Ludhiana Factory Fire: ਧੂੰਆ-ਧੂੰਆ ਹੋਇਆ ਸ਼ਹਿਰ ਲੁਧਿਆਣਾ, ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਲੁਧਿਆਣਾ: ਜ਼ਿਲ੍ਹੇ ’ਚ ਕੱਪੜਾ ਫੈਕਟਰੀ ਨੂੰ ਉਸ ਸਮੇਂ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਵੱਲੋਂ ਭਿਆਨਕ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮਿਲੀ ਜਾਣਕਾਰੀ ਮੁਤਾਬਿਕ ਕੱਪੜਾ ਫੈਕਟਰੀ ਤੰਗ ਗਲੀ ’ਚ ਸਥਿਤ ਹੈ। ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਚਾਅ ਦੇ ਤੌਰ ’ਤੇ ਫੈਕਟਰੀ ਨੇੜਲੇ ਘਰਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।
ਇਸ ਭਿਆਨਕ ਅੱਗ ਦੇ ਕਾਰਨ ਸ਼ਹਿਰ ਪੂਰਾ ਧੂੰਆ ਧੂੰਆ ਹੋ ਗਿਆ ਹੈ। ਨਾਲ ਹੀ ਫੈਕਟਰੀ ਦੇ ਅੰਦਰ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ ਮਜ਼ਦੂਰ ਫਸੇ ਹੋਏ ਹਨ ਜਿਨ੍ਹਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ...
ਇਹ ਵੀ ਪੜ੍ਹੋ: Groom Died in Barnala: ਵਿਆਹ ਤੋਂ ਪਹਿਲਾਂ ਲਾੜੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਰਿਵਾਰ ਸਮੇਤ ਪੂਰੇ ਪਿੰਡ ’ਚ ਸੋਗ
- PTC NEWS