Mon, Jul 14, 2025
Whatsapp

ਜਲੰਧਰ 'ਚ ਇੱਕ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ

Punjab News: ਮਾਡਲ ਟਾਊਨ ਜਲੰਧਰ 'ਚ ਇਕ ਰੈਸਟੋਰੈਂਟ ਦੀ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਰਵਾਨਾ ਹੋ ਗਈ।

Reported by:  PTC News Desk  Edited by:  Amritpal Singh -- October 22nd 2023 02:00 PM
ਜਲੰਧਰ 'ਚ ਇੱਕ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ

ਜਲੰਧਰ 'ਚ ਇੱਕ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ

Punjab News: ਮਾਡਲ ਟਾਊਨ ਜਲੰਧਰ 'ਚ ਇਕ ਰੈਸਟੋਰੈਂਟ ਦੀ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਰਵਾਨਾ ਹੋ ਗਈ। ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਮੁਤਾਬਕ ਜਿਸ ਇਮਾਰਤ 'ਚ ਅੱਗ ਲੱਗੀ, ਉਸ 'ਚ ਕਈ ਲੋਕ ਫਸੇ ਹੋਏ ਸਨ। ਇਸ ਦੌਰਾਨ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ ਹੈ। ਫਾਇਰ ਬ੍ਰਿਗੇਡ ਦੀ ਟੀਮ ਨੇ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਡਲ ਟਾਊਨ ਸਥਿਤ ਨੋ ਐਗਜ਼ਿਟ ਸ਼ੋਅਰੂਮ ਦੇ ਸਾਹਮਣੇ ਵਾਲੀ ਇਮਾਰਤ ਵਿੱਚ ਅੱਗ ਲੱਗ ਗਈ। ਰੈਸਟੋਰੈਂਟ ਤੀਜੀ ਮੰਜ਼ਿਲ 'ਤੇ ਸੀ। ਯੈੱਸ ਬੈਂਕ ਦੀ ਸ਼ਾਖਾ ਵੀ ਇਸ ਇਮਾਰਤ ਵਿੱਚ ਹੈ। ਅੱਗ ਦੀਆਂ ਲਪਟਾਂ ਪਹਿਲੀ ਮੰਜ਼ਿਲ ਤੋਂ ਰੈਸਟੋਰੈਂਟ ਦੀ ਉੱਪਰਲੀ ਇਮਾਰਤ ਤੱਕ ਨਿਕਲਦੀਆਂ ਦੇਖੀਆਂ ਗਈਆਂ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।


ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਅਧਿਕਾਰੀ ਵੀ.ਕੇ.ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 12:40 ਵਜੇ ਉਕਤ ਰੈਸਟੋਰੈਂਟ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ 10 ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਕੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

- PTC NEWS

Top News view more...

Latest News view more...

PTC NETWORK
PTC NETWORK