Sun, Feb 5, 2023
Whatsapp

'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਲਾਡਲੇ ਨੇ ਨਵੇਂ ਸਾਲ ਦੀ ਪਾਰਟੀ ਦੌਰਾਨ ਕੀਤੇ ਫਾਇਰ, ਮਾਮਲਾ ਦਰਜ

Written by  Ravinder Singh -- January 02nd 2023 03:33 PM
'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਲਾਡਲੇ ਨੇ ਨਵੇਂ ਸਾਲ ਦੀ ਪਾਰਟੀ ਦੌਰਾਨ ਕੀਤੇ ਫਾਇਰ, ਮਾਮਲਾ ਦਰਜ

'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਲਾਡਲੇ ਨੇ ਨਵੇਂ ਸਾਲ ਦੀ ਪਾਰਟੀ ਦੌਰਾਨ ਕੀਤੇ ਫਾਇਰ, ਮਾਮਲਾ ਦਰਜ

ਗੁਰਦਾਸਪੁਰ : ਗੁਰਦਾਸਪੁਰ ਦੇ ਇਕ ਨਿੱਜੀ ਹੋਟਲ ਅੰਦਰ ਚੱਲ ਰਹੀ ਨਵੇਂ ਸਾਲ ਦੀ ਪਾਰਟੀ ਦੌਰਾਨ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਦੇ ਲਾਡਲੇ ਨੇ ਰਿਵਾਲਵਰ ਨਾਲ ਹਵਾਈ ਫਾਇਰ ਕੀਤੇ, ਜਿਸ ਨਾਲ ਹੋਟਲ ਵਿਚ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਸੂਚਨਾ ਮਿਲਣ ਉਤੇ ਪੁਲਿਸ ਨੇ ਕਸ਼ਮੀਰ ਸਿੰਘ ਵਾਹਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਗੁਰਦਾਸਪੁਰ ਦੇ ਇਕ ਨਿੱਜੀ ਹੋਟਲ ਵਿੱਚ ਚੱਲ ਰਹੀ ਨਵੇਂ ਸਾਲ ਦੀ ਪਾਰਟੀ ਦੌਰਾਨ ਆਪਣੀ ਰਿਵਾਲਵਰ ਕੱਢ ਕੇ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਦੇ ਪੁੱਤਰ ਸੁਖਵਿੰਦਰ ਸਿੰਘ ਉਰਫ ਸੁੱਖ ਵਾਹਲਾ ਨੇ ਹਵਾਈ ਫਾਇਰ ਕਰ ਦਿੱਤਾ ਜਿਸ ਤੋਂ ਪਾਰਟੀ ਵਿੱਚ ਹਫੜਾ-ਤਫੜੀ ਮੱਚ ਗਈ। ਇਸ ਮਗਰੋਂ ਹੁਣ ਥਾਣਾ ਸਿਟੀ ਗੁਰਦਾਸਪੁਰ ਦੀ ਪੁਲੀਸ ਨੇ ਸੁੱਖ ਵਾਹਲਾ ਖਿਲਾਫ ਮਾਨਵੀ ਜੀਵਨ ਨੂੰ ਖ਼ਤਰਾ ਪਹੁੰਚਾਉਣ ਦੀ ਧਾਰਾ 336, ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਵੇਂ ਸਾਲ ਦੇ ਪ੍ਰੋਗਰਾਮ ਦੋਰਾਨ ਇਕ ਨਿੱਜੀ ਹੋਟਲ ਵਿਚ ਚੱਲ ਰਹੀ ਪਾਰਟੀ ਦੌਰਾਨ ਸੁਖਵਿੰਦਰ ਸਿੰਘ ਉਰਫ ਸੁੱਖ ਵਾਹਲਾ ਨਾਮਕ ਨੌਜਵਾਨ ਨੇ ਗੋਲ਼ੀ ਚਲਾਈ ਹੈ ਜਿਸ ਤਹਿਤ ਉਸ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਿਤਾ ਜਾ ਚੁੱਕਾ ਹੈ ਅਤੇ ਉਸਨੂੰ ਗਿਰਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ 'ਚ 20 ਸਾਲਾ ਕੁੜੀ ਦੀ ਸ਼ੱਕੀ ਮੌਤ ਦਾ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਕਾਬਿਲੇਗੌਰ ਹੈ ਕਿ ਸੁੱਖ ਵਾਹਲਾ ਦੇ ਪਿਤਾ ਕਸ਼ਮੀਰ ਸਿੰਘ ਵਾਹਲਾ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਹੇ ਹਨ ਅਤੇ ਗੁਜਰਾਤ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਆਪਣੇ ਸਾਥੀਆਂ ਸਮੇਤ ਚੋਣ ਪ੍ਰਚਾਰ ਵੀ ਕਰਨ ਗਏ ਸਨ ਤੇ ਸੁੱਖ ਵਾਲਾ ਵੀ ਆਪਣੇ ਪਿਤਾ ਦੀਆਂ ਰਾਜਨੀਤਕ ਗਤੀਵਿਧੀਆਂ ਵਿੱਚ ਸ਼ਰੀਕ ਹੁੰਦਾ ਰਿਹਾ ਹੈ। ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਦਿੱਲੀ 'ਚ 20 ਸਾਲਾ ਕੁੜੀ ਦੀ ਸ਼ੱਕੀ ਮੌਤ ਦਾ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

- PTC NEWS

adv-img

Top News view more...

Latest News view more...