Thu, Apr 18, 2024
Whatsapp

ਸਾਬਕਾ ਉਪ ਮੁੱਖ ਮੰਤਰੀ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼, ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗਿਆ ਸਮਾਂ

Written by  Ravinder Singh -- November 26th 2022 02:20 PM
ਸਾਬਕਾ ਉਪ ਮੁੱਖ ਮੰਤਰੀ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼,  ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗਿਆ ਸਮਾਂ

ਸਾਬਕਾ ਉਪ ਮੁੱਖ ਮੰਤਰੀ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼, ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗਿਆ ਸਮਾਂ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਬਿਊਰੋ ਵੱਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਵੀ ਆਪਣਾ ਪੱਖ ਪੇਸ਼ ਕਰਨ ਲਈ ਨਹੀਂ ਪੁੱਜੇ। ਉਨ੍ਹਾਂ ਨੂੰ ਸਵੇਰੇ 10 ਵਜੇ ਐਸਐਸਪੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਆਉਣ ਲਈ ਹੁਕਮ ਜਾਰੀ ਕੀਤੇ ਗਏ ਸਨ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਓਮ ਪ੍ਰਕਾਸ਼ ਸੋਨੀ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਵਿਜੀਲੈਂਸ ਬਿਊਰੋ ਨੂੰ ਮਿਲਣ ਲਈ ਹੋਰ ਸਮਾਂ ਮੰਗਿਆ ਹੈ।


ਕਾਬਿਲੇਗੌਰ ਹੈ ਕਿ ਸਾਬਕਾ ਕਾਂਗਰਸੀ ਮੰਤਰੀਆਂ ਤੋਂ ਬਾਅਦ ਹੁਣ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਵੀ ਵਿਜੀਲੈਂਸ ਬਿਊਰੋ ਦੀ ਰਡਾਰ 'ਤੇ ਹਨ। ਹਾਲ ਹੀ 'ਚ ਵਿਜੀਲੈਂਸ ਵਿਭਾਗ ਦਾ ਇਕ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਨੂੰ ਮਿਲਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਕਚਹਿਰੀ ਚੌਕ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਜਿਸ ਅਨੁਸਾਰ ਉਨ੍ਹਾਂ ਨੇ ਸ਼ਨਿੱਚਰਵਾਰ ਨੂੰ ਸਵੇਰੇ 10 ਵਜੇ ਐਸਐਸਪੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਪੁੱਜ ਕੇ ਵਿਜੀਲੈਂਸ ਬਿਊਰੋ ਅੱਗੇ ਆਪਣੀ ਜਾਇਦਾਦ ਤੇ ਆਮਦਨ ਸਬੰਧੀ ਦਸਤਾਵੇਜ਼ ਪੇਸ਼ ਕਰਨ ਦੇ ਆਦੇਸ਼ ਜਾਰੀ ਹੋਏ ਸਨ। ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਵੱਲੋਂ ਅੱਜ ਸਵੇਰੇ ਐਸਐਸਪੀ ਦਫ਼ਤਰ ਨੂੰ ਇੱਕ ਸੁਨੇਹਾ ਭੇਜਿਆ ਗਿਆ। ਜਿਸ ਵਿੱਚ ਉਨ੍ਹਾਂ ਨੇ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਵਿਜੀਲੈਂਸ ਬਿਊਰੋ ਨੂੰ ਮਿਲਣ ਲਈ ਹੋਰ ਸਮਾਂ ਅਤੇ ਹੋਰ ਤਰੀਕ ਦਿੱਤੀ ਜਾਵੇ, ਜਿਸ ਨੂੰ ਵਿਜੀਲੈਂਸ ਬਿਊਰੋ ਨੇ ਪ੍ਰਵਾਨ ਕਰ ਲਿਆ ਹੈ ਪਰ ਅਗਲੀ ਤਰੀਕ 'ਤੇ ਜਲਦ ਹੀ ਫੈਸਲਾ ਲਿਆ ਜਾਵੇਗਾ। ਕਾਬਿਲੇਗੌਰ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਦੇ ਘਰ ਵਿਜੀਲੈਂਸ ਬਿਊਰੋ ਵੱਲੋਂ ਦਿੱਤੇ ਨੋਟਿਸ ਵਿੱਚ ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਅਹਿਮ ਐਲਾਨ

ਇਸ ਸਾਲ ਜੁਲਾਈ ਮਹੀਨੇ ਸਾਬਕਾ ਉਪ ਮੁੱਖ ਮੰਤਰੀ ਦਾ ਨਾਂ ਵੀ ਸੈਨੇਟਾਈਜ਼ਰ ਘੁਟਾਲੇ ਨਾਲ ਜੁੜਿਆ ਸੀ। ਹਾਲਾਂਕਿ ਸੋਨੀ ਇਸ ਤੋਂ ਇਨਕਾਰ ਕਰਦੇ ਰਹੇ ਹਨ। ਓਪੀ ਸੋਨੀ 'ਤੇ ਕੋਵਿਡ ਦੌਰਾਨ ਸਿਹਤ ਮੰਤਰੀ ਹੁੰਦਿਆਂ ਤਿੰਨ ਗੁਣਾ ਕੀਮਤ 'ਤੇ ਸੈਨੇਟਾਈਜ਼ਰ ਖਰੀਦਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਦਾ ਸਾਰਾ ਰਿਕਾਰਡ ਮਾਲ ਵਿਭਾਗ ਨੇ ਮੰਗਿਆ ਸੀ। ਚੋਣ ਕਮਿਸ਼ਨ ਲਈ 54.54 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ 1.80 ਲੱਖ ਬੋਤਲਾਂ ਖਰੀਦੀਆਂ ਗਈਆਂ। ਜਦੋਂ ਕਿ ਸਿਹਤ ਵਿਭਾਗ ਆਪਣੇ ਲਈ ਉਹੀ ਸੈਨੇਟਾਈਜ਼ਰ ਤਿੰਨ ਗੁਣਾ ਵੱਧ 160 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਖਰੀਦ ਰਿਹਾ ਸੀ।

- PTC NEWS

adv-img

Top News view more...

Latest News view more...