Sat, Dec 7, 2024
Whatsapp

ਵਿਆਹ ਵਿਚ ਲਾੜੀ ਨੂੰ ਲੱਗੀ ਗੋਲੀ, ਵਿਦਾਈ ਵੇਲੇ ਵਾਪਰੀ ਘਟਨਾ

Punjab News: ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਵਿਆਹ ਸਮਾਗਮ ਦੌਰਾਨ ਚਲਾਈ ਗੋਲੀ ਲਾੜੀ ਨੂੰ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ ਹੈ।

Reported by:  PTC News Desk  Edited by:  Amritpal Singh -- November 11th 2024 10:50 AM -- Updated: November 11th 2024 11:51 AM
ਵਿਆਹ ਵਿਚ ਲਾੜੀ ਨੂੰ ਲੱਗੀ ਗੋਲੀ, ਵਿਦਾਈ ਵੇਲੇ ਵਾਪਰੀ ਘਟਨਾ

ਵਿਆਹ ਵਿਚ ਲਾੜੀ ਨੂੰ ਲੱਗੀ ਗੋਲੀ, ਵਿਦਾਈ ਵੇਲੇ ਵਾਪਰੀ ਘਟਨਾ

Punjab News: ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਵਿਆਹ ਸਮਾਗਮ ਦੌਰਾਨ ਚਲਾਈ ਗੋਲੀ ਲਾੜੀ ਨੂੰ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ ਹੈ। ਜ਼ਖਮੀ ਲਾੜੀ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।


ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਜਦੋਂ ਵਿਆਹ ਤੋਂ ਬਾਅਦ ਵਿਦਾਈ ਹੋ ਰਹੀ ਸੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ। ਗੋਲੀ ਲਾੜੀ ਦੇ ਮੱਥੇ ਨੂੰ ਚੀਰਦੀ ਹੋ ਨਿਕਲ ਗਈ, ਜਿਸ ਪਿੱਛੋਂ ਗੰਭੀਰ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਲਾੜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਇਹ ਲੜਕੀ ਦਾ ਵਿਆਹ ਸੀ ਅਤੇ ਜਦੋਂ ਵਿਦਾਈ ਹੋ ਰਹੀ ਸੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ। ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ।  ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਲੜਕੀ ਦੇ ਸਿਰ ‘ਤੇ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਘਟਨਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 'ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ... ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ... ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ... ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ ਅਸੀਂ ਅਨੇਕਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣਿਆਂ ਦਾ ਹੀ ਲਹੂ ਵਹਾਅ ਰਹੇ ਹਾਂ...ਸੋਚੋ ਤੇ ਵਿਚਾਰ ਕਰੋ ਕਿ ਜਿਸ ਘਰ ਦੇ ਵਿਹੜੇ 'ਚ ਜਿੱਥੇ ਸ਼ਗਨਾਂ ਦੇ ਗੀਤ ਚੱਲ ਰਹੇ ਸੀ ਉੱਥੇ ਪਲਾਂ 'ਚ ਧਾਹਾਂ ਵੱਜਣ ਲੱਗ ਗਈਆਂ...ਅਰਦਾਸ ਕਰਦਾਂ ਹਾਂ ਕਿ ਕੁੜੀ ਦੀ ਜਾਨ ਬਚ ਜਾਵੇ..'


- PTC NEWS

Top News view more...

Latest News view more...

PTC NETWORK