Sun, Oct 25, 2026
Whatsapp

ਨਸ਼ਿਆਂ ਨਾਲ ਉੱਜੜਦੇ ਘਰਾਂ ਲਈ ਸਰਕਾਰ ਜਵਾਬ ਦੇਵੇ: ਮਨਪ੍ਰੀਤ ਕੌਰ

ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਅਤੇ ਨੌਜਵਾਨਾਂ ਦੀਆਂ ਮੌਤਾਂ ਲਈ ਪੰਜਾਬ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।

Reported by:  PTC News Desk  Edited by:  Amritpal Singh -- October 25th 2026 08:45 PM
ਨਸ਼ਿਆਂ ਨਾਲ ਉੱਜੜਦੇ ਘਰਾਂ ਲਈ ਸਰਕਾਰ ਜਵਾਬ ਦੇਵੇ: ਮਨਪ੍ਰੀਤ ਕੌਰ

ਨਸ਼ਿਆਂ ਨਾਲ ਉੱਜੜਦੇ ਘਰਾਂ ਲਈ ਸਰਕਾਰ ਜਵਾਬ ਦੇਵੇ: ਮਨਪ੍ਰੀਤ ਕੌਰ

ਮਾਨਸਾ: ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਅਤੇ ਨੌਜਵਾਨਾਂ ਦੀਆਂ ਮੌਤਾਂ ਲਈ ਪੰਜਾਬ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸੰਘਰਸ਼ ਹੁਣ ਸਿਰਫ਼ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਪੰਜਾਬ ਭਰ ਵਿੱਚ ਨਸ਼ਿਆਂ ਦੇ ਵਧ ਰਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਸਾਂਝੀ ਲੜਾਈ ਬਣਨਾ ਚਾਹੀਦਾ ਹੈ। ਪਰਿਵਾਰ ਅਤੇ ਐਕਸ਼ਨ ਕਮੇਟੀ ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ਿਆਂ ਸਮੇਤ ਆਪਣੀਆਂ ਮੰਗਾਂ ’ਤੇ ਕਾਇਮ ਹਨ।


ਮਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਆਪਣੇ ਜੀਅ ਨੂੰ ਗੁਆਉਣ ਦਾ ਜਿਹੜਾ ਦੁੱਖ ਝੱਲਿਆ ਹੈ, ਉਹ ਕਿਸੇ ਹੋਰ ਪਰਿਵਾਰ ਦੇ ਹਿੱਸੇ ਨਾ ਆਵੇ। ਕਿਸੇ ਹੋਰ ਬੱਚੇ ਦੇ ਸਿਰ ਤੋਂ ਪਿਤਾ ਦਾ ਸਾਇਆ ਨਾ ਖੁੱਸੇ ਅਤੇ ਕਿਸੇ ਹੋਰ ਘਰ ਦੇ ਸੁਪਨੇ ਨਸ਼ਿਆਂ ਦੀ ਭੇਟ ਨਾ ਚੜ੍ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਦੀਆਂ ਮੌਤਾਂ ਅਤੇ ਪਰਿਵਾਰਾਂ ਦੀ ਤਬਾਹੀ ਦੇ ਸਵਾਲ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਲੋਕਾਂ ਦਾ ਇਕਜੁੱਟ ਹੋਣਾ ਜ਼ਰੂਰੀ ਹੈ।


ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸਾਂਝੇ ਮੰਚ ’ਤੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਝੋਟਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੱਗੇ ਲਿਜਾਣਾ ਅਤੇ ਹੋਰ ਘਰਾਂ ਨੂੰ ਉੱਜੜਨ ਤੋਂ ਬਚਾਉਣ ਲਈ ਡਟਣਾ ਹੀ ਉਸ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।


ਇਸ ਮੌਕੇ ਹਰਿੰਦਰ ਸਿੰਘ ਮਾਨਸ਼ਾਹੀਆ, ਗਗਨਦੀਪ ਸਿਰਸੀਵਾਲਾ, ਪਰਮਿੰਦਰ ਸਿੰਘ ਬਾਲਿਆਂਵਾਲੀ, ਅਮਨ ਪਟਵਾਰੀ, ਰੂਬੀ ਮਾਨਸਾ ਅਤੇ ਹਰਦੀਪ ਸਿੰਘ ਸਿੱਧੂ ਹਾਜ਼ਰ ਸਨ। ਉਧਰ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਸਾਬਕਾ ਆਈ ਏ ਐੱਸ ਅਧਿਕਾਰੀ ਕਮਲਜੀਤ ਸਿੰਘ ਚੀਮਾ, ਸੁਖਦਰਸ਼ਨ ਸਿੰਘ ਨੱਤ, ਗੁਰਪ੍ਰੀਤ ਸਿੰਘ ਵਿੱਕੀ, ਜਸਵਿੰਦਰ ਸਿੰਘ ਤਾਮਕੋਟ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK