦੇ ਸਰੋਵਰ ’ਚ ਡੁੱਬੇ ਦੋ ਚਚੇਰੇ ਭਰਾ; ਇੱਕ ਨੂੰ ਬਚਾਉਣ ਲਈ ਦੂਜਾ ਪਾਣੀ ’ਚ ਉਤਰਿਆ, ਪਿੰਡ ’ਚ ਪਸਰਿਆ ਮਾਤਮ
- PTC NEWS