ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਖਰੀ ਦਿਨ
ਖਾਲਸਾ ਦੇ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਤਿਓਹਾਰ ਹੋਲਾ ਮਹੱਲਾ ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਖਰੀ ਦਿਨ ਹੈ। ਦੱਸ ਦਈਏ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਜਾਣਗੇ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹੱਲਾ ਸਜਾਇਆ ਜਾਵੇਗਾ। ਸਮੂਹ ਨਿਹੰਗ ਸਿੰਘ ਫੌਜਾਂ ਵੀ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਵਿਸ਼ਾਲ ਮਹੱਲਾ ਸਜਾਉਣਗੀਆਂ। ਇਸ ਤੋਂ ਇਲਾਵਾ ਹਾਥੀਆਂ, ਘੋੜਿਆਂ ਤੇ ਊਠਾਂ ਤੇ ਸਵਾਰ ਹੋ ਕੇ ਨਿਹੰਗ ਸਿੰਘ ਆਪਣੇ ਪੁਰਾਤਨ ਸ਼ਸਤਰਾਂ ਨਾਲ ਲੈਸ ਹੋ ਕੇ ਮਹੱਲੇ ਵਿੱਚ ਸ਼ਿਰਕਤ ਕਰਨਗੇ।
ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਨਿਹੰਗ ਸਿੰਘਾਂ ਦਾ ਮਹੱਲਾ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਖੇ ਪੁੱਜੇਗਾ । ਇਸ ਤੋਂ ਇਲਾਵਾ ਚਾਰਨ ਗੰਗਾ ਸਟੇਡੀਅਮ ਵਿਖੇ ਨਿਹੰਗ ਸਿੰਘ ਫੌਜਾਂ ਵੱਲੋਂ ਦਿਖਾਏ ਜੰਗਜੂ ਕਰਤਵ ਜਾਣਗੇ। ਨਿਹੰਗ ਸਿੰਘ ਫੌਜਾਂ ਵੱਲੋਂ ਘੋੜ ਸਵਾਰੀ, ਨੇਜੇਬਾਜ਼ੀ ਅਤੇ ਯੁੱਧ ਕਲਾ ਦਾ ਪ੍ਰਦਰਸ਼ਨ ਕੀਤੀ ਜਾਵੇਗੀ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸੰਗਤਾਂ ਨੂੰ ਮਹੱਲੇ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : US-Israel-Iran War Live Updates : ਅਮਰੀਕੀ ਫੌਜ ਈਰਾਨ 'ਤੇ 24/7 ਹਮਲੇ ਰੱਖੇਗੀ ਜਾਰੀ , ਹੁਣ ਤੱਕ 2000 ਟਿਕਾਣਿਆਂ 'ਤੇ ਹਮਲਾ ਕਰਨ ਦਾ ਦਾਅਵਾ
- PTC NEWS