Mon, Jan 30, 2023
Whatsapp

ਤਿੰਨ-ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਭੜਕੇ ਠੇਕਾ ਕਾਮੇ

Written by  Ravinder Singh -- December 12th 2022 03:26 PM
ਤਿੰਨ-ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਭੜਕੇ ਠੇਕਾ ਕਾਮੇ

ਤਿੰਨ-ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਭੜਕੇ ਠੇਕਾ ਕਾਮੇ

ਬਠਿੰਡਾ : ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ਉਪਰ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਠੇਕਾ ਕਾਮਿਆਂ ਵਿਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗਾ ਪੂਰੀਆਂ ਨਾਂ ਹੋਣ ਉਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਬਠਿੰਡਾ ਦੇ ਜੁਝਾਰ ਸਿੰਘ ਨਗਰ ਫੇਸ ਤਿੰਨ ਦੀ ਟੈਂਕੀ ਉਤੇ ਚੜ੍ਹ ਕੇ ਜਲ ਸਪਲਾਈ ਠੇਕਾ ਕਾਮਿਆਂ ਨੇ ਰੋਸ ਪ੍ਰਦਰਸ਼ਨ ਕਰਦੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਕੱਚੇ ਠੇਕਾ ਕਾਮਿਆਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਾਰਨ ਕੱਚੇ ਠੇਕਾ ਕਾਮਿਆਂ ਨੂੰ ਘਰ ਚਲਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਬਣੀ ਹੈ ਹਰ ਵਾਰ ਤਿੰਨ ਚਾਰ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਲੈਣ ਲਈ ਧਰਨੇ ਤੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਹੀ ਕੱਚੇ ਕਾਮਿਆਂ ਨੂੰ ਉਨ੍ਹਾਂ ਦੀਆਂ ਉਜਰਤਾਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਅਧਿਆਪਕ ਨੇ ਕੱਪੜਿਆਂ ਤੋਂ ਬਾਹਰ ਹੋ ਕੇ ਦੂਜੇ ਅਧਿਆਪਕਾਂ ਨਾਲ ਕੀਤੀ ਹੱਥੋਪਾਈ, ਵੀਡੀਓ ਵਾਇਰਲ

ਪੰਜਾਬ ਸਰਕਾਰ ਵੱਲੋਂ 715 ਰੁਪਏ ਪ੍ਰਤੀ ਮਹੀਨਾ ਉਜਰਤਾਂ 'ਚ ਵਾਧਾ ਕਰਨ ਦੇ ਬੋਰਡ ਤਾਂ ਸਾਰੇ ਪੰਜਾਬ ਵਿੱਚ ਲਾਏ ਜਾ ਰਹੇ ਹਨ ਤੇ ਦੂਜੇ ਸੂਬਿਆਂ ਵਿੱਚ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਇਹ ਵਾਧਾ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਹੁਣ ਦੇ ਹਾਲਾਤ ਇਹ ਹਨ ਕਿ ਵਾਰ-ਵਾਰ ਅਧਿਕਾਰੀਆਂ ਨਾਲ ਰਾਬਤਾ ਕਰਨ ਉੱਤੇ ਵੀ ਤਨਖ਼ਾਹਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਿੱਚ ਅੱਜ ਜਲ ਸਪਲਾਈ ਦੇ ਕੱਚੇ ਠੇਕਾ ਕਾਮੇ ਪਰਿਵਾਰਾਂ ਤੇ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਕੇ ਉਦੋਂ ਤੱਕ ਪ੍ਰਦਰਸ਼ਨ ਕਰਨਗੇ ਜਦੋਂ ਤੱਕ ਤਨਖਾਹਾਂ ਦਾ ਹੱਲ ਨਹੀਂ ਹੁੰਦਾ ਇਹ ਰੋਸ ਧਰਨਾ ਪ੍ਰਦਰਸ਼ਨ ਅਣਮਿਥੇ ਸਮੇਂ ਲਈ ਜਾਰੀ ਰਹੇਗਾ।

- PTC NEWS

adv-img

Top News view more...

Latest News view more...