Tue, May 26, 2026
Whatsapp

ਅੱਜ ਹੋਵੇਗਾ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ

ਪੰਜਾਬ ਦੇ ਮਕਬੂਲ ਗਾਇਕ ਸੁਰਿੰਦਰ ਛਿੰਦਾ ਇਸ ਫਾਨੀ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ। ਪੰਜਾਬੀ ਫਿਲਮ ਇੰਡਸਟਰੀ ਦੇ ਇਸ ਮਹਾਨ ਕਲਾਕਾਰ ਦੇ ਦੇਹਾਂਤ ਤੋਂ ਬਾਅਦ ਬੁੱਧਵਾਰ ਤੋਂ ਹੀ ਉਨ੍ਹਾਂ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ।

Reported by:  PTC News Desk  Edited by:  Shameela Khan -- July 29th 2023 08:00 AM -- Updated: July 29th 2023 09:56 AM
ਅੱਜ ਹੋਵੇਗਾ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ

ਅੱਜ ਹੋਵੇਗਾ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ

Surinder shinda last rites: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸੰਸਕਾਰ ਅੱਜ ਯਾਨੀ 29 ਜੁਲਾਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿੱਚ ਦੁਪਹਿਰੇ 12 ਵਜੇ ਦੇ ਕਰੀਬ ਕੀਤਾ ਜਾਵੇਗਾ। ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਇਹ ਜਾਣਕਾਰੀ ਮੀਡੀਆ ਦੇ ਨਾਲ ਕੀਤੀ ਗੱਲਬਾਤ ਜ਼ਰੀਏ ਸਾਂਝੀ ਕੀਤੀ।

ਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਟਰੱਕ ਨੂੰ ਫੁੱਲਾਂ ਨਾਲ ਵਿਸ਼ੇਸ਼ ਤੌਰ 'ਤੇ ਸਜਾਇਆ ਗਿਆ ਹੈ। ਉਸ ਟਰੱਕ ਦੇ ਅੱਗੇ ਛਿੰਦੇ ਦੀ ਤਸਵੀਰ ਵੀ ਲਾਈ ਗਈ ਹੈ। ਛਿੰਦਾ ਦੇ ਸਮਰਥਕ ਉਨ੍ਹਾਂ ਨੂੰ ਖੁੱਲ੍ਹੇ ਟਰੱਕ 'ਚ ਅੰਤਿਮ ਦਰਸ਼ਨ ਕਰ ਸਕਣਗੇ।


ਉਨ੍ਹਾਂ ਦੇ ਅੰਤਿਮ ਸੰਸਕਾਰ 'ਚ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪੰਜਾਬੀ ਲੋਕ ਗਾਇਕ ਵੱਡੀ ਗਿਣਤੀ 'ਚ ਪਹੁੰਚਣਗੇ। ਛਿੰਦਾ ਨੇ ਬੁੱਧਵਾਰ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਛਿੰਦਾ ਦਾ ਪੁੱਤਰ ਸਿਮਰਨ ਅਤੇ ਬੇਟੀ ਵਿਦੇਸ਼ ਵਿਚ ਰਹਿੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਮੌਤ ਤੋਂ ਤਿੰਨ ਦਿਨ ਬਾਅਦ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਲੋਕ ਗਾਇਕਾਂ ਵਿੱਚ ਸੋਗ ਦੀ ਲਹਿਰ ਹੈ।




26 ਜੁਲਾਈ ਨੂੰ ਹੋਇਆ ਸੀ ਦੇਹਾਂਤ: 

ਦੱਸ ਦਈਏ ਕਿ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ ਦੇ ਦਿਨ ਤਕਰੀਬਨ 6.30 ਵਜੇ ਲੁਧਿਆਣਾ ਦੇ ਡੀ.ਐੱਮ.ਸੀ ਵਿੱਚ ਦਿਹਾਂਤ ਹੋ ਗਿਆ ਸੀ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦੇਹਾਂਤ ਸੰਗੀਤ ਜਗਤ ਵਿੱਚ ਹੋਏ ਸਭ ਤੋਂ ਵੱਡੇ ਘਾਟੇ ਵਿੱਚੋਂ ਇੱਕ ਹੈ। ਜਿਸ ਨੂੰ ਕੋਈ ਪੂਰਾ ਨਹੀਂ ਕਰ ਸਕਦਾ। ਕਲਾਕਾਰ ਦੀ ਮੌਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਸੁਰਿੰਦਰ ਛਿੰਦਾ ਦਾ ਦੂਜਾ ਪੁੱਤਰ ਸਿਮਰਨ ਛਿੰਦਾ ਅਤੇ ਬੇਟੀ ਵੀਰਵਾਰ ਨੂੰ ਦੁਪਹਿਰ 1 ਵਜੇ ਕੈਨੇਡਾ ਤੋਂ ਲੁਧਿਆਣਾ ਪਰਤ ਆਏ ਹਨ। ਇਸ ਦੇ ਮੱਦੇਨਜ਼ਰ ਅੰਤਿਮ ਸਸਕਾਰ ਦੀ ਤਰੀਕ ਤੈਅ ਕੀਤੀ ਗਈ ਸੀ। ਪੰਜਾਬੀ ਫਿਲਮ ਇੰਡਸਟਰੀ ਦੇ ਇਸ ਮਹਾਨ ਕਲਾਕਾਰ ਦੇ ਦੇਹਾਂਤ ਤੋਂ ਬਾਅਦ ਬੁੱਧਵਾਰ ਤੋਂ ਹੀ ਉਨ੍ਹਾਂ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ।

ਦੋਵੇ ਭਰਾ ਹੋਏ ਭਾਵੁਕ:

ਜਦੋਂ ਹੀ ਸਿਮਰਨ ਘਰ ਆਇਆ ਤਾਂ ਉਸ ਨੇ ਭਰਾ ਮਨਿੰਦਰ ਨੂੰ ਜੱਫੀ ਪਾ ਕੇ ਰੋਣ ਲੱਗਿਆ। ਆਪਣੇ ਪਿਤਾ ਨੂੰ ਯਾਦ ਕਰਕੇ ਦੋਵੇਂ ਹੰਝੂ ਵਹਾਉਣ ਲੱਗੇ। ਉੱਥੇ ਮੌਜੂਦ ਲੋਕਾਂ ਨੇ ਦੋਹਾਂ ਭਰਾਵਾਂ ਨੂੰ ਦਿਲਾਸਾ ਦਿੱਤਾ।

ਇਹ ਵੀ ਪੜ੍ਹੋ: Last Rites of Surinder Shinda: ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਇਸ ਦਿਨ ਹੋਵੇਗਾ ਅੰਤਿਮ ਸਸਕਾਰ, ਜਾਣੋ ਛਿੰਦਾ ਦੇ ਪਰਿਵਾਰ ’ਚ ਕੌਣ-ਕੌਣ ਹਨ ?


  

- PTC NEWS

Electrical Saftey authority

Top News view more...

Latest News view more...

PTC NETWORK
PTC NETWORK