Sun, May 25, 2025
Whatsapp

ਰਾਏਕੋਟ 'ਚ ਪੇਂਟ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

Punjab News: ਲੁਧਿਆਣਾ-ਬਠਿੰਡਾ ਹਾਈਵੇ 'ਤੇ ਰਾਏਕੋਟ ਦੇ ਬਰਨਾਲਾ ਚੌਕ 'ਤੇ ਸਥਿਤ ਪੇਂਟ ਅਤੇ ਹਾਰਡਵੇਅਰ ਦੀ ਦੁਕਾਨ 'ਚ ਬੁੱਧਵਾਰ ਸਵੇਰੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ।

Reported by:  PTC News Desk  Edited by:  Amritpal Singh -- October 18th 2023 04:37 PM
ਰਾਏਕੋਟ 'ਚ ਪੇਂਟ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਰਾਏਕੋਟ 'ਚ ਪੇਂਟ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

Punjab News: ਲੁਧਿਆਣਾ-ਬਠਿੰਡਾ ਹਾਈਵੇ 'ਤੇ ਰਾਏਕੋਟ ਦੇ ਬਰਨਾਲਾ ਚੌਕ 'ਤੇ ਸਥਿਤ ਪੇਂਟ ਅਤੇ ਹਾਰਡਵੇਅਰ ਦੀ ਦੁਕਾਨ 'ਚ ਬੁੱਧਵਾਰ ਸਵੇਰੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਘਟਨਾ ਸਮੇਂ ਦੁਕਾਨ ਮਾਲਕ ਸਮੇਤ ਸਾਰੇ ਕਰਮਚਾਰੀ ਬਾਹਰ ਸਨ, ਜਿਸ ਕਾਰਨ ਸਾਰਿਆਂ ਦੀ ਜਾਨ ਬਚ ਗਈ। ਸੂਚਨਾ ਮਿਲਦੇ ਹੀ ਵੱਖ-ਵੱਖ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ।

ਇਸ ਘਟਨਾ ਵਿੱਚ ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਗੁਆਂਢੀ ਦੁਕਾਨਦਾਰ ਅਨੁਸਾਰ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਦੁਕਾਨ ਵਿੱਚ ਵੱਡਾ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਦੁਕਾਨ ਅੰਦਰ ਅੱਗ ਦੀਆਂ ਲਪਟਾਂ ਅਤੇ ਧੂੰਏਂ ਕਾਰਨ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਮੌਕੇ 'ਤੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਵੱਖ-ਵੱਖ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।


- PTC NEWS

Top News view more...

Latest News view more...

PTC NETWORK