Mon, Feb 6, 2023
Whatsapp

ਤਿੰਨ ਬੱਚਿਆਂ ਦੀ ਮਾਂ ਨਾਲ ਰਹਿ ਰਹੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਬਰਾਮਦ

Written by  Ravinder Singh -- January 10th 2023 10:20 AM
ਤਿੰਨ ਬੱਚਿਆਂ ਦੀ ਮਾਂ ਨਾਲ ਰਹਿ ਰਹੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਬਰਾਮਦ

ਤਿੰਨ ਬੱਚਿਆਂ ਦੀ ਮਾਂ ਨਾਲ ਰਹਿ ਰਹੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਬਰਾਮਦ

ਬਟਾਲਾ : ਬਟਾਲਾ ਦੇ ਗੁਰੂ ਨਾਨਕ ਨਗਰ ਇਲਾਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦ ਤਿੰਨ ਬੱਚਿਆਂ ਦੀ ਮਾਂ ਨਾਲ ਰਹਿ ਰਹੇ 22 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ। ਨੌਜਵਾਨ ਔਰਤ ਨਾਲ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ, ਜਿਥੋਂ ਉਸ ਦੀ ਗਲੀ-ਸੜੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਘਰ ਦੇ ਦਰਵਾਜ਼ੇ ਦਾ ਤਾਲਾ ਤੋੜ ਕੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਲਾਸ਼ ਵਿਚ ਬੁਰੀ ਤਰ੍ਹਾਂ ਕੀੜੇ ਪੈ ਚੁੱਕੇ ਸਨ ਜਿਸ ਤੋਂ ਸਾਫ ਹੁੰਦਾ ਸੀ ਕਿ ਲਾਸ਼ 10 ਤੋਂ 15 ਦਿਨ ਪੁਰਾਣੀ ਹੋ ਚੁੱਕੀ ਸੀ। ਉਕਤ ਮਹਿਲਾ ਫ਼ਰਾਰ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਨੀ ਪਿੰਡ ਦੂੰਬੀਵਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਵਿਕਾਸ ਕੁਮਾਰ ਨੇ ਦੱਸਿਆ ਕਿ ਉਹ ਖੁਦ ਵਿਦੇਸ਼ ਰਹਿੰਦਾ ਹੈ ਅਤੇ ਕਈ ਵਾਰ ਉਸਨੇ ਆਪਣੇ ਭਰਾ ਸੰਨੀ ਨੂੰ ਵੀ ਵਿਦੇਸ਼ ਲਿਆਉਣ ਦੀ ਕੋਸ਼ਿਸ਼ ਕੀਤੀ ਤੇ ਸੰਨੀ ਇਕ ਵਾਰ ਵਿਦੇਸ਼ ਵੀ ਚਲਾ ਗਿਆ ਸੀ ਪਰ ਉਕਤ ਮਹਿਲਾ ਨੇਹਾ ਸ਼ਰਮਾ ਦੇ ਕਹਿਣ ਉਤੇ ਉਹ ਵਾਪਸ ਆ ਗਿਆ ਅਤੇ ਉਕਤ ਮਹਿਲਾ ਨਾਲ ਬਟਾਲਾ ਦੇ ਗੁਰੂ ਨਾਨਕ ਨਗਰ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਲੱਗ ਪਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੇ ਭਰਾ ਸੰਨੀ ਨੂੰ ਬਹੁਤ ਸਮਝਾਇਆ ਪਰ ਉਸ ਨੇ ਸਾਡੀ ਇਕ ਨਹੀਂ ਮੰਨੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੱਜ ਉਕਤ ਮਹਿਲਾ ਦਾ ਉਨ੍ਹਾਂ ਨੂੰ ਫੋਨ ਆਇਆ ਕਿ ਉਹ ਕੁਝ ਦਿਨਾਂ ਤੋਂ ਦੂਸਰੇ ਸ਼ਹਿਰ ਆਈ ਹੋਈ ਹੈ ਅਤੇ ਅੱਜ ਸੰਨੀ ਉਸ ਦਾ ਫੋਨ ਨਹੀਂ ਚੁੱਕ ਰਿਹਾ।

ਇਹ ਵੀ ਪੜ੍ਹੋ : ਪੰਜਾਬ ’ਚ ਮੁੜ ਵਾਪਰੀ ਵੱਡੀ ਘਟਨਾ, ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ

ਤੁਸੀਂ ਜਾਕੇ ਦੇਖੋ ਅਤੇ ਜਦੋਂ ਉਨ੍ਹਾਂ ਨੇ ਬਟਾਲਾ ਆਕੇ ਉਕਤ ਮਕਾਨ ਵਿੱਚ ਦੇਖਿਆ ਤਾਂ ਮਕਾਨ ਚਾਰੇ ਪਾਸੇ ਤੋਂ ਬੰਦ ਸੀ ਅਤੇ ਇਕ ਸ਼ੀਸ਼ੇ ਜ਼ਰੀਏ ਨਜ਼ਰ ਆਇਆ ਕੇ ਸੰਨੀ ਦੀ ਲਾਸ਼ ਪਈ ਸੀ ਤਾਂ ਫਿਰ ਉਨ੍ਹਾਂ ਨੇ ਪੁਲਿਸ ਦੀ ਮਦਦ ਨਾਲ ਮਕਾਨ ਦੇ ਤਾਲੇ ਤੋੜ ਕੇ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ। ਘਟਨਾ ਦੀ ਇਤਲਾਹ ਮਿਲਦੇ ਹੀ ਮੌਕੇ ਉਪਰ ਪਹੁੰਚੇ ਐਸਐਚਓ ਕੁਲਵੰਤ ਸਿੰਘ ਨੇ ਘਟਨਾ ਬਾਰੇ ਦੱਸਦੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਬਿਆਨਾਂ ਦੇ ਆਧਾਰ ਉਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

- PTC NEWS

adv-img

Top News view more...

Latest News view more...