Accident : ਨੰਗਲ 'ਚ ਭਿਆਨਕ ਹਾਦਸਾ, ਬੁਰੀ ਤਰ੍ਹਾਂ ਕੁਚਲਿਆ ਗਿਆ ਵਿਅਕਤੀ, ਨਹੀਂ ਹੋ ਸਕੀ ਪਛਾਣ
ਨੰਗਲ : ਸ਼੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਦੁਰਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਬੰਦਲੇਹੜੀ ਨਜ਼ਦੀਕ ਪਿੰਡ ਬ੍ਰਹਮਪੁਰ ਵਿਖੇ ਵਾਪਰੀ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਵਿਅਕਤੀ ਦੀ ਲਾਸ਼ ਦੇ ਚੀਥੜੇ ਉਡ ਗਏ ਅਤੇ ਬੁਰੀ ਤਰ੍ਹਾਂ ਕੁਚਲੀ ਗਈ।
ਘਟਨਾ ਦੇਰ ਰਾਤ ਦੀ ਹੈ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਬੰਦਲੇਹੜੀ ਦੇ ਕੋਲ ਇੱਕ ਵਿਅਕਤੀ ਦੀ ਬਾਡੀ ਮਿਲੀ ਹੈ। ਉਸਦੀ ਪਹਿਚਾਣ ਨਹੀਂ ਹੋ ਰਹੀ, ਇੰਝ ਲੱਗਦਾ ਹੈ ਕਿ ਕਿਸੀ ਅਣਪਛਾਤੀ ਗੱਡੀ ਵੱਲੋਂ ਵਿਅਕਤੀ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ ਹੈ।
ਸੜਕ ਸੁਰੱਖਿਆ ਫੋਰਸ ਵੱਲੋਂ 108 ਐਬੂਲੈਂਸ ਨੂੰ ਮੌਕੇ ਤੇ ਬੁਲਾ ਕੇ ਮ੍ਰਿਤਕ ਦੇ ਸਰੀਰ ਨੂੰ ਮੋਰਚਰੀ ਵਿੱਚ ਰਖਾ ਦਿੱਤਾ ਗਿਆ ਹੈ। ਐਂਬੂਲੈਂਸ ਅਟੈਂਡਡ ਜੀਵਨ ਕੁਮਾਰ ਦੀ ਮੰਨੀਏ ਤਾਂ ਉਸਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਪਾ ਰਹੀ ਕਿਉਂਕਿ ਮ੍ਰਿਤਕ ਦੇ ਸਰੀਰ ਨੂੰ ਕਿਸੀ ਅਣਪਛਾਤੀ ਗੱਡੀ ਵੱਲੋਂ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ ਹੈ, ਜਿਸ ਦੇ ਚਲਦਿਆਂ ਮ੍ਰਿਤਕ ਦੀ ਪਹਿਚਾਣ ਕਰਨ ਵਿੱਚ ਕਾਫੀ ਦਿੱਕਤ ਆ ਰਹੀ ਹੈ। ਨੰਗਲ ਥਾਣਾ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
- PTC NEWS