Sat, Jul 27, 2024
Whatsapp

ਜਲੰਧਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ

ਮਰਨ ਵਾਲਿਆਂ 'ਚ ਇੱਕ ਦੀ ਉਮਰ 59 ਸਾਲ ਦੂਸਰੇ ਦੀ ਉਮਰ 33 ਸਾਲ ਨੂੰਹ ਦੀ ਉਮਰ 26 ਸਾਲ ਅਤੇ ਪੋਤੀ ਦੀ ਉਮਰ 11 ਮਹੀਨੇ ਦੱਸੀ ਜਾ ਰਹੀ।

Reported by:  PTC News Desk  Edited by:  Amritpal Singh -- May 06th 2024 04:25 PM
ਜਲੰਧਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ

ਜਲੰਧਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ

ਜਲੰਧਰ ਦਿਹਾਤੀ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਸੋਮਵਾਰ ਤੜਕੇ 5.30 ਵਜੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਦੋ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਮਾਰਨ ਵਾਲੇ 4 ਲੋਕ ਮਹਾਰਾਸ਼ਟਰਾ ਦੇ ਰਹਿਣ ਵਾਲੇ ਸਨ।

ਦੱਸਿਆ ਜਾ ਰਿਹਾ ਹੈ ਕਿ ਟੱਕਰ 'ਚ ਆਈ-10 ਅਤੇ ਇਨੋਵਾ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ। ਹਾਦਸੇ ਵਿੱਚ ਗੱਡੀ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ ਹੈ। ਮੌਕੇ 'ਤੇ ਪਹੁੰਚੀ ਥਾਣਾ ਮਕਸੂਦਾਂ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


- PTC NEWS

Top News view more...

Latest News view more...

PTC NETWORK