Jalandhar ’ਚ ਵਾਪਰਿਆ ਭਿਆਨਕ ਸੜਕੀ ਹਾਦਸਾ; NH ’ਤੇ ਟੂਰਿਸਟ ਬੱਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਹੋਈ ਟੱਕਰ, 4 ਦੀ ਮੌਤ
Jalandhar Horrible Accident : ਜਲੰਧਰ ਵਿੱਚ ਸੋਮਵਾਰ ਸਵੇਰੇ ਇੱਕ ਟੂਰਿਸਟ ਬੱਸ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬੱਸ ਡਰਾਈਵਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 11 ਜ਼ਖਮੀਆਂ ਵਿੱਚੋਂ 9 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੱਸ ਦਿੱਲੀ ਤੋਂ ਜੰਮੂ ਜਾ ਰਹੀ ਸੀ।
ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਵਾਸੀ ਰਿਆਸੀ, ਜੰਮੂ, ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ, ਵਰਿੰਦਰ ਪਾਲ ਸਿੰਘ ਵਾਸੀ ਮਾਛੀਵਾੜਾ ਸਾਹਿਬ ਅਤੇ ਸਤਵਿੰਦਰ ਸਿੰਘ ਵਾਸੀ ਜੰਮੂ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
- PTC NEWS