Mon, Jan 30, 2023
Whatsapp

ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ 'ਚ ਉੱਠਿਆ ਨਸ਼ਿਆਂ ਦਾ ਮੁੱਦਾ

Written by  Ravinder Singh -- January 22nd 2023 05:54 PM -- Updated: January 22nd 2023 05:56 PM
ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ 'ਚ ਉੱਠਿਆ ਨਸ਼ਿਆਂ ਦਾ ਮੁੱਦਾ

ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ 'ਚ ਉੱਠਿਆ ਨਸ਼ਿਆਂ ਦਾ ਮੁੱਦਾ

ਅੰਮ੍ਰਿਤਸਰ : ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਮਾਧਵ ਵਿਦਿਆ ਨਿਕੇਤਨ ਸਕੂਲ ਗੁਰੂਨਗਰੀ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਦੀ ਦੋ ਦਿਨਾ ਮੀਟਿੰਗ ਸ਼ੁਰੂ ਹੋਈ। ਜਾਣਕਾਰੀ ਅਨੁਸਾਰ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿਚ ਅੱਜ ਪਹਿਲੇ ਦਿਨ ਲਗਭਗ 150 ਡੈਲੀਗੇਟਸ ਨੇ ਹਿੱਸਾ ਲਿਆ। ਇਸ 'ਚ ਸੂਬਾ ਕੋਰ ਗਰੁੱਪ ਦੇ ਮੈਂਬਰ, ਸੂਬਾ ਅਹੁਦੇਦਾਰ, ਜ਼ਿਲ੍ਹਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਦੂਜੇ ਦਿਨ ਸੂਬਾ ਕਾਰਜਕਾਰਨੀ 'ਚ ਸੂਬੇ ਭਰ ਤੋਂ ਆਏ 450 ਦੇ ਕਰੀਬ ਡੈਲੀਗੇਟ ਹਿੱਸਾ ਲੈਣਗੇ। ਇਸ ਤੋਂ ਇਲਾਵਾ ਕੌਮੀ ਪੱਧਰ ਦੇ ਆਗੂ ਵੀ ਇਸ ਦੋ ਰੋਜ਼ਾ ਕਾਰਜਕਾਰਨੀ 'ਚ ਪੁੱਜਣਗੇ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿ ਅੰਮ੍ਰਿਤਸਰ 'ਚ ਦੋ ਦਿਨ ਦੀ ਕਾਰਜਕਾਰਨੀ ਦੀ ਬੈਠਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੈਠਕ 'ਚ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਿਵੇਂ ਘੇਰਨਾ ਹੈ ਇਸ ਮੁੱਦੇ ਉਤੇ ਵੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਹਿਲੋਂ ਇਕ ਛੋਟੇ ਹਿੱਸੇ ਵਿਚ ਚੋਣ ਲੜਦੀ ਸੀ ਪਰ ਹੁਣ ਭਾਜਪਾ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ, ਇਸ ਕਰਕੇ ਲੋਕ ਭਾਜਪਾ ਦੇ ਨਾਲ ਜੁੜ ਰਹੇ ਹਨ।

ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਲੀਮੈਂਟ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਝੰਡਾ ਬੁਲੰਦ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਨਸ਼ਿਆਂ ਦੀ ਦਲਦਲ ਵਿਚ ਧਸੇ ਪੰਜਾਬ ਨੂੰ ਬਾਹਰ ਕੱਢਣਾ ਹੈ। ਨਸ਼ਿਆਂ ਖਿਲਾਫ਼ ਭਾਰਤੀ ਜਨਤਾ ਪਾਰਟੀ ਯਾਤਰਾ ਕੱਢਣ ਜਾ ਰਹੀ ਹੈ ਜਿਹੜੀ ਮਾਰਚ ਮਹੀਨੇ ਤੋਂ ਸ਼ੁਰੂ ਹੋਵੇਗੀ। ਇਸ ਦੀ ਅਗਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਤੇ ਇਹ ਸਾਰੇ ਪੰਜਾਬ ਵਿੱਚ ਕੱਢੀ ਜਾਵੇਗੀ।

ਇਹ ਵੀ ਪੜ੍ਹੋ : ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਭੇਜਿਆ 3 ਦਿਨ ਦਾ ਪੁਲਿਸ ਰਿਮਾਂਡ, ਇਹ ਹੈ ਮਾਮਲਾ

ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਕਿ ਜਦੋਂ ਕੋਈ ਕਿਸੇ ਪਾਰਟੀ ਨੂੰ ਛੱਡ ਕੇ ਜਾਂਦਾ ਹੈ ਉਸ ਦਾ ਕਾਰਨ ਹੁੰਦਾ ਹੈ ਇਸ ਕਰਕੇ ਕਾਂਗਰਸ ਪਾਰਟੀ ਨੂੰ ਆਪਣੇ ਅੰਦਰ ਝਾਤੀ ਮਾਰਨ ਪਵੇਗੀ। ਉਨ੍ਹਾਂ ਨੇ ਕਿਹਾ ਕਿ ਜਿਹੜਾ ਭ੍ਰਿਸ਼ਟਾਚਾਰ ਕਰਦਾ ਹੈ ਉਸ ਉਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਵੀ ਭ੍ਰਿਸ਼ਟਾਚਾਰ ਹੋ ਰਿਹਾ ਹੈ।

- PTC NEWS

adv-img

Top News view more...

Latest News view more...