Thu, Oct 24, 2024
Whatsapp

ਮੁਹਾਲੀ ਵਿੱਚ ਲੜਕੀ ਦੇ ਕਤਲ ਦੀ ਗੁੱਥੀ ਸੁਲਝੀ, ਪ੍ਰੇਮੀ ਹੀ ਨਿਕਲਿਆ ਕਾਤਲ

ਮੁਹਾਲੀ ਦੇ ਫੇਜ਼ 1 ਦੇ ਇੱਕ ਨਿੱਜੀ ਹੋਟਲ ਵਿੱਚੋਂ ਲੜਕੀ ਦੀ ਲਾਸ਼ ਮਿਲੀ ਹੈ, ਜਿਸ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ।

Reported by:  PTC News Desk  Edited by:  Dhalwinder Sandhu -- June 20th 2024 03:16 PM -- Updated: June 21st 2024 01:05 PM
ਮੁਹਾਲੀ ਵਿੱਚ ਲੜਕੀ ਦੇ ਕਤਲ ਦੀ ਗੁੱਥੀ ਸੁਲਝੀ, ਪ੍ਰੇਮੀ ਹੀ ਨਿਕਲਿਆ ਕਾਤਲ

ਮੁਹਾਲੀ ਵਿੱਚ ਲੜਕੀ ਦੇ ਕਤਲ ਦੀ ਗੁੱਥੀ ਸੁਲਝੀ, ਪ੍ਰੇਮੀ ਹੀ ਨਿਕਲਿਆ ਕਾਤਲ

Mohali Female Murder Update: ਮੁਹਾਲੀ ਜ਼ਿਲ੍ਹੇ ਫੇਜ਼ 1 ਵਿੱਚ ਦੇਰ ਰਾਤ ਇੱਕ ਹੋਟਲ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਜਿਸ ਦੀ ਲਾਸ਼ ਹੋਟਲ ਦੇ ਕਮਰੇ 'ਚੋਂ ਮਿਲੀ ਹੈ। ਔਰਤ ਦੇ ਗਲੇ 'ਤੇ ਨਿਸ਼ਾਨ ਪਾਏ ਗਏ ਹਨ, ਕਿਹਾ ਜਾ ਰਿਹਾ ਹੈ ਕਿ ਔਰਤ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਨਵਾਂਸ਼ਹਿਰ ਦੀ ਰਹਿਣ ਵਾਲੀ ਵਜੋਂ ਹੋਈ ਹੈ।


ਹੋਟਲ ਵਿੱਚ ਲਿਆ ਸੀ ਕਮਰਾ

ਪੁਲਿਸ ਮੁਤਾਬਕ ਮਹਿਲਾ ਅਤੇ ਨੌਜਵਾਨ ਨੇ ਬੁੱਧਵਾਰ ਨੂੰ ਮੋਹਾਲੀ ਦੇ ਫੇਜ਼ 1 ਸਥਿਤ ਇਕ ਹੋਟਲ 'ਚ ਕਮਰਾ ਲਿਆ ਸੀ। ਉਨ੍ਹਾਂ ਦੇ ਨਾਲ 4 ਸਾਲ ਦਾ ਬੱਚਾ ਵੀ ਸੀ। ਵੀਰਵਾਰ ਸਵੇਰੇ ਜਦੋਂ ਹੋਟਲ ਸਟਾਫ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਘਟਨਾ ਤੋਂ ਬਾਅਦ ਨੌਜਵਾਨ ਅਤੇ ਬੱਚਾ ਲਾਪਤਾ ਸਨ, ਲਾਪਤਾ ਮੁਲਜ਼ਮ ਨਵਾਂਸ਼ਹਿਰ ਦਾ ਰਹਿਣ ਵਾਲਾ ਵੀ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੇ ਗੜ੍ਹਸ਼ੰਕਰ ਥਾਣੇ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ, ਜਿਸ ਨੂੰ ਪੁੱਛਗਿੱਛ ਲਈ ਮੁਹਾਲੀ ਲਿਆਂਦਾ ਜਾਵੇਗਾ। 

ਮ੍ਰਿਤਕ ਔਰਤ ਸੁਨੀਤਾ ਅਤੇ ਮੁਲਜ਼ਮ ਸੁਨੀਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੇ ਸਨ, ਉਨ੍ਹਾਂ ਦਾ ਇੱਕ ਚਾਰ ਸਾਲ ਦਾ ਬੱਚਾ ਵੀ ਸੀ, ਘਟਨਾ ਤੋਂ ਬਾਅਦ ਮੁਲਜ਼ਮ ਉਸਨੂੰ ਆਪਣੇ ਨਾਲ ਲੈ ਗਿਆ। ਮੁਲਜ਼ਮ ਸੁਨੀਲ ਗੜ੍ਹਸ਼ੰਕਰ ਦਾ ਰਹਿਣ ਵਾਲਾ ਹੈ ਅਤੇ ਮੁਹਾਲੀ ਵਿੱਚ ਏਸੀ ਰਿਪੇਅਰ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ ਪੰਜਵੇਂ ਦਿਨ ਵੀ ਫਰੀ, ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

- PTC NEWS

Top News view more...

Latest News view more...

PTC NETWORK